ਫਰੀਦਕੋਟ : ਫਰੀਦਕੋਟ ਦੇ ਜੀਜੀਐਸ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਐਮਡੀ ਦੀ ਪੜ੍ਹਾਈ ਕਰ ਰਹੇ ਇਕ ਵਿਦਿਅਰਥੀ ਦੀ ਭੇਦਭਰੇ ਹਲਾਤਾਂ ਵਿੱਚ ਕਾਲਜ ਦੇ ਹੋਸਟਲ ਵਿਚੋਂ ਲਾਸ਼ ਮਿਲਣ ਨਾਲ ਕਾਲਜ ਕੈਂਪਸ ਵਿਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਸੰਜੇ ਗੁਪਤਾ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਐਨੇਸਥੀਸੀਆ ਦੀ ਐਮਡੀ ਕਰ ਰਿਹਾ ਡਾਕਟਰ ਯਾਦਵਿੰਦਰ ਸਿੰਘ ਡਿਊਟੀ ਉੱਤੇ ਨਹੀਂ ਆਇਆ ਹੈ। ਉਹਨਾਂ ਦੱਸਿਆ ਕਿ ਜਦੋਂ ਉਸ ਦੇ ਸਾਥੀਆਂ ਨਾਲ ਸੰਪਰਕ ਕੀਤਾ ਗਿਆ ਤਾ ਪਤਾ ਚੱਲਿਆ ਕਿ ਉਹਨਾਂ ਨੂੰ ਡਾਕਟਰ ਯਾਦਵਿੰਦਰ ਕੰਨਟੀਨ ਉੱਤੇ ਵੀ ਨਹੀਂ ਮਿਲਿਆ।
ਕਮਰੇ ਦੇ ਅੰਦਰ ਸੀ ਲਾਸ਼ : ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਉਸਦੇ ਸਾਥੀਆਂ ਨੇ ਹੋਸਟਲ ਦੇ ਕਮਰੇ ਵਿਚ ਆ ਕੇ ਉਸ ਨੂੰ ਬੁਲਾਇਆ ਤਾਂ ਕਮਰਾ ਅੰਦਰੋਂ ਬੰਦ ਸੀ ਅਤੇ ਕਾਫੀ ਅਵਾਜਾਂ ਲਗਾਉਣ ਉੱਤੇ ਵੀ ਕਮਰਾ ਨਾਂ ਖੁਲ੍ਹਿਆ ਤਾਂ ਉਸ ਦੇ ਸਾਥੀਆ ਨੇ ਕਮਰੇ ਨੂੰ ਧੱਕਾ ਮਾਰ ਕੇ ਖੋਲ੍ਹਿਆ ਤਾਂ ਡਾਕਟਰ ਯਾਦਵਿੰਦਰ ਉਹਨਾਂ ਨੂੰ ਜਮੀਨ ਤੇ ਡਿੱਗਿਆ ਮਿਲਿਆ ਅਤੇ ਉਹਨਾਂ ਨੇ ਕਮਰੇ ਅਤੇ ਡਾਕਟਰ ਯਾਦਵਿੰਦਰ ਦੇ ਹਲਾਤਾਂ ਨੂੰ ਵੇਖ ਕੇ ਪਤਾ ਲਗਾ ਲਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਉਹਨਾਂ ਨੂੰ ਜਦ ਇਸ ਬਾਰੇ ਪਤਾ ਲੱਗਿਆ ਤਾਂ ਪੁਲਿਸ ਨੂੰ ਇਤਲਾਹ ਕੀਤੀ ਗਈ ਅਤੇ ਮੌਕੇ ਪੁਲਿਸ ਪੁਹੰਚੀ ਹੋਈ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ।
- ਮਨਪ੍ਰੀਤ ਬਾਦਲ ਦੀ ਕਰੀਬੀ ਮੇਅਰ ਰਮਨ ਗੋਇਲ ਖਿਲਾਫ਼ ਬੇਭਰੋਸਗੀ ਮਤਾ ਪਾਸ ਕਰਨ ਤੋਂ ਬਾਅਦ ਨਵੇਂ ਮੇਅਰ ਦੀ ਚੋਣ ਕਾਂਗਰਸ ਲਈ ਚੁਣੌਤੀ
- ਸਰਕਾਰੀ ਮੈਡੀਕਲ ਕਾਲਜ ਦੀ ਸ਼ਤਾਬਦੀ ਸਮਾਗਮ ਮੌਕੇ ਅੰਮ੍ਰਿਤਸਰ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਸੇਵਾਵਾਂ ਨੂੰ ਲੈਕੇ ਕਰ ਸਕਦੇ ਨੇ ਵੱਡਾ ਐਲਾਨ
- ਛੱਤੀਸਗੜ੍ਹ ਦੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ, ਸੀਐਮ ਭੁਪੇਸ਼ ਸਮੇਤ ਦਾਅ 'ਤੇ ਕਈ ਦਿੱਗਜਾਂ ਦੀ ਕਿਸਮਤ
ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ : ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਮੌਕੇ 'ਤੇ ਪਹੁੰਚੇ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਜੀਜੀਐੱਸ ਮੈਡੀਕਲ ਕਾਲਜ ਦੇ ਹੋਸਟਲ ਵਿਚ ਰਹਿ ਰਹੇ ਡਾਕਟਰ ਦੀ ਮੌਤ ਹੋਈ ਹੈ। ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਮੌਕੇ ਉੱਤੇ ਪਹੁੰਚੀ ਹੋਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪਹਿਲੀ ਨਜਰ ਕੁਝ ਵੀ ਨਹੀਂ ਕਿਹਾ ਜਾ ਸਕਦਾ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਉਹਨਾਂ ਕਿਹਾ ਕਿ ਫਿਲਹਾਲ ਮ੍ਰਿਤਕ ਦੇ ਵਾਰਸਾਂ ਨੂੰ ਬੁਲਾਇਆ ਗਿਆ ਹੈ ਅਤੇ ਉਹਨਾਂ ਦੇ ਆਉਣ ਤੇ ਉਹ ਜੋ ਵੀ ਬਿਆਨ ਦਰਜ ਕਰਵਾਉਣਗੇ ਹਲਾਤਾਂ ਮੁਤਾਬਿਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।