ਫਰੀਦਕੋਟ: ਕੇਂਦਰ ਸਰਕਾਰ ਵੱਲੋਂ ਭਾਖੜਾ ਮੈਨੇਜਮੈਂਟ (Bhakra Management) ਵਿੱਚੋਂ ਪੰਜਾਬ ਤੇ ਹਰਿਆਣਾ ਦਾ ਕੋਟਾ ਘਟਾਇਆ ਤੇ ਉਸਨੂੰ ਬਹਾਲ ਕਰਾਉਣ ਲਈ ਕੇਂਦਰ ਸਰਕਾਰ (central government) ਖ਼ਿਲਾਫ਼ ਕਿਸਾਨਾਂ ਦਾ ਹੱਲਾ ਬੋਲ ਮੋਦੀ ਸਰਕਾਰ ਦਾ ਪੁਤਲਾ ਲੈਕੇ ਸ਼ਹਿਰ ਵਿੱਚ ਦੀ ਰੋਸ ਮੁਜ਼ਾਹਰਾ ਕਰ ਡੀ.ਸੀ ਦਫਤਰ ਫੂਕਿਆ ਪੁਤਲਾ ਰਾਸ਼ਟਰਪਤੀ ਦੇ ਨਾਂ ਡੀ ਸੀ ਫਰੀਦਕੋਟ ਨੂੰ ਮੰਗ ਪੱਤਰ ਦਿੱਤਾ ।
ਭਾਖੜਾ ਮੈਨੇਜਮੈਂਟ ਵਿੱਚੋਂ ਪੰਜਾਬ ਅਤੇ ਹਰਿਆਣਾ ਨੂੰ ਅੱਖੋਂ ਪਰੋਖੇ ਕਰਨ ਦੇ ਬਾਅਦ ਲਗਾਤਾਰ ਕੇਂਦਰ ਸਰਕਾਰ (central government) ਖਿਲਾਫ਼ ਰੋਸ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਫ਼ਰੀਦਕੋਟ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਹੱਲਾ ਬੋਲਿਆ ਗਿਆ ਅਤੇ ਸ਼ਹਿਰ ਦੇ ਵਿੱਚ ਇਕ ਵੱਡੇ ਕਾਫਲੇ ਦੇ ਰੂਪ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਰਾਸ਼ਟਰਪਤੀ ਦੇ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਵੱਖ ਵੱਖ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ (central government) ਵੱਲੋਂ ਲਗਾਤਾਰ ਪ੍ਰਾਈਵੇਟ ਕਰਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਜਾਣਬੁੱਝ ਕੇ ਭਾਖੜਾ ਕਮੇਟੀ ਵਿੱਚੋਂ ਬਾਹਰ ਕੀਤਾ ਗਿਆ ਏ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਇਸ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਂਦਾ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।
ਇਹ ਵੀ ਪੜੋ:- ਰਾਣਾ ਸੋਢੀ ਤੇ ਸੁਖਪਾਲ ਨੰਨੂ ’ਤੇ ਪਰਚਾ ਦਰਜ