ਫਰੀਦਕੋਟ: ਸੂਬੇ ਅੰਦਰ ਨਹਿਰੀ ਪਾਣੀ ਦੀ ਕਿੱਲਤ ਅਤੇ ਮਾੜੀ ਬਿਜਲੀ ਸਪਲਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ (DC Office) ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਆਪ ਆਗੂ ਗੁਰਦਿੱਤ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ (Government) ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਦੇ ਰਹੀ ਅਤੇ ਦੂਜੇ ਪਾਸੇ ਨਹਿਰੀ ਪਾਣੀ ਵੀ ਪੂਰਾ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ।ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤਰ੍ਹਾਂ ਕਰਕੇ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਅਤੇ ਕਿਸਾਨਾਂ ਦਾ ਆਰਥਿਕ ਨੁਕਸਾਨ ਕਰਨਾ ਚਾਹੁੰਦੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਾਰਨ ਸੂਬੇ ਅੰਦਰ ਲੰਬੇ ਲੰਬੇ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ ਅਤੇ ਨਹਿਰੀ ਪਾਣੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਸਾਰੀ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਚਾਲ ਹੈ।ਉਨ੍ਹਾਂ ਕਿਹਾ ਕਿ ਦੋ ਕੁ ਦਿਨਾਂ ਤੱਕ ਮੀਂਹ ਹੋ ਜਾਣਗੇ।ਪਾਣੀ ਖੁੱਲ੍ਹਾ ਛੱਡ ਕੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਸਰਕਾਰ ਨਾ ਜਾਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।