ਫਰੀਦਕੋਟ: ਪੰਜਾਬ ਸਰਕਾਰ (Government of Punjab) ਵੱਲੋਂ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ ਕਿ ਅਨਾਜ ਮੰਡੀਆ ਵਿੱਚ ਕਿਸਾਨਾਂ (Farmers) ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜੈਤੋ ਦੀ ਮੰਡੀ ਪਹੁੰਚੇ ਚੇਅਰਮੈਨ ਸਿਕੰਦਰ ਸਿੰਘ ਮੜਾਕ (Chairman Sikandar Singh Marak) ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਇਸ ਸਾਲ ਕਿਸਾਨਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਨਾਜ ਮੰਡੀਆ ਵਿੱਚ ਖਾਸ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ (Farmers ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਿਆ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਅੱਜ ਤੱਕ ਕਦੇ ਵੀ ਮੰਡੀਆ ਵਿੱਚ ਕਿਸਾਨਾਂ (Farmers) ਨੂੰ ਰੁਲਣਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਕਿਸਾਨਾਂ (Farmers) ਨਾਲ ਕੀਤੇ ਵਾਅਦਿਆ ਨੂੰ ਲੈਕੇ ਪੂਰਨ ਤੌਰ ‘ਤੇ ਵਚਨ ਬੰਧ ਹੈ।
ਇਸ ਮੌਕੇ ਉਨ੍ਹਾਂ ਨੇ ਕਿਸਾਨਾਂ (Farmers) ਨੂੰ ਵੀ ਅਪੀਲ ਕੀਤੀ ਹੈ। ਕਿ ਕਿਸਾਨ ਮੰਡੀ ਵਿੱਚ ਸੋਕਾ ਝੋਨਾ (Paddy) ਲੈਕੇ ਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆ ਵਿੱਚ ਰਾਤਾਂ ਨਾ ਕੱਟਣੀਆਂ ਪੈਣ, ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੇ ਮਾਣ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ (Farmers) ਦਾ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਦੇ ਕਿਸਾਨਾਂ (Farmers) ਦੇ ਦੇਸ਼ ਦੇ ਭੰਡਾਰ ਵਿੱਚ ਸਭ ਤੋਂ ਜਿਆਦਾ ਯੋਗਦਾਨ ਪਾਇਆ ਹੈ।
ਇਸ ਤੋਂ ਇਲਾਵਾ ਸਾਰੇ ਸਟਾਫ ਅਤੇ ਮੁਲਾਜ਼ਮਾਂ ਵੱਲੋਂ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਿਤੀ 26 ਅਕਤੂਬਰ 2021 ਨੂੰ 70468 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ 46843 ਮੀਟ੍ਰਿਕ ਟਨ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਉਧਰ ਕਿਸਾਨਾਂ ਦੀ ਜੇਕਰ ਮੰਨੀ ਜਾਵੇ ਤਾਂ ਕਿਸਾਨਾਂ (Farmers) ਨੇ ਪੰਜਾਬ ਸਰਕਾਰ ਨੇ ਸਾਰੇ ਪ੍ਰਬੰਧ ਠੀਕ ਕੀਤੇ ਹਨ।। ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀਆ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਕੀਤੇ ਪ੍ਰਬੰਧ ਠੀਕ ਹਨ ਅਤੇ ਕਿਸਾਨ ਸਰਕਾਰ ਦੇ ਪ੍ਰਬੰਧਾਂ ਤੋਂ ਖੁਸ਼ ਹਨ।
ਕਿਸਾਨਾਂ (Farmers) ਦਾ ਕਹਿਣਾ ਹੈ ਕਿ ਮੰਡੀ ਵਿੱਚ ਇੱਕ ਰਾਤ ਤਾਂ ਕਿਸਾਨਾਂ ਨੂੰ ਕੱਟਣੀ ਹੀ ਪੈਂਦੀ ਹੈ। ਇਸ ਮੌਕੇ ਕਿਸਾਨਾਂ (Farmers) ਨੇ ਜੈਤੋ ਮੰਡੀ ਬੋਰਡ ਦਾ ਇਨ੍ਹਾਂ ਪ੍ਰਬੰਧਾਂ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ:'ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੇਵੇਗੀ ਵਿੱਤੀ ਸਹਾਇਤਾ'