ਫਰੀਦਕੋਟ: ਪੁਲਿਸ ਨੇ ਸ਼ਹਿਰ ਦੇ ਇਕ ਨਸ਼ਾ ਤਸਕਰੀ ਲਈ ਬਦਨਾਮ ਮੈਡੀਕਲ ਸਟੋਰ ਮਾਲਕ ਦੇ ਘਰ ਅਤੇ ਦੁਕਾਨ ਤੇ ਛਾਪੇਮਾਰੀ ਕਰ ਵੱਡੀ ਮਾਤਰਾ ਵਿਚ ਡਰੱਗ ਮਨੀ ਅਤੇ ਪਾਬੰਦੀ ਸੁਦਾ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ। ਭਾਵੇਂ ਫ਼ਰੀਦਕੋਟ ਪੁਲਿਸ ਨੇ ਰੇਡ ਕੀਤੇ ਜਾਣ ਅਤੇ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨਿ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਕੁੱਲ ਕਿੰਨੀ ਬਰਾਮਦਗੀ ਹੋਈ ਹੈ ਇਸ ਬਾਰੇ ਕੁਝ ਵੀ ਨਹੀਂ ਬੋਲਿਆ । ਸੂਤਰਾਂ ਮੁਤਾਬਿਕ ਪੁਲਿਸ ਵਲੋਂ ਕਰੀਬ 3 ਵਜੇ ਰੇਡ ਕੀਤੀ ਗਈ ਸੀ ਅਤੇ ਹਾਲੇ ਤੱਕ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਡਰੱਗ ਮਨੀ ਦੀ ਗਿਣਤੀ ਲਈ ਨੋਟਾਂ ਦੀ ਗਿਣਤੀ ਕਰਨ ਲਈ ਮਸ਼ੀਨ ਵੀ ਲਿਆਂਦੀ ਗਈ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ SP ਇਨਵੇਸਟੀਗੇਸ਼ਨ ਸੇਵਾ ਸਿੰਘ ਮੱਲ੍ਹੀ ਨੇ ਦਸਿਆ ਕਿ ਫ਼ਰੀਦਕੋਟ ਦੇ ਆਰ ਕੇ ਟ੍ਰੇਡਰਜ਼ ਦੀ ਮੈਡੀਕਲ ਦੁਕਾਨ ਅਤੇ ਘਰ ਤੇ ਰੇਡ ਕੀਤੀ ਗਈ ਹੈ ਜਿਸ ਵਿਚ ਉਹਨਾਂ ਨੂੰ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਹੋਈ ਹੈ।ਉਹਨਾਂ ਕਿਹਾ ਕਿ ਹਾਲੇ ਤਫਤੀਸ ਚੱਲ ਰਹੀ ਹੈ ਅਤੇ ਬਾਕੀ ਸਾਰੀ ਜਾਣਕਾਰੀ ਕੱਲ੍ਹ ਪ੍ਰੈਸ ਕਾਨਫਰੰਸ ਕਰ ਦਿੱਤੀ ਜਾਵੇਗੀ।