ਫ਼ਰੀਦਕੋਟ: ਜਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵਲੋਂ ਸਾਂਝੇ ਤੌਰ ਤੇ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਹਾਲਾਂਕਿ ਪੁਲਿਸ ਇਸ ਚੈਕਿੰਗ ਨੂੰ ਰੋਟੀਨ ਦੀ ਚੈਕਿੰਗ ਦੱਸ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਬਰਾਮਦਗੀ ਬਾਰੇ ਕੋਈ ਖੁਲਾਸਾ ਨਹੀਂ ਕਰ ਰਹੀ। ਪਰ ਵੱਡੀ ਗਿਣਤੀ 'ਚ ਪੁਲਿਸ ਬਲ ਸਮੇਤ ਜਿਲ੍ਹੇ ਦੇ ਸ਼ੈਸ਼ਨ ਜੱਜ, ਡਿਪਟੀ ਕਮਿਸ਼ਨਰ ਅਤੇ ਐੱਐੱਸਪੀ ਦੀ ਅਚਨਚੇਤ ਚੈਕਿੰਗ ਕਈ ਵੱਡੇ ਸਵਾਲ ਖੜ੍ਹੇ ਕਰ ਰਹੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆ ਜਿਲ੍ਹਾਂ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਂ ਸਮੇਂ ਤੇ ਜੇਲ੍ਹ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਰੋਟੀਨ ਵਿੱਚ ਸ਼ੈਸ਼ਨ ਜੱਜ ਸਾਹਿਬ ਤੇ ਡਿਪਟੀ ਕਮਿਸ਼ਨਰ ਦੀ ਹਾਜਰੀ 'ਚ ਉਨ੍ਹਾਂ ਵਲੋਂ ਪੁਲਿਸ ਦੇ ਕਰੀਬ ਡੇਢ ਸੌ ਜਵਾਨਾਂ ਨੇ ਜੇਲ੍ਹ ਵਿੱਚ ਚੈਕਿੰਗ ਕੀਤੀ ਹੈ। ਇਸ ਚੈਕਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਮੋਬਾਈਲ ਦੀ ਵਰਤੋਂ ਤੇ ਹੋਰ ਅਪਰਾਧਿਕ ਗਤਿਵਿਧੀਆਂ ਰੋਕਣ ਲਈ ਜੇਲ੍ਹ ਵਿਚ ਸੀਸੀਟੀਵੀ ਕੈਮਰੇ ਅਤੇ ਮੋਬਾਈਲ ਜੈਮਰ ਲਗਾਉਣ ਦੀ ਜ਼ਰੂਰਤ ਹੈ।
ਇਸ ਸੰਬੰਧੀ ਉਨ੍ਹਾਂ ਵਲੋਂ ਇੱਕ ਰਿਪੋਰਟ ਵਿਭਾਗ ਨੂੰ ਭੇਜੀ ਜਾਵੇਗੀ। ਚੈਕਿੰਗ ਦੌਰਾਨ ਹੋਈ ਬਰਾਮਦਗੀ ਬਾਰੇ ਪੁੱਛੇ ਗਏ ਸਵਾਲਾਂ ਤੋਂ ਪ੍ਰਸ਼ਾਸ਼ਨ ਬੱਚਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਹਾਲੇ ਕੁੱਝ ਵੀ ਨਹੀਂ ਦੱਸਿਆ ਜਾ ਸਕਦਾ।