ETV Bharat / state

ਫਰੀਦਕੋਟ ਧਰਨੇ 'ਚ ਸ਼ਾਮਲ ਹੋਏ ਅਮਨ ਅਰੋੜਾ, ਪ੍ਰੋ. ਸਾਧੂ ਸਿੰਘ ਤੇ ਕੁਲਤਾਰ ਸਿੰਘ ਸੰਧਵਾਂ - Protest in Faridkot

ਫ਼ਰੀਦਕੋਟ ਵਿਖੇ ਪੁਲਿਸ ਹਿਰਾਸਤ ਵਿੱਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੇ ਐਸਐਸਪੀ ਦਫ਼ਤਰ ਦੇ ਬਾਹਰ ਲਾਇਆ ਧਰਨਾ। ਦੁੱਖ ਸਾਂਝਾ ਕਰਨ ਪਹੁੰਚੇ ਆਮ ਆਦਮੀਂ ਪਾਰਟੀ ਦੇ ਐਮਐਲਏ ਅਮਨ ਅਰੋੜਾ, ਸਾਬਕਾ ਐਮਪੀ ਪ੍ਰੋ. ਸਾਧੂ ਸਿੰਘ ਅਤੇ ਕੋਟਕਪੂਰਾ ਤੋਂ ਐਮਐਲਏ ਕੁਲਤਾਰ ਸਿੰਘ ਸੰਧਵਾਂ।

Aman Arora,Sadhu Singh,Boy Died In Police Custody In Faridkot,
author img

By

Published : May 27, 2019, 11:11 PM IST

ਫ਼ਰੀਦਕੋਟ: ਬੀਤੇ ਕਰੀਬ ਇਕ ਹਫ਼ਤੇ ਤੋਂ ਫ਼ਰੀਦਕੋਟ ਦੇ ਐਸਐਸਪੀ ਦਫ਼ਤਰ ਦੇ ਬਾਹਰ ਜਸਪਾਲ ਸਿੰਘ ਦੀ ਮੌਤ ਦੇ ਇਨਸਾਫ ਅਤੇ ਲਾਸ਼ ਬਰਾਮਦਗੀ ਲਈ ਉਨ੍ਹਾਂ ਦਾ ਪਰਿਵਾਰ ਧਰਨੇ 'ਤੇ ਬੈਠਾ ਹੋਇਆ ਹੈ। ਉਨ੍ਹਾਂ ਨਾਲ ਦੁੱਖ ਸਾਂਝਾਂ ਕਰਨ ਪਹੁੰਚੇ ਮੀਡੀਆ ਨਾਲ ਗੱਲਬਾਤ ਕਰਦਿਆ ਅਮਨ ਅਰੋੜਾ ਨੇ ਜਸਪਾਲ ਕਤਲ ਕਾਂਡ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕਰਦਿਆ ਪੁਲਿਸ ਉੱਤੇ 302 ਦਾ ਮੁਕੱਦਮਾਂ ਦਰਜ ਕਰਨ ਦੀ ਵੀ ਮੰਗ ਕੀਤੀ ਹੈ।
ਫ਼ਰੀਦਕੋਟ 'ਚ ਪੁਲਿਸ ਹਿਰਾਸਤ ਵਿੱਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇਥੋਂ ਦੇ ਐਸਐਸਪੀ ਦਫ਼ਤਰ ਦੇ ਬਾਹਰ ਲੱਗੇ ਧਰਨੇ ਵਿਚ ਲਗਾਤਾਰ ਸਿਆਸੀ ਆਗੂਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਉੱਥੇ ਹੀ ਅੱਜ ਆਮ ਆਦਮੀਂ ਪਾਰਟੀ ਦੇ ਐਮਐਲਏ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ ਅਤੇ ਸਾਬਕਾ ਐਮਪੀ ਪ੍ਰੋ. ਸਾਧੂ ਸਿੰਘ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ। ਉਨ੍ਹਾਂ ਇਸ ਮੌਕੇ ਸੁਨੀਲ ਜਾਖੜ ਦੇ ਅਸਤੀਫੇ ਉੱਤੇ ਵੀ ਆਪਣੇ ਪ੍ਰਤੀਕਰਮ ਦਿੱਤੇ ।

ਵੇਖੋ ਵੀਡੀਓ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆ ਅਮਨ ਅਰੋੜਾ ਨੇ ਕਿਹਾ ਕਿ ਪੀੜਤ ਪਰਿਵਾਰ ਇਨਸਾਫ ਲਈ ਪਿਛਲੇ ਇਕ ਹਫ਼ਤੇ ਤੋਂ ਧਰਨੇ 'ਤੇ ਬੈਠਾ ਹੈ ਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਕੰਨ ਉੱਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਪੁਲਿਸ ਇਸ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਦੇ ਸਕਦੀ ਤਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਣੀ ਚਾਹੀਦੀ ਹੈ। ਇਸ ਮਾਮਲੇ ਬਾਰੇ ਜਦੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਅਤੇ ਡੀਐਸਪੀ ਫ਼ਰੀਦਕੋਟ ਜਸਤਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿਚ 2 ਪੁਲਿਸ ਕਰਮਚਾਰੀਆਂ ਸਮੇਤ ਕੁੱਲ੍ਹ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਇਨਾਂ ਵਿੱਚ ਮੁੱਖ ਦੋਸ਼ੀ ਦੀ ਪਤਨੀ ਪਰਵਿੰਦਰ ਕੌਰ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਦੀ ਆਖ਼ਰੀ ਲੋਕੇਸ਼ਨ ਨਾਂਦੇੜ ਸਾਹਿਬ ਦੀ ਆਈ ਸੀ ਇਸ ਲਈ ਉੱਥੇ ਵੀ ਪੁਲਿਸ ਪਾਰਟੀ ਪਹੁੰਚ ਚੁੱਕੀ ਹੈ ਅਤੇ ਛੇ ਪੁਲਿਸ ਪਾਰਟੀਆਂ ਮ੍ਰਿਤਕ ਦੀ ਲਾਸ਼ ਨੂੰ ਲੱਭਣ ਲਈ ਰਾਜਸਥਾਨ ਤੱਕ ਗਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਲਾਸ਼ ਲੱਭ ਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਬੀਤੇ ਦਿਨ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ ਸੀ ਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਜਤਾਇਆ।

Intro:Body:

Aman Arora

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.