ETV Bharat / state

Dera Premi Murder Case Update: ਪੁਲਿਸ ਨੇ 2 ਹੋਰ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ - Dera Premi Murder Case arrested two youths

ਫਰੀਦਕੋਟ ਵਿੱਚ ਹੋਏ ਡੇਰਾ ਪ੍ਰੇਮੀ ਕਤਲ ਮਾਮਲੇ (Dera Premi Murder Case) ਵਿਚ ਪੁਲਿਸ ਨੇ 2 ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹਨਾਂ ਦੋਹਾਂ ਨੇ ਵਾਰਦਾਤ ਤੋਂ ਪਹਿਲਾਂ ਹਮਲਾਵਰਾਂ ਦੇ ਠਹਿਰਨ ਅਤੇ ਖਾਣ ਪੀਣ ਦਾ ਇੰਤਜ਼ਾਮ ਕੀਤਾ ਸੀ ਅਤੇ ਵਾਰਦਾਤ ਤੋਂ ਬਾਅਦ ਹਮਲਾਵਰਾਂ ਨੂੰ ਆਪਣੀ ਰੀਟੇਜ ਕਾਰ ਰਾਹੀਂ ਬਾਜਾਖਾਨਾ ਤੋਂ ਚੰਡੀਗੜ੍ਹ ਛੱਡ ਕੇ ਆਏ ਸਨ।

Faridkot police arrested two youths from Jaito in the Dera Premi Murder Case

author img

By

Published : Nov 20, 2022, 11:27 AM IST

Updated : Nov 20, 2022, 11:39 AM IST

ਫਰੀਦਕੋਟ: ਡੇਰਾ ਪ੍ਰੇਮੀ ਕਤਲ ਮਾਮਲੇ (Dera Premi Murder Case) ਵਿਚ ਫਰੀਦਕੋਟ ਪੁਲਿਸ ਨੇ ਜੈਤੋ ਵਾਸੀ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿੱਕੀ ਚੌਹਾਨ ਅਤੇ ਸਵਰਨ ਸਿੰਘ ਵਜੋਂ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹਨਾਂ ਦੋਹਾਂ ਨੇ ਵਾਰਦਾਤ ਤੋਂ ਪਹਿਲਾਂ ਹਮਲਾਵਰਾਂ ਦੇ ਠਹਿਰਨ ਅਤੇ ਖਾਣ ਪੀਣ ਦਾ ਇੰਤਜ਼ਾਮ ਕੀਤਾ ਸੀ ਅਤੇ ਵਾਰਦਾਤ ਤੋਂ ਬਾਅਦ ਹਮਲਾਵਰਾਂ ਨੂੰ ਆਪਣੀ ਰੀਟੇਜ ਕਾਰ ਰਾਹੀਂ ਬਾਜਾਖਾਨਾ ਤੋਂ ਚੰਡੀਗੜ੍ਹ ਛੱਡ ਕੇ ਆਏ ਸਨ।

ਇਹ ਵੀ ਪੜੋ: ਮਾਨਸਾ ਵਿਖੇ ਪੰਜਵੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ

ਕਾਰ ਵੀ ਕੀਤਾ ਬਰਾਮਦ: ਇਸ ਦੌਰਾਨ ਪੁਲਿਸ ਨੇ ਵਰਤੀ ਗਈ ਰੀਟੇਜ ਕਾਰ ਵੀ ਬਰਾਮਦ ਕਰ ਲਈ ਹੈ ਜੋ ਸਵਰਨ ਸਿੰਘ ਦੀ ਹੈ। ਪੁਲਿਸ ਨੇ ਹੁਸ਼ਿਆਰਪੁਰ ਤੋਂ ਫੜ੍ਹੇ ਗਏ ਦੋਹਾਂ ਸ਼ੂਟਰਾਂ ਤੋਂ ਵਾਰਦਾਤ ਵਿਚ ਵਰਤੇ ਗਏ 2 ਪਿਸਟਲ ਅਤੇ 7 ਕਾਰਤੂਸ ਵੀ ਬਰਾਮਦ ਕਰ ਲਏ ਹਨ।

