ਫਰੀਦਕੋਟ: ਪੰਜਾਬ 'ਚ ਆਏ ਦਿਨ ਕਿਸਾਨ ਖੁਦਕੁਸ਼ੀ ਦੇ ਰਾਹ ਪੈ ਰਹੇ ਹਨ। ਸਰਕਾਰਾਂ ਵਲੋਂ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ ਹਰ ਦੂਜੇ ਜਾਂ ਤੀਜੇ ਦਿਨ ਕੋਈ ਕਿਸਾਨ ਕਰਜ਼ ਦੇ ਚੱਲਦਿਆਂ ਖੁਦਕੁਸ਼ੀ ਕਰ ਲੈਂਦਾ ਹੈ।
ਇਸ ਦੇ ਚੱਲਦਿਆਂ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਮਿਸ਼ਰੀਵਾਲਾ ਦੇ 42 ਸਾਲਾ ਕਿਸਾਨ ਰੇਸ਼ਮ ਸਿੰਘ ਵਲੋਂ ਕਰਜ਼ੇ ਦੇ ਚੱਲਦਿਆਂ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ 'ਤੇ ਕਰੀਬ 24 ਲੱਖ ਦਾ ਕਰਜ਼ ਸੀ।
ਪਿਛਲੀ ਕਾਂਗਰਸ ਸਰਕਾਰ ਵਲੋਂ 5 ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ ਮੁਆਫ਼ੀ ਦੀ ਸਕੀਮ 'ਚ ਵੀ ਉਕਤ ਮ੍ਰਿਤਕ ਕਿਸਾਨ ਦਾ ਨਾਮ ਨਹੀਂ ਆਇਆ ਸੀ। ਇਸ ਦੇ ਨਾਲ ਹੀ ਹੁਣ ਖ਼ਸਲ ਖ਼ਰਾਬ ਹੋਣ ਕਾਰਨ ਮ੍ਰਿਤਕ ਦੇ ਸਿਰ ਹੋਰ ਕਰਜ਼ਾ ਚੜ੍ਹ ਰਿਹਾ ਸੀ, ਜਿਸ ਕਾਰਨ ਉਸ ਵਲੋਂ ਖੁਦਕੁਸ਼ੀ ਕਰ ਲਈ ਗਈ।
ਇਹ ਵੀ ਪੜ੍ਹੋ: 30 ਸਾਲਾਂ ਤੋਂ ਚੱਲ ਰਹੇ ਸਰਕਾਰੀ ਸਕੂਲ ਨੂੰ ਮਾਰਿਆ ਤਾਲਾ, ਖ਼ਤਰੇ ਵਿੱਚ 103 ਬੱਚਿਆਂ ਦਾ ਭਵਿੱਖ