ਫਰੀਦਕੋਟ: ਫਰੀਦਕੋਟ ਦੇ ਪਿੰਡ ਟਹਿਣਾ ਨੇੜੇ ਨੈਸ਼ਨਲ ਹਾਈਵੇਅ 54 ਟੀ ਪੁਆਇੰਟ ’ਤੇ ਯੂਨਾਈਟਿਡ ਕਿਸਾਨ ਮੋਰਚਾ ਵੱਲੋਂ ਗੈਰ-ਸਿਆਸੀ ਤੌਰ ’ਤੇ ਦਿੱਤਾ ਜਾ ਰਿਹਾ ਧਰਨਾ 7ਵੇਂ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਧਰਨੇ ਵਾਲੀ ਥਾਂ ’ਤੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਚੌਥੇ ਦਿਨ ਵੀ ਜਾਰੀ ਰਿਹਾ। Farmer organizations Faridkot on Wednesday
ਇਸ ਮੌਕੇ ਚੌਥੇ ਦਿਨ ਵੀ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਡੱਲੇਵਾਲ ਨੂੰ ਮਨਾਉਣ ਦੀ ਕੋਸ਼ਿਸ਼ ਕਰਦਾ ਰਿਹਾ। ਅੰਮ੍ਰਿਤਸਰ ਦੇ ਨਵ-ਨਿਯੁਕਤ ਸੀਪੀ ਜਸਕਰਨ ਸਿੰਘ ਅਤੇ ਫਰੀਦਕੋਟ ਦੇ ਐਸਐਸਪੀ ਰਾਜਪਾਲ ਸਿੰਘ ਧਰਨੇ ਵਾਲੀ ਥਾਂ ’ਤੇ ਪੁੱਜੇ ਅਤੇ ਉਨ੍ਹਾਂ ਨੇ ਡੱਲੇਵਾਲ ਅਤੇ ਸਮੁੱਚੀ ਲੀਡਰਸ਼ਿਪ ਨਾਲ ਕਰੀਬ ਢਾਈ ਘੰਟੇ ਮੀਟਿੰਗ ਕੀਤੀ ਜੋ ਬੇਸਿੱਟਾ ਰਹੀ।
ਇਸ ਮੌਕੇ ਪ੍ਰੈਸ ਕਾਨਫਰੰਸ ਦੌਰਾਨ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਅੱਜ ਯੂਨੀਅਨ ਦੇ ਪ੍ਰਧਾਨ ਡੱਲੇਵਾਲ ਦੇ ਮਰਨ ਵਰਤ ਦਾ ਚੌਥਾ ਦਿਨ ਹੈ ਪਰ ਅਜੇ ਤੱਕ ਸਰਕਾਰ ਦੇ ਮੰਤਰੀ ਉਨ੍ਹਾਂ ਨੂੰ ਧਰਨਾ ਦੇਣ ਲਈ ਨਹੀਂ ਪੁੱਜੇ। ਮੰਗਾਂ ਸਬੰਧੀ ਮੀਟਿੰਗ ਉਨ੍ਹਾਂ ਕਿਹਾ ਕਿ ਇੱਕ ਦਿਨ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਧਰਨੇ ਵਾਲੀ ਥਾਂ ’ਤੇ ਜ਼ਰੂਰ ਪੁੱਜੇ ਸਨ ਪਰ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਬਾਰੇ ਕੋਈ ਗੱਲ ਨਹੀਂ ਕੀਤੀ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਅਤਿ ਨਿੰਦਣਯੋਗ ਹੈ। ਜਿਸ ਤਹਿਤ ਰੋਸ ਵਜੋਂ 23 ਨਵੰਬਰ ਨੂੰ ਪੂਰੇ ਭਾਰਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ ਅਤੇ 24 ਨਵੰਬਰ ਨੂੰ ਸਮੁੱਚੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਧਰਨੇ ਵਾਲੀ ਥਾਂ ’ਤੇ ਪੁੱਜਣਗੇ।
ਇਸ ਦੌਰਾਨ ਉਨ੍ਹਾਂ ਦੀ ਅਹਿਮ ਮੀਟਿੰਗ ਹੋਵੇਗੀ, ਜਿਸ 'ਚ ਅਗਲੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਭਗਵੰਤ ਮਾਨ ਦਾ ਅਜਿਹਾ ਬਿਆਨ ਆਉਣਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਆਪਣਾ ਸਟੈਂਡ ਸਪੱਸ਼ਟ ਕਰੇ।
ਇਹ ਵੀ ਪੜੋ:- ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਲਗਾਇਆ ਦੋਸ਼