ਫਰੀਦਕੋਟ : ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਖ਼ਤਮ ਕਰਨ ਲਈ ਲਗਾਤਾਰ ਹੀ ਪੰਜਾਬ ਪੁਲਿਸ ਨਸ਼ੇ ਦੇ ਸੌਦਾਗਰਾਂ ਉੱਪਰ ਮਾਮਲੇ ਦਰਜ ਕਰਨ 'ਚ ਲੱਗੀ ਹੋਈ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ੇ ਦੇ ਸੌਦਾਗਰਾਂ ਉੱਤੇ ਠੱਲ ਪਾਉਣ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਸ਼ਿਸ਼ ਤਹਿਤ ਅਜਿਹੇ ਅਨਸਰਾਂ ਨੂੰ ਕਾਬੂ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਫਲਤਾ ਵੀ ਹੱਥ ਲੱਗ ਰਹੀ ਹੈ। ਤਾਜ਼ਾ ਮਾਮਲੇ ਵਿਚ ਫਰੀਦਕੋਟ ਸੀਆਈਏ ਸਟਾਫ ਪੁਲਿਸ ਨੇ 200 ਗ੍ਰਾਮ ਹੈਰੋਇਨ,ਇੱਕ ਪਿਸਤੌਲ,ਚਾਰ ਜ਼ਿੰਦਾ ਕਾਰਤੂਸ ਅਤੇ 55 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕਾਬੁ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਮਨਪ੍ਰੀਤ ਗਿੱਲ ਨੇ ਦੱਸਿਆ ਕਿ ਸੀਆਈਏ ਸਟਾਫ ਫਰੀਦਕੋਟ ਵੱਲੋਂ ਸ਼ੱਕੀ ਲੋਕਾਂ ਖਿਲਾਫ ਸ਼ਹਿਰ ਅੰਦਰ ਸਪੇਸ਼ਲ ਗਸ਼ਤ ਕੀਤੀ ਜਾ ਰਹੀ ਸੀ।
NDPS ਅਤੇ ਅਸਲਾ ਐਂਕਟ: ਇਸ ਦੌਰਾਨ ਬਰਜਿੰਦਰਾ ਕਾਲਜ਼ ਦੇ ਨਜ਼ਦੀਕ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 200 ਗ੍ਰਾਮ ਹੈਰੋਇਨ, ਜੋ ਕਿ ਫਿਰੋਜ਼ਪੁਰ ਤੋਂ ਲੇੱਕੇ ਆਇਆ ਸੀ। ਇਸ ਨੂੰ ਇੱਕ 32 ਬੋਰ ਪਿਸਤੌਲ,ਚਾਰ ਜ਼ਿੰਦਾ ਕਾਰਤੂਸ ਤੋਂ ਇਲਾਵਾ 55 ਹਜ਼ਾਰ ਰੁਪਏ ਨਕਦੀ ਬਰਾਮਦ ਕੀਤੀ ਗਈ ਜਿਸ ਨੂੰ ਲੈਕੇ ਉਸ ਖਿਲਾਫੀ NDPS ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਨੂੰ ਮਾਣਯੋਗ ਅਦਾਲਤ ਪੇਸ਼ ਕਰ ਰਿਮਾਂਡ 'ਤੇ ਲਿਆ ਜਾਵੇਗਾ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਸ ਵੱਲੋਂ ਹੈਰੋਇਨ ਕਿਥੋਂ ਲਿਆਉਂਦੀ ਗਈ ਅਤੇ ਅੱਗੇ ਕਿਥੇ ਸਪਲਾਈ ਕੀਤੀ ਜਾਣੀ ਸੀ। ਇਸ ਦੇ ਨਾਲ ਹੋਰ ਕੌਣ ਕੌਣ ਲੋਕ ਗਿਰੋਹ ਵਿਚ ਸ਼ਾਮਿਲ ਹਨ।
- Drug addiction: 5 STAR ਹੋਟਲਾਂ ਵਰਗੇ ਹੋਣਗੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰ ! ਵੱਡੇ ਬਦਲਾਅ ਦੀ ਤਿਆਰੀ 'ਚ ਸਰਕਾਰ- ਖਾਸ ਰਿਪੋਰਟ
- Sirhind Fateh Diwas: ਸਰਹਿੰਦ ਫਤਿਹ ਦਿਵਸ 'ਤੇ ਮੁੱਖ ਮੰਤਰੀ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ
- ਪੁਲਿਸ ਨੇ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਕੀਤੀ ਚੈਕਿੰਗ
ਅਪਰਾਧਾਂ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇਗਾ: ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆਏ ਸਨ ਜਿਥੇ ਨਸ਼ਿਆਂ ਦੀ ਸਪਲਾਈ ਹੁੰਦੀ ਹੈ ਅਤੇ ਕਈ ਅਪਰਾਧਿਕ ਮਾਮਲਿਆਂ ਨੂੰ ਅੰਜਾਮ ਦਿੱਤਾ ਜਾਂਦਾ ਰਿਹਾ ਹੈ। ਇਸ ਸਬੰਧੀ ਕੁਝ ਦਿਨ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਅਤੇ ਅਪਰਾਧਾਂ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇਗਾ ਅਤੇ ਇਸ ਦੇ ਲਈ ਪੰਜਾਬ ਪੁਲਿਸ ਨੇ ਸਖ਼ਤ ਕਦਮ ਚੁੱਕੇ ਹਨ। ਇਸ ਕਾਰਨ ਰੋਜ਼ਾਨਾ ਹੀ ਪੰਜਾਬ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਪੰਜਾਬ ਪੁਲਿਸ ਯਤਨਸ਼ੀਲ ਹੈ ਅਤੇ ਪਿਛਲੇ 7-8 ਮਹੀਨਿਆਂ ਤੋਂ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।