ਫ਼ਰੀਦਕੋਟ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਇਜਲਾਸ ਦੌਰਾਨ ਫ਼ੈਡਰੇਸ਼ਨ ਦੇ ਪ੍ਰਧਾਨ ਦੀ ਚੋਣ ਸੰਪੰਨ ਹੋਈ। ਇਸ ਇਜਲਾਸ ਦੌਰਾਨ ਫ਼ੈਡਰੇਸ਼ਨ ਦੇ ਕੌਮੀ ਪ੍ਰਧਾਨ ਸਮੇਤ ਕਈ ਸੂਬਿਆਂ ਅਤੇ ਪੰਜਾਬ ਦੇ ਵੱਖ ਵੱਖ ਜ਼ੋਨਾਂ ਦੇ ਪ੍ਰਧਾਨ ਥਾਪੇ ਗਏ।
ਫ਼ੈਡਰੇਸ਼ਨ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਹੋਏ ਇਜਲਾਸ ਦੌਰਾਨ ਸਰਬਸੰਮਤੀ ਨਾਲ ਦਲੇਰ ਸਿੰਘ ਡੋਡ ਨੂੰ ਫ਼ੈਡਰੇਸ਼ਨ ਦਾ ਕੌਮੀ ਪ੍ਰਧਾਨ ਥਾਪਿਆ ਗਿਆ। ਇਸ ਦੌਰਾਨ ਸਿੱਖ ਵਿਦਿਆਰਥੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰਾਂ ਹੋਈਆਂ। ਇਸ ਮੌਕੇ ਕਈ ਸੂਬਿਆਂ ਦੇ ਪ੍ਰਧਾਨਾਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ੋਨਾਂ ਦੇ ਪ੍ਰਧਾਨ ਵੀ ਨਿਯੁਕਤ ਕੀਤੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਕੌਮ ਦੇ ਮੌਜੂਦਾ ਹਲਾਤਾਂ ਅਤੇ ਕੌਮ ਨੂੰ ਪੇਸ਼ ਮੁਸ਼ਕਿਲਾਂ ਸਬੰਧੀ ਅਹਿਮ ਵਿਚਾਰ ਵਟਾਂਦਰਾ ਕਰਨ ਲਈ ਫ਼ੈਡਰੇਸ਼ਨ ਦਾ ਇਜਲਾਸ ਹੋਇਆ ਹੈ ਜਿਸ ਵਿੱਚ ਫ਼ੈਡਰੇਸ਼ਨ ਦੇ ਢਾਂਚੇ ਨੂੰ ਸਹੀ ਢੰਗ ਨਾਲ ਚਲਾਉਣ ਲਈ ਫ਼ੈਡਰੇਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ।