ਫ਼ਰੀਦਕੋਟ: ਫ਼ਰੀਦਕੋਟ ਸਿਟੀ ਪੁਲਿਸ ਵੱਲੋਂ ਇੱਕ ਦਿਨ ਪਹਿਲਾਂ ਮੋਟਰਸਾਈਕਲ ਚੋਰੀ ਮਾਮਲੇ 'ਚ ਗਿਰਫ਼ਤਾਰ ਕੀਤੇ ਨੌਜਵਾਨ ਨੂੰ ਅਦਾਲਤ ਪੇਸ਼ ਕਰਨ ਲਈ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਉਸਦੀ ਮੌਤ ਹੋ ਗਈ ਹੈ। ਪਰ ਨੌਜਵਾਨ ਦੀ ਮੌਤ ਦੌਰਾ ਪੈਣ ਕਰਕੇ ਹੋਈ ਦੱਸੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕੇ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ ਜਿਸ ਕਾਰਨ ਉਸ ਨੂੰ ਦੌਰਾ ਪਿਆ। ਫਿਲਹਾਲ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਦੀ ਰੀਪੋਰਟ ਆਉਣ ਤੇ ਹੀ ਸਾਫ਼ ਹੋ ਸਕੇਗਾ ਕੇ ਉਸ ਦੀ ਮੌਤ ਕਿਸ ਕਾਰਨ ਕਰਕੇ ਹੋਈ।
ਮ੍ਰਿਤਕ ਸੁਖਵਿੰਦਰ ਸਿੰਘ ਪਿੰਡ ਮੰਡ ਵਾਲਾ ਦਾ ਰਹਿਣ ਵਾਲਾ ਸੀ ਅਤੇ ਉਸਦੀ ਉਮਰ ਤੀਹ ਸਾਲ ਦੱਸੀ ਗਈ ਹੈ। ਉਸਦੈ ਪਰਿਵਾਰ 'ਚ ਉਸਦੀ ਮਾਤਾ ਹੀ ਹੈ। ਪਰ ਉਹ ਇਸ ਮਾਮਲੇ ਚ ਕੁਝ ਵੀ ਬੋਲਣ ਲਈ ਤਿਆਰ ਨਹੀਂ।
ਚੋਰੀ ਮਾਮਲੇ ਵਿੱਚ ਗ੍ਰਿਫ਼ਤਾਰ ਨੌਜਵਾਨ ਦੀ ਹੋਈ ਮੌਤ ਇਸ ਮੌਕੇ ਪਿੰਡ ਦੇ ਸਰਪੰਚ ਸ਼ੇਰ ਸਿੰਘ ਮੰਡ ਨੇ ਕਿਹਾ ਕਿ ਮ੍ਰਿਤਕ ਸੁਖਵਿੰਦਰ ਸਿੰਘ ਨਸ਼ੇ ਦਾ ਆਦੀ ਸੀ ਅਤੇ ਉਹ ਨਸ਼ੇ ਖ਼ਾਤਰ ਘਰ ਦਾ ਸਮਾਨ ਤੱਕ ਵੇਚ ਦਿੰਦਾ ਸੀ। ਉਨ੍ਹਾਂ ਕਿਹਾ ਕਿ ਇਹੀ ਜਾਪਦਾ ਹੈ ਕੇ ਨਸ਼ਾ ਖ੍ਰੀਦਣ ਲਈ ਹੀ ਮੋਟਰਸਾਇਕਲ ਚੋਰੀ ਕੀਤਾ। ਉਨ੍ਹਾਂ ਦਾ ਇਹ ਵੀ ਮੰਨਣਾ ਹੈ ਕਿ ਨਸ਼ੇ ਦੇ ਸੇਵਨ ਕਰਕੇ ਹੀ ਉਸ ਨੂੰ ਦੌਰਾ ਪਿਆ ਜਿਸ ਨਾਲ ਉਸਦੀ ਮੌਤ ਹੋ ਗਈ।ਇਸ ਮੌਕੇ ਥਾਣਾ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਨੂੰ ਅਤੇ ਉਸਦੇ ਸਾਥੀ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਇੱਕ ਪਾਣੀ ਵਾਲੀ ਮੋਟਰ ਬ੍ਰਾਮਦ ਕੀਤੀ ਗਈ ਸੀ ਅਤੇ ਜਦ ਕੱਲ੍ਹ ਜਾਂਚ ਅਧਿਕਾਰੀ ਵੱਲੋਂ ਇਸ ਨੂੰ ਅਦਾਲਤ ਪੇਸ਼ ਕਰਨ ਲਿਜਾਇਆ ਜਾ ਰਿਹਾ ਸੀ ਤਾਂ ਇਸ ਨੂੰ ਦੌਰਾ ਪੇ ਗਿਆ ਜਿਸ ਨਾਲ ਇਸ ਦੀ ਮੌਤ ਹੋ ਗਈ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:- ਕੈਪਟਨ ਨੇ ਤਿਉਹਾਰਾਂ ਕਾਰਨ ਪੰਜਾਬ ‘ਚ ਕੋਵਿਡ ਪਾਬੰਦੀਆਂ 30 ਸਤੰਬਰ ਤੱਕ ਵਧਾਈਆਂ