ਫ਼ਰੀਦਕੋਟ:ਸਫ਼ਾਈ ਮੁਲਾਜ਼ਮਾਂ ਵੱਲੋਂ ਪੰਜਾਬ ਭਰ ਵਿਚ 34 ਦਿਨਾਂ ਤੋਂ ਹੜਤਾਲ (Strike)ਜਾਰੀ ਹੈ।ਫਰੀਦਕੋਟ ਸ਼ਹਿਰ ਵਿਚ ਵਿਚ ਸਫ਼ਾਈ ਮੁਲਾਜ਼ਮਾਂ ਵੱਲੋਂ 34 ਦਿਨ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ (Mannequin Blows) ਕੇ ਜਮ ਕੇ ਨਆਰੇਬਾਜ਼ੀ ਕੀਤੀ ਗਈ।
ਸਰਕਾਰ ਦਾ ਪੁਤਲਾ ਫੂਕਿਆ
ਇਸ ਮੌਕੇ ਪ੍ਰਦਰਸ਼ਨਕਾਰੀ ਕੁਲਦੀਪ ਸ਼ਰਮਾ ਨੇ ਕਿਹਾ ਹੈ ਕਿ ਉਹ ਪਿਛਲੇ 34 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਉਤੇ ਬੈਠੇ ਹੋਏ ਹਨ।ਉਨ੍ਹਾਂ ਨੇ ਕਿਹਾ ਹੈ ਸਾਡੀਆਂ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ (Regular) ਕੀਤਾ ਜਾਵੇ ਅਤੇ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਅੱਜ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਕੱਲ ਸਰਕਾਰ ਨਾਲ ਹੋਵੇਗੀ ਮੀਟਿੰਗ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਰੋਸ ਪ੍ਰਦਰਸ਼ਨ ਨੂੰ ਹੋਰ ਤਿੱਖਾ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਅੱਜ ਰੋਸ ਪ੍ਰਦਰਸ਼ਨ ਪਟਿਆਲਾ ਵਿਚ ਕਰਨਾ ਸੀ ਪਰ ਉਹ ਰੱਦ ਕਰ ਦਿੱਤਾ ਗਿਆ ਸੀ ਕਿਉਂਕਿ ਕੱਲ ਨੂੰ ਸਰਕਾਰ ਨੇ ਮੀਟਿੰਗ ਰੱਖੀ ਗਈ ਹੈ।ਪ੍ਰਦਰਸ਼ਨਕਾਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਮੋਤੀ ਮਹਿਲ ਦਾ ਘਿਰਾਉ ਕਰਾਂਗੇ।
ਇਹ ਵੀ ਪੜੋ:ਫ਼ਤਿਹ ਕਿੱਟ ਘੁਟਾਲਾ: ਅਕਾਲੀ ਬਸਪਾ ਪ੍ਰਦਰਸ਼ਨ, ਸੁਖਬੀਰ ਬਾਦਲ ਹਿਰਾਸਤ 'ਚ