ETV Bharat / state

ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਡੇਰਾ ਪ੍ਰੇਮੀ ਮੁੜ ਅਦਾਲਤ 'ਚ ਕੀਤੇ ਪੇਸ਼ - ਸਿੱਖ ਜਥੇਬੰਦੀਆਂ

ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਹਿਰਾਸਤ ਦੌਰਾਨ ਡੇਰਾ ਪ੍ਰੇਮੀਆਂ 'ਤੇ ਤਸ਼ੱਦਦ ਕੀਤਾ ਜਾ ਰੀਹਾ ਹੈ ਅਤੇ ਜਬਰਦਸਤੀ ਬਿਆਨ ਦਰਜ ਕਰਵਾਉਣ ਲਈ ਦਬਾਅ ਪਾਇਆ ਜਾ ਰੀਹਾ ਹੈ। ਜਦ ਕਿ ਪੁਲਿਸ ਕੋਲ ਕੋਈ ਪੁਖਤਾ ਸਬੂਤ ਨਹੀਂ ਹਨ ਅਤੇ ਸੀ.ਬੀ.ਆਈ ਵੱਲੋਂ ਵੀ ਇਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ।

ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਡੇਰਾ ਪ੍ਰੇਮੀ ਮੁੜ ਅਦਾਲਤ 'ਚ ਕੀਤੇ ਪੇਸ਼

author img

By

Published : May 21, 2021, 8:58 PM IST

ਫਰੀਦਕੋਟ: ਬੇਅਦਬੀ ਮਾਮਲਿਆ 'ਚ ਬਣੀ ਨਵੀ ਐੱਸ.ਆਈ.ਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਛੇ ਡੇਰਾ ਪ੍ਰੇਮੀਆਂ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ।ਦੱਸ ਦੇਈਏ ਕੇ ਰਿਮਾਂਡ ਦੌਰਾਨ ਤਿੰਨ ਡੇਰਾ ਪ੍ਰੇਮੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਨਹੀਂ ਕੀਤਾ ਜਾ ਸਕਿਆ, ਜਦਕਿ ਬਾਕੀ ਤਿੰਨਾਂ ਨੂੰ ਅਦਾਲਤ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਤਿੰਨਾਂ ਮੁਲਜ਼ਿਮਾਂ ਦੇ ਪੁਲਿਸ ਰਿਮਾਂਡ 'ਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕੋਰੋਨਾ ਪੌਜ਼ੀਟਿਵ ਮੁਲਜ਼ਮਾਂ ਨੂੰ ਇਲਾਜ ਤੱਕ ਹਸਪਤਾਲ ਰੱਖੇ ਜਾਣ ਦਾ ਆਦੇਸ਼ ਦਿੱਤਾ ਗਿਆ। ਉਥੇ ਦੂਜੇ ਪਾਸੇ ਕੁਝ ਸਿੱਖ ਜਥੇਬੰਦੀਆਂ ਵੱਲੋਂ ਡੇਰਾ ਪ੍ਰੇਮੀਆਂ ਖਿਲਾਫ ਬੇਅਦਬੀ ਨੂੰ ਲੈਕੇ ਵਿਰੋਧ ਵੀ ਜਤਾਇਆ ਗਿਆ।

ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਡੇਰਾ ਪ੍ਰੇਮੀ ਮੁੜ ਅਦਾਲਤ 'ਚ ਕੀਤੇ ਪੇਸ਼

