ਫ਼ਰੀਦਕੋਟ: ਡੇਢ ਮਹੀਨਾ ਪਹਿਲਾਂ ਇਰਾਦਾ ਕਤਲ ਕੇਸ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਗੈਂਗਸਟਰ ਪਵਨ ਨਹਿਰਾ ਨੂੰ ਜ਼ਿਲ੍ਹਾ ਪੁਲਿਸ ਐਤਵਾਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੁੜ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਲਈ ਭੇਜਿਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਐਸਆਈ ਵਕੀਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਪਵਨ ਨਹਿਰਾ ਉਪਰ ਥਾਣਾ ਕੋਤਵਾਲੀ ਵਿਖੇ 12-11-2020 ਨੂੰ ਪਰਚਾ ਦਰਜ ਕੀਤਾ ਗਿਆ ਸੀ। ਇਹ ਪਰਚਾ ਫਰੀਦਕੋਟ ਦੇ ਤਲਵੰਡੀ ਰੋਡ ਉੱਤੇ ਰਜਤ ਕੁਮਾਰ ਸ਼ੈਫੀ ਨਾਂਅ ਦੇ ਨੌਜਵਾਨ ਉੱਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਦਰਜ ਸਾਹਮਣੇ ਆਇਆ ਸੀ। ਫ਼ਰੀਦਕੋਟ ਪੁਲਿਸ ਨੇ ਮਾਮਲੇ ਵਿੱਚ 2 ਲੋਕਾਂ ਨੂੰ ਨਾਮਜ਼ਦ ਅਤੇ 4 ਅਣਪਛਾਤਿਆਂ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਪ੍ਰੋਡਕਸ਼ਨ ਵਰੰਟ 'ਤੇ ਲਿਆਂਦੇ ਗਏ ਕਥਿਤ ਦੋਸ਼ੀ ਪਵਨ ਨਹਿਰਾ ਉਪਰ ਪਹਿਲਾਂ ਵੀ ਵੱਖ-ਵੱਖ ਰਾਜਾਂ ਵਿੱਚ 8-10 ਕਤਲ ਦੇ ਕੇਸ ਦਰਜ ਹਨ। ਇਸ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਵਿੱਚ ਲਿਆ ਕੇ ਪੇਸ਼ ਕੀਤਾ ਗਿਆ। ਇਸ ਦੌਰਾਨ ਇਸ ਕੋਲੋਂ ਇੱਕ ਪਿਸਟਲ ਵੀ ਬਰਾਮਦ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਅੱਜ ਮੁਲਜ਼ਮ ਦਾ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਹੈ। ਇਹ ਮਲੋਟ ਵਿਖੇ ਵੀ ਇੱਕ ਕਤਲ ਕੇਸ ਵਿੱਚ ਲੋੜੀਂਦਾ ਸੀ, ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਜੇਲ੍ਹ ਵਿੱਚ ਲਿਆਂਦਾ ਗਿਆ ਸੀ। ਉਪਰੰਤ 22 ਦਸੰਬਰ ਨੂੰ ਫ਼ਰੀਦਕੋਟ ਪੁਲਿਸ ਮੁਲਜ਼ਮ ਨੂੰ ਪ੍ਰੋਡਕਸ਼ਨ ਵਰੰਟ 'ਤੇ ਲੈ ਕੇ ਆਈ ਸੀ ਅਤੇ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਸ੍ਰੀ ਮੁਕਤਸਰ ਸਾਹਿਬ ਵਾਪਸ ਛੱਡਿਆ ਜਾ ਰਿਹਾ ਹੈ।