ਫਰੀਦਕੋਟ: ਜੈਤੋ ਸੀਆਈਏ ਸਟਾਫ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਵੱਲੋਂ 10 ਮੋਬਾਇਲ ਅਤੇ 4 ਮੋਟਰਸਾਇਕਲਾਂ ਸਮੇਤ 7 ਮੁਲਜ਼ਮਾਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਮੌਕੇ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਮੁਹਿੰਮ ਤਹਿਤ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਦੀ ਟੀਮ ਏਐੱਸਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ ਗੰਗੂ ਪੁੱਤਰ ਅੰਗਰੇਜ ਸਿੰਘ, ਗੁਰਪਿਆਰ ਸਿੰਘ ਉਰਫ ਗੋਰਾ ਪੁੱਤਰ ਤੇਜਾ ਸਿੰਘ ਅਤੇ ਜਸਕਰਨ ਸਿੰਘ ਉਰਫ ਬੱਗੀ ਪੁੱਤਰ ਸਤਪਾਲ ਸਿੰਘ ਵਾਸੀਆਨ ਟਿੱਬੀ ਸਾਹਿਬ ਰੋਡ, ਜੈਤੋ, ਜੋ ਘਰਾਂ ਵਿੱਚੋਂ ਰਾਤ ਦੇ ਸਮੇਂ ਕੰਧ ਟੱਪ ਕੇ ਮੋਬਾਇਲ ਫੋਨ ਚੋਰੀ ਕਰਨ ਦੇ ਆਦੀ ਹਨ ਅਤੇ ਆਉਣ-ਜਾਣ ਵਾਲੇ ਵਿਅਕਤੀਆਂ ਨੂੰ ਚੋਰੀ ਕੀਤੇ ਹੋਏ ਮੋਬਾਇਲ ਫੋਨ ਸਸਤੇ ਭਾਅ ਵਿੱਚ ਵੇਚਣ ਨੂੰ ਆਖਦੇ ਹਨ।
ਮਿਲੀ ਇਤਲਾਹ ਤੇ ਪੁੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਚੋਰੀ 10 ਮੋਬਾਇਲ ਬਰਾਮਦ ਕੀਤੇ ਹਨ। ਇਸਦੇ ਨਾਲ ਹੀ ਕਾਰਵਾਈ ਕਰਦੇ 4 ਮੋਟਰਸਾਇਕਲ ਬਰਾਮਦ ਕੀਤੇ ਹਨ। ਇੰਨ੍ਹਾਂ ਮਾਮਲਿਆਂ ਵਿੱਚ ਪੁਲਿਸ ਨੇ 7 ਮੁਲਜ਼ਮ ਕਾਬੂ ਕੀਤੇ ਹਨ। ਕਾਬੂ ਕੀਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂ ਅਦਾਲਤ ਚ ਪੇਸ਼ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਉਨ੍ਹਾਂ ਨਾਲ ਸਬੰਧਿਤ ਹੋਰ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਟਰੱਕ ਯੂਨੀਅਨ ’ਤੇ ਗੁੰਡਾਗਰਦੀ ਦੇ ਇਲਜ਼ਾਮ, CCTV ਆਈ ਸਾਹਮਣੇ