ਫ਼ਰੀਦਕੋਟ: ਥਾਣਾ ਸ਼ਹਿਰੀ ਦੀ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਉਸ ਨੇ ਇੱਕ ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਤਿੰਨ ਮੈਂਬਰੀ ਇਸ ਗਰੋਹ ਦਾ ਪਰਦਾਪਾਸ਼ ਕਰਦੇ ਹੋਏ ਤਿੰਨ ਚੋਰਾਂ ਤੋਂ 17 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਡੀਐੱਸਪੀ ਫ਼ਰੀਦਕੋਟ ਸਤਵਿੰਦਰ ਸਿੰਘ ਵਿਕਰ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।
ਡੀਐੱਸਪੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਸ਼ਹਿਰੀ ਦੇ ਦੋ ਸਹਾਇਕ ਥਾਣੇਦਾਰਾਂ ਨੂੰ ਇੱਕ ਮੁਖਬਰੀ ਮਿਲੀ ਸੀ ਕਿ ਤਿੰਨ ਨੌਜਵਾਨਾਂ ਕੋਲ ਚੋਰੀ ਦੇ ਮੋਟਰਸਾਈਕਲ ਹਨ। ਇਸ ਮੁਖਬਰੀ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੁਖਜਿੰਦਰ ਸਿੰਘ, ਸਤਨਾਮ ਸਿੰਘ ਅਤੇ ਗੁਰਦੀਪ ਸਿੰਘ ਨੂੰ ਜ਼ਹਾਜ ਚੌਂਕ ਵਿੱਚ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਗਿ੍ਰਫ਼ਤਾਰ ਕਰਨ ਤੋਂ ਬਾਅਦ ਜਦੋਂ ਇਨ੍ਹਾਂ ਤਿੰਨਾਂ ਤੋਂ ਪੁੱਛਗਿੱਛ ਕੀਤੀ ਕਿ ਤਾਂ ਇਨ੍ਹਾਂ ਨੇ 14 ਹੋਰ ਚੋਰੀ ਦੇ ਮੋਟਰਸਾਈਕਲ ਪੁਲਿਸ ਨੂੰ ਬਰਾਮਦ ਕਰਵਾ ਦਿੱਤੇ। ਉਨ੍ਹਾਂ ਕਿਹਾ ਇਨ੍ਹਾਂ ਤਿੰਨਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਐੱਸਪੀ ਨੇ ਕਿਹਾ ਕਿ ਇਨ੍ਹਾਂ ਵਿੱਚ ਸਤਨਾਮ ਸਿੰਘ ਖ਼ਿਲਾਫ਼ ਪਹਿਲਾਂ ਵੀ ਨਜਾਇਜ਼ ਅਸਲੇ ਦਾ ਮੁਕੱਦਮਾ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਚੋਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਲਸ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਪੁਲਿਸ ਇਨ੍ਹਾਂ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਕਰ ਰਹੀ ਹੈ ਅਤੇ ਕਈ ਤਰ੍ਹਾਂ ਦੇ ਖੁਾਲਸੇ ਹੋਣ ਦੀ ਉਮੀਦ ਹੈ।