ਫਰੀਦਕੋਟ: ਕੋਰੋਨਾ ਵਾਇਰਸ ਕਾਰਨ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਕੰਮਕਾਰ ਠੱਪ ਹੋ ਗਏ ਸਨ।ਫਰੀਦਕੋਟ ਦੀ ਟੈਕਸੀ ਯੂਨੀਅਨ (Taxi Drivers) ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਗੱਡੀ ਵਿਚ ਘੱਟ ਸਵਾਰੀਆਂ ਬਿਠਾਈਆਂ ਜਾਂਦੀਆਂ ਹਨ ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਨੋ ਦਿਨ ਵੱਧ ਰਹੀਆ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਾਡੇ ਉਤੇ ਕੀਤੀ ਗਈ ਸਖ਼ਤੀ ਨੂੰ ਖਤਮ ਕੀਤਾ ਜਾਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਬੈਂਕਾਂ ਵੱਲੋਂ ਡਰਾਇਵਰਾਂ ਨੂੰ ਕਿਸ਼ਤਾਂ ਲਈ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਸਾਡੀਆਂ ਮੰਗਾਂ ਨੂੰ ਮੰਨੇ ਨਹੀਂ ਤਾਂ ਅਸੀਂ ਸੰਘਰਸ਼ ਹੋ ਤਿੱਖਾ ਕਰਾਂਗੇ।ਉਨ੍ਹਾਂ ਦਾ ਕਹਿਣਾ ਹੈ ਕਿ ਗੱਡੀਆਂ ਵਿਚ ਪਹਿਲਾਂ ਵਾਂਗ ਸਵਾਰੀਆਂ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਕੋਰੋਨਾ (Corona) ਕਾਲ ਦੌਰਾਨ ਬੈਂਕ ਦੀਆਂ ਕਿਸ਼ਤਾਂ ਮੁਆਫ਼ ਕੀਤੀਆਂ ਜਾਣ।
ਇਹ ਵੀ ਪੜੋ:ਜਬਰੀ ਧਰਮ ਪਰਿਵਰਤਨ ਦਾ ਮਾਮਲਾ : ਸਿਰਸਾ ਨੇ ਕਸ਼ਮੀਰੀ ਨੇਤਾਵਾਂ ਤੋਂ ਸਹਿਯੋਗ ਮੰਗਿਆ