ਫ਼ਰੀਦਕੋਟ: ਆਰਥਿਕ ਤੰਗੀ ਦੇ ਚਲਦਿਆਂ ਕਸਬਾ ਸਾਦਿਕ ਪਿੰਡ ਮੁਮਾਰਾ ਦੇ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ 55 ਸਾਲਾ ਗੁਰਮੇਲ ਸਿੰਘ ਆਰਥਿਕ ਪੱਖੋਂ ਤੰਗ ਹੋਣ ਦੇ ਨਾਲ-ਨਾਲ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਰਹਿੰਦਾ ਸੀ। ਪਰਿਵਾਰ ਨੇ ਦੱਸਿਆ ਕਿ ਆਰਥਿਕ ਤੰਗੀ ਦਾ ਬੋਝ ਨਾ ਚੱਲਦਿਆਂ ਗੁਰਮੇਲ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।