ETV Bharat / state

'60,000 ਹੈਕਟੇਅਰ ਰਕਬੇ ‘ਚ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ'

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਭਾਵੇਂ ਕੇ ਪਿਛਲੀਆਂ ਸਰਕਾਰਾਂ ਵੀ ਚਿੰਤਤ ਸਨ, ਪਰ ਜ਼ਮੀਨੀ ਪੱਧਰ 'ਤੇ ਉਨ੍ਹਾਂ ਵੱਲੋਂ ਪਾਣੀ ਬਚਾਉਣ ਦੀ ਕੋਈ ਕੋਸ਼ਿਸ ਸਾਹਮਣੇ ਨਹੀਂ ਆਈ, ਹੁਣ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਵਿੱਤੀ ਮਦਦ (Financial assistance to farmers) ਦਾ ਐਲਾਨ ਕਰਕੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ।

'60,000 ਹੈਕਟੇਅਰ ਰਕਬੇ ‘ਚ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ'
'60,000 ਹੈਕਟੇਅਰ ਰਕਬੇ ‘ਚ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ'
author img

By

Published : Jun 1, 2022, 10:57 AM IST

ਫਰੀਦਕੋਟ: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਭਾਵੇਂ ਕੇ ਪਿਛਲੀਆਂ ਸਰਕਾਰਾਂ ਵੀ ਚਿੰਤਤ ਸਨ, ਪਰ ਜ਼ਮੀਨੀ ਪੱਧਰ 'ਤੇ ਉਨ੍ਹਾਂ ਵੱਲੋਂ ਪਾਣੀ ਬਚਾਉਣ ਦੀ ਕੋਈ ਕੋਸ਼ਿਸ ਸਾਹਮਣੇ ਨਹੀਂ ਆਈ, ਹੁਣ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਵਿੱਤੀ ਮਦਦ (Financial assistance to farmers) ਦਾ ਐਲਾਨ ਕਰਕੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Singh Mann) ਵੱਲੋਂ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਹੇਠ ਰਕਬਾ ਵਧਾਉਣ ਦਾ ਉਪਰਾਲਾ ਕੀਤਾ ਹੈ ਤੇ ਇਸ ਲਈ ਕਿਸਾਨਾਂ ਨੂੰ 1500 ਪ੍ਰਤੀ ਏਕੜ ਵਿੱਤੀ ਮੱਦਦ ਦੇਣ ਦਾ ਐਲਾਨ ਕੀਤਾ ਗਿਆ ਸੀ, ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ‘ਚ 20 ਲੱਖ ਏਕੜ ਦੇ ਕਰੀਬ ‘ਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਲਿਆਉਣ ਦਾ ਟੀਚਾ ਮਿਥਿਆ ਹੈ। ਉੱਥੇ ਹੀ ਜੇਕਰ ਫਰੀਦਕੋਟ ਦੀ ਗੱਲ ਕਰੀਏ ਤਾਂ ਜ਼ਿਲ੍ਹਾਂ ਖੇਤਬਾੜੀ ਵਿਭਾਗ ਦੇ ਮੁੱਖ ਅਫ਼ਸਰ ਕਰਨਜੀਤ ਸਿੰਘ ਗਿੱਲ ਅਨੁਸਾਰ ਫਰੀਦਕੋਟ ਜਿਲ੍ਹਾਂ ’ਚ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਸਪਤੀ ਹੇਠ 1 ਲੱਖ 14 ਹੈਕਟੇਅਰ ਦਾ ਰਕਬਾ ਲਿਆਂਦਾ ਜਾ ਰਿਹਾ ਹੈ। ਜਿਸ ਵਿਚ ਸਿੱਧੀ ਬਿਜਾਈ 60,000 ਹੈਕਟੇਅਰ ਵਿੱਚ ਕਰਵਾਉਣ ਦਾ ਟੀਚਾ ਹੈ।

'60,000 ਹੈਕਟੇਅਰ ਰਕਬੇ ‘ਚ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ'

ਉਨ੍ਹਾਂ ਕਿਹਾ ਕਿ 9,000 ਹੈਕਟੇਅਰ ਦੇ ਕਰੀਬ ਪਹਿਲਾਂ ਹੀ ਸਿੱਧੀ ਬਿਜਾਈ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ, ਪਰ ਇਸ ਵਾਰ ਪੰਜਾਬ ਸਰਕਾਰ (Government of Punjab) ਵੱਲੋਂ ਪਹਿਲ ਕਦਮੀ ਕਰਦਿਆਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਨਾਲ ਹੀ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਉਨ੍ਹਾਂ ਦੀ ਵਿੱਤੀ ਮੱਦਦ ਕਰਨ ਦਾ ਐਲਾਨ ਕਰਨ ਦੀ ਯੋਜਨਾ ਨੇ ਸਿੱਧੀ ਬਿਜਾਈ ਹੇਠ ਰਕਬਾ ਵੱਧਣ ਦੇ ਅਸਾਰ ਬਣਾ ਦਿੱਤੇ ਹਨ ਅਤੇ ਸਾਡੇ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਲਈ ਪਿੰਡਾਂ ‘ਚ ਕੈਂਪ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਰਕਾਰ ਵੱਲੋ ਕਿਸਾਨਾਂ ਨੂੰ ਮੂੰਗੀ, ਬਾਸਪਤੀ ਆਦਿ ਫਸਲਾਂ ਤੇ msp ਦੇਣ ਦੇ ਐਲਾਨ ਨਾਲ ਕਿਸਾਨਾਂ ਵਿੱਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ ਕਿਓਂਕਿ ਸਰਕਾਰ ਦਾ ਹਰ ਫੈਸਲਾ ਕਿਸਾਨਾਂ ਦੇ ਹੱਕ ਚ ਹੋ ਰਿਹਾ ਹੈ ਤਾਂ ਜੋ ਕਿਸਾਨ ਖੁਦ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਸਾਥ ਦੇਣ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਦਾ ਲਾਭ ਦੇਣ ਲਈ ਇੱਕ ਪੋਰਟਲ ਬਣਾਇਆ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਰਕਾਰ ਨੇ ਚੁੱਪ ਚੁਪੀਤੇ ਸਾਬਕਾ ਵਿਧਾਇਕ ਦੀ ਮੋੜੀ ਸੁਰੱਖਿਆ !

ETV Bharat Logo

Copyright © 2024 Ushodaya Enterprises Pvt. Ltd., All Rights Reserved.