ਪੁਲਿਸ ਨੇ ਇਸ ਮਾਮਲੇ ਵਿੱਚ ਗਿਰਫ਼ਤਾਰ ਮਨਪ੍ਰੀਤ ਮਨੀ ਦੇ ਰਿਸ਼ਤੇਦਾਰ ਭੋਲਾ ਸਿੰਘ ਜੋ ਫਰੀਦਕੋਟ ਜੇਲ੍ਹ ਵਿਚ ਬੰਦ ਹੈ ਨੂੰ ਵੀ ਨਾਮਜ਼ਦ ਕੀਤਾ ਹੈ, ਪੁਲਿਸ ਦਾ ਕਹਿਣਾ ਕਿ ਵਾਰਦਾਤ ਤੋਂ ਪਹਿਲਾਂ ਗੋਲਡੀ ਬਰਾੜ ਨੇ ਭੋਲਾ ਸਿੰਘ ਨਾਲ ਵੀ ਸੰਪਰਕ ਕੀਤਾ ਸੀ, ਪੁਲਿਸ ਨੇ ਇਕ ਪ੍ਰੈਸ ਨੋਟ ਜਾਰੀ ਕਾਰ ਇਹ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜੋ: ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਸਾਬਕਾ DGP ਸੈਣੀ ਨੂੰ ਸੰਮਨ ਜਾਰੀ

ਡੇਰਾ ਪ੍ਰੇਮੀ ਪ੍ਰਦੀਪ ਦਾ ਕੀਤਾ ਗਿਆ ਗੋਲੀਆਂ ਮਾਰ ਕੇ ਕਤਲ: ਕਾਬਿਲੇਗੌਰ ਹੈ ਕਿ ਫਰੀਦਕੋਟ ਦੇ ਹਲਕਾ ਕੋਟਕਪੂਰਾ ਵਿਚ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਿਤ ਮੁਕੱਦਮਾਂ ਨੰਬਰ 63 ਅਤੇ 128/2015 ਥਾਨਾਂ ਬਾਜਾਖਾਨਾ ਵਿਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਵੀਰਵਾਰ ਨੂੰ ਸਵੇਰੇ ਕੁਝ ਸ਼ੂਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਸਮੇਂ ਸਵੇਰ ਵੇਲੇ ਆਪਣੀ ਦੁਕਾਨ ਅੰਦਰ ਮੌਜੂਦ ਸੀ। ਵਾਰਦਾਤ ਦੀ ਪੂਰੀ ਘਟਨਾ CCTV ਵਿਚ ਕੈਦ ਹੋ ਗਈ ਜਿਸ ਵਿਚ 5 /6 ਹਮਲਾਵਰਾਂ ਨੇ ਤਾਬੜ ਤੋੜ ਫਾਇਰਿੰਗ ਕਰ ਕੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ ਰਾਜੂ ਦਾ ਜਿੱਥੇ ਕਤਲ ਕਰ ਦਿੱਤਾ ਗਿਆ, ਉਥੇ ਹੀ ਉਸ ਦਾ ਗੰਨਮੈਨ ਹਾਕਮ ਸਿੰਘ ਅਤੇ ਇਕ ਹੋਰ ਵਿਅਕਤੀ ਜੋ ਕੋਟਕਪੂਰਾ ਦਾ ਸਾਬਕਾ MC ਦੱਸਿਆ ਜਾ ਰਿਹਾ ਹੈ ਉਹ ਗੰਭੀਰ ਜਖਮੀਂ ਹੋ ਗਏ।

ਗੋਲਡੀ ਬਰਾੜ ਨੇ ਲਈ ਸੀ ਜ਼ਿੰਮੇਵਾਰੀ : ਸੋਸ਼ਲ ਮੀਡੀਆਂ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਲਿੱਖਿਆ ਕਿ "ਅੱਜ ਜੋ ਕੋਟਕਪੂਰਾ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਇਸ ਗੋਲੀਬਾਰੀ ਦੌਰਾਨ ਜਿਸ ਪੁਲਿਸ ਮੁਲਾਜ਼ਮ ਦਾ ਨੁਕਸਾਨ ਉਸ ਲਈ ਸਾਨੂੰ ਦੁੱਖ ਹੈ, ਪਰ ਸਿਰਫ਼ ਤਨਖਾਹ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸੁਰੱਖਿਆ ਕਰਨ ਵਾਲਿਆਂ ਉੱਤੇ ਵੀ ਲੱਖ ...7 ਸਾਲ ਹੋ ਗਏ ਸੀ ਇਨਸਾਫ ਲਈ 3 ਸਰਕਾਰਾਂ ਦਾ ਮੂੰਹ ਵੇਖਦਿਆ ਨੂੰ, ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ।"

Last Updated : Nov 20, 2022, 11:39 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.