ਫਰੀਦਕੋਟ: ਜ਼ਿਲ੍ਹੇ ’ਚ ਕੋਟਕਪੂਰਾ ’ਚ 22 ਜੂਨ ਨੂੰ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ’ਚ ਪੁਲਿਸ ਨੇ 2 ਨੌਜਵਾਨਾਂ ਨੂੰ ਕਾਬੂ ਕੀਤਾ ਸੀ। ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਫਰੀਦਕੋਟ ਮਾਨਯੋਗ ਅਦਾਲਤ ਚ ਪੇਸ਼ ਕੀਤਾ ਗਿਆ।
ਇਸ ਮਾਮਲੇ ਸਬੰਧੀ ਮੁੱਖ ਅਫਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਬੀਤੀ 22 ਜੂਨ ਨੂੰ ਕੋਟਕਪੂਰਾ ਦੇ ਥਾਣਾ ਸਿਟੀ ਵਿੱਚ ਇੱਕ ਇਰਾਦਾ ਕਤਲ ਦਾ ਮਾਮਲਾ ਦਰਜ ਹੋਇਆ ਸੀ ਜਿਸ ਵਿਚ ਦੋ ਵੱਖ-ਵੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿੰਨਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।
ਮੁੱਖ ਅਫਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮਾਨਯੋਗ ਅਦਾਲਤ ਨੇ ਦੋਹਾਂ ਵਿਚੋਂ ਇੱਕ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਜਦਕਿ ਦੂਜੇ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ। ਇਨ੍ਹਾਂ ਦੋਹਾਂ ਦੇ ਕਿਸੇ ਗੈਂਗਸਟਰ ਗਰੁੱਪ ਨਾਲ ਸਬੰਧ ਹੋਣ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਇਕਲ ਪੁਲਿਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜੋ: Farmers Protest: ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਤੇ ਹੋਰਨਾਂ ਏਜੰਸੀਆਂ ਨੂੰ ਕੀਤਾ ਅਲਰਟ