ਫ਼ਰੀਦਕੋਟ: ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਕਿਸਾਨ ਖਫ਼ਾ ਹਨ ਜਿਸ ਕਰ ਕੇ ਉਹ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰ ਰਹੇ ਹਨ। ਇਸ ਦੇ ਰੋਸ ਵਜੋਂ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ 19 ਨਵੰਬਰ ਤੋਂ ਮਰਨ ਵਰਤ ਸ਼ੁਰੂ ਕੀਤਾ ਗਿਆ। ਉਨ੍ਹਾਂ ਵੱਲੋਂ ਮਰਨ ਵਰਤ ਅਜੇ ਵੀ ਜਾਰੀ ਹੈ। ਡੱਲੇਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਸੀਰੀਅਸ ਨਹੀਂ (Farmer Protest In Punjab Updates) ਲੈ ਰਹੀ ਹੈ।
"ਭਗਵੰਤ ਮਾਨ ਨੇ ਅਪਮਾਨ ਕੀਤਾ, ਮਾਫੀ ਮੰਗਣ": ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸੀਰੀਅਸ ਨਹੀਂ ਲੈ ਰਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਬਾਰੇ ਗ਼ਲਤ ਟਿੱਪਣੀ ਕੀਤੀ ਹੈ। ਮਾਨ ਤੇ ਪਾਰਟੀ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਨੂੰ ਇਸ ਗੱਲ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਮੰਗਾਂ ਨੂੰ ਅਮਲੀ ਰੂਪ ਨਹੀਂ ਮਿਲਦਾ, ਉੰਨੀ ਦੇਰ ਤੱਕ ਧਰਨਾ ਜਾਰੀ ਰਹੇਗਾ।
ਮੰਗਾਂ ਨੂੰ ਲਾਗੂ ਨਾ ਕਰਨ ਤੋਂ ਖਫ਼ਾ ਹਨ ਕਿਸਾਨ: ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪ੍ਰਦਰਸ਼ਨ ਕਰ ਰਹੀ ਕਿਸਾਨ ਜਥੇਬੰਦੀ ਬਾਰੇ ਬਿਆਨ ਦਿੱਤਾ ਗਿਆ ਸੀ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਨੀਂਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਕਿਸਾਨ ਖਫ਼ਾ ਹਨ ਜਿਸ ਕਰ ਕੇ ਉਹ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰ ਰਹੇ ਹਨ। ਇਹ ਹਨ ਮੁੱਖ ਮੰਗਾਂ -
- ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਫਰਦ ਤੋਂ ਰੈੱਡ ਐਂਟਰੀ ਹਟਾਉਣ ਦੀ ਮੰਗ।
- 7277 ਕੁਇੰਟਲ ਮੂੰਗੀ 4 ਹਜ਼ਾਰ ਰੁਪਏ ਦੀ ਤੈਅ ਕੀਮਤ ਤੱਕ ਵੇਚੀ ਗਈ, ਕਿਸਾਨਾਂ ਨੂੰ ਦਿੱਤਾ ਬੋਨਸ।
- ਕਣਕ ਦੀ ਘੱਟ ਪੈਦਾਵਾਰ ਲਈ ਬੋਨਸ ਮਿਲੇ।
- ਗੰਨਾ ਮਿੱਲਾਂ ਦਾ ਲੱਖਾਂ ਦਾ ਬਕਾਇਆ ਜਾਰੀ ਕੀਤਾ ਜਾਵੇ।
- ਚਾਈਨਾ ਵਾਇਰਸ ਕਾਰਨ ਹੋਈ ਕਣਕ ਦੇ ਨੁਕਸਾਨ ਦਾ ਮੁਆਵਜ਼ਾ।
- ਚਿੱਟੇ ਕੀੜੇ ਅਤੇ ਨਕਲੀ ਬੀਜਾਂ ਦੁਆਰਾ ਨੁਕਸਾਨੇ ਗਏ ਨਰਮ ਲੱਕੜ ਲਈ ਮੁਆਵਜ਼ਾ।
- ਚਮੜੀ ਦੀ ਬਿਮਾਰੀ ਨਾਲ ਮਰੀਆਂ ਹਜ਼ਾਰਾਂ ਗਾਵਾਂ ਲਈ ਮੁਆਵਜ਼ਾ।
- ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਹੋਰ ਮੁਆਵਜ਼ਾ ਦਿੱਤਾ ਜਾਵੇ।
ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਸੀ ਐਲਾਨ: ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨਾਂ ਨੇ ਦਿੱਲੀ ਮੋਰਚਾ ਲਗਾਇਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਗਿਆ ਸੀ। ਇਸ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਗਏ ਸਨ। ਜੋ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਵਾਅਦਿਆਂ ਨੂੰ ਪੂਰਾ ਨਾ ਕਰਨ 'ਤੇ ਪੰਜਾਬ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਭਾਜਪਾ ਆਗੂਆਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਅੱਜ 18 ਨਵੰਬਰ ਨੂੰ ਵੀ ਪੰਜਾਬ ਦੇ 5 ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 'ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਵਧਾਓ ਆਪਣੀ ਆਮਦਨ'