ਬਚਾਅ ਪੱਖ ਦੇ ਵਕੀਲ ਵਿਨੋਦ ਮੋਂਗਾ ਨੇ ਦੱਸਿਆ ਕਿ ਬੇਅਦਬੀ ਮਾਮਲੇ 'ਚ ਮੁਲਜ਼ਮ ਬਣਾਏ ਗਏ ਤਿੰਨ ਆਰੋਪੀ ਸ਼ਕਤੀ ਸਿੰਘ,ਰਣਜੀਤ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਦਕਿ ਤਿੰਨ ਮੁਲਜ਼ਮ ਸੁਖਜਿੰਦਰ ਸਿੰਘ,ਬਲਜੀਤ ਸਿੰਘ ਅਤੇ ਨਿਸ਼ਾਨ ਸਿੰਘ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਉਨ੍ਹਾਂ ਤਿੰਨ ਮੁਲਜ਼ਮਾਂ ਦੇ ਤਿੰਨ ਦਿਨ ਦੇ ਪੁਲਿਸ ਰਿਮਾਂਡ ਦਾ ਵਾਧਾ ਕੀਤਾ ਗਿਆ ਹੈ। ਉਥੇ ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਹਿਰਾਸਤ ਦੌਰਾਨ ਡੇਰਾ ਪ੍ਰੇਮੀਆਂ 'ਤੇ ਤਸ਼ੱਦਦ ਕੀਤਾ ਜਾ ਰੀਹਾ ਹੈ ਅਤੇ ਜਬਰਦਸਤੀ ਬਿਆਨ ਦਰਜ ਕਰਵਾਉਣ ਲਈ ਦਬਾਅ ਪਾਇਆ ਜਾ ਰੀਹਾ ਹੈ। ਜਦ ਕਿ ਪੁਲਿਸ ਕੋਲ ਕੋਈ ਪੁਖਤਾ ਸਬੂਤ ਨਹੀਂ ਹਨ ਅਤੇ ਸੀ.ਬੀ.ਆਈ ਵੱਲੋਂ ਵੀ ਇਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ। ਸਿਰਫ਼ ਰਾਜਨੀਤਿਕ ਦਬਾਅ ਦੇ ਚਲੱਦੇ ਉਨ੍ਹਾਂ ਨੂੰ ਗਲਤ ਫਸਾਇਆ ਜਾ ਰੀਹਾ ਹੈ। ਜਿਸ ਨੂੰ ਲੈਕੇ ਵੀ ਅਦਾਲਤ 'ਚ ਅਰਜ਼ੀ ਲਗਾਈ ਹੈ, ਜਿਸ 'ਤੇ 24 ਮਈ ਨੂੰ ਜਵਾਬ ਮੰਗਿਆ ਗਿਆ ਹੈ ਤੇ ਸੁਣਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਸਿੱਖ ਜਥੇਬੰਦੀਆਂ ਵੱਲੋਂ ਡੇਰਾ ਪ੍ਰੇਮੀਆਂ ਖਿਲਾਫ਼ ਆਪਣਾ ਰੋਸ਼ ਵੀ ਜਾਹਰ ਕੀਤਾ ਗਿਆ। ਇਸ ਮੌਕੇ ਸਿੱਖ ਆਗੂਆਂ ਨੇ ਕਿਹਾ ਕਿ ਸਰਕਾਰ ਬੇਅਦਬੀ ਮਾਮਲਿਆਂ 'ਚ ਇਨਸਾਫ਼ ਦੇਣਾ ਹੀ ਨਹੀ ਚਾਹੁੰਦੀ, ਕਿਉਕਿ ਪਹਿਲਾਂ ਵੀ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਆਸਾਨੀ ਨਾਲ ਇਨ੍ਹਾਂ ਨੂੰ ਜ਼ਮਾਨਤਾਂ ਮਿਲ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਸੁਰੱਖਿਆ ਵੀ ਦਿੱਤੀ ਗਈ ਹੈ ਅਤੇ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਨੂੰ ਲੈਕੇ ਨਵੀ ਅੇੱਸ.ਆਈ.ਟੀ ਤਾਂ ਬਣਾਈ ਗਈ ਪਰ ਇਨਸਾਫ਼ ਦੇ ਨਾਂ 'ਤੇ ਕਿਸੇ ਵੱਲੋਂ ਵੀ ਸਹੀ ਕਦਮ ਨਹੀਂ ਚੁੱਕੇ ਜ਼ਾ ਰਹੇ।

ਇਹ ਵੀ ਪੜ੍ਹੋ:ਕੀ ਰਾਹੁਲ ਦੀ ਟੀਮ ਹੱਲ ਕਰ ਸਕੇਗੀ ਪੰਜਾਬ ਕਾਂਗਰਸ ਦਾ ਕਲੇਸ਼ ?

ETV Bharat Logo

Copyright © 2025 Ushodaya Enterprises Pvt. Ltd., All Rights Reserved.