ਫਰੀਦਕੋਟ: ਕੋਰੋਨਾ ਮਹਾਂਮਾਰੀ ਨੇ ਹਰ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਕੋਵਿਡ-19 ਨਾਲ ਜਿਥੇ ਵੱਡੇ ਕਾਰੋਬਾਰੀਆਂ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ ਉਥੇ ਹੀ ਛੋਟੇ ਕਾਰੋਬਾਰੀ ਵੀ ਇਸ ਦੀ ਮਾਰ ਝੱਲ ਰਹੇ ਹਨ। ਫਰੀਦਕੋਟ ਵਿੱਚ ਲਲਾਰੀ ਦਾ ਕੰਮ ਕਰਨ ਵਾਲੇ ਵਿਅਕਤੀ ਨਾਲ ਜਦੋਂ ਕੰਮ ਨੂੰ ਲੈ ਕੇ ਗੱਲਬਾਤ ਕੀਤੀ ਤਾਂ ਲਲਾਰੀ ਨੇ ਕਿਹਾ ਕਿ ਕੋਰੋਨਾ ਕਾਰਨ ਉਸ ਦਾ ਕੰਮ ਕਾਫ਼ੀ ਪ੍ਰਭਾਵਿਤ ਹੋਇਆ ਹੈ।
ਲਲਾਰੀ ਨੇ ਦੱਸਿਆ ਕਿ ਉਹ ਫਰੀਦਕੋਟ ਦੇ ਘਨੱਈਆ ਜੀ ਚੌਕ ਵਿੱਚ ਚੁੰਨੀਆਂ ਰੰਗਣ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਲੌਕਡਾਊਨ ਤੋਂ ਪਹਿਲਾਂ ਉਹ 1500 ਤੋਂ 2 ਹਜ਼ਾਰ ਰੁਪਏ ਦਾ ਰੋਜ਼ਾਨਾ ਕੰਮ ਕਰ ਲੈਂਦੇ ਸੀ ਪਰ ਹੁਣ ਕੋਰੋਨਾ ਕਾਰਨ ਉਨ੍ਹਾਂ ਦਾ ਕੰਮ ਬਹੁਤ ਪ੍ਰਭਾਵਿਤ ਹੋਇਆ ਹੈ। ਹੁਣ ਜਦੋਂ ਸਰਕਾਰ ਨੇ ਅਨਲੌਕ ਕਰਕੇ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਤਾਂ ਹੁਣ ਗਾਹਕਾਂ ਦੀ ਆਮਦ ਵਿੱਚ ਭਾਰੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕੋਲ ਪੂਰੇ ਦਿਨ ਵਿੱਚ 500 ਰੁਪਏ ਦਾ ਕੰਮ ਵੀ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਕੰਮ ਮੰਦਾ ਹੋਣ ਕਾਰਨ ਉਨ੍ਹਾਂ ਨੂੰ ਘਰ ਚਲਾਉਣ ਵਿੱਚ ਵੀ ਕਾਫੀ ਮੁਸ਼ਕਿਲ ਹੋ ਰਹੀ ਹੈ।
ਇਸ ਦੇ ਨਾਲ ਹੀ ਲਲਾਰੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੋਵੇਂ ਦਾਅਵੇ ਹੀ ਕਰ ਰਹੀਆਂ ਹਨ ਪਰ ਜ਼ਮੀਨੀ ਪੱਧਰ 'ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਮਦਦ ਨਹੀਂ ਮਿਲੀ।
ਇਹ ਵੀ ਪੜ੍ਹੋ:ਸਕੂਲ ਫ਼ੀਸ ਮਾਮਲਾ: ਮਾਪਿਆਂ ਨੇ ਵਸੂਲੀ ਦੇ ਲਾਏ ਦੋਸ਼, ਸੂਕਲ ਨੇ ਦੋਸ਼ਾਂ ਨੂੰ ਨਕਾਰਿਆ