ETV Bharat / state

ਦੁਸਹਿਰੇ ਦੇ ਤਿਉਹਾਰ ਮੌਕੇ ਕਿਸਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੀਤਾ ਪ੍ਰਦਰਸ਼ਨ - ਦੁਸਹਿਰੇ ਦੇ ਤਿਉਹਾਰ

ਫਰੀਦਕੋਟ ਵਿਖੇ ਕਿਸਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਨਾਲ ਹੀ ਕਿਸਾਨਾਂ ਨੇ ਐੱਸਪੀ ਅਤੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਨਾਅਰੇਬਾਜ਼ੀ ਵੀ ਕੀਤੀ।

farmer Protest in faridkot
ਕਿਸਾਨਾਂ ਦਾ ਰੋਸ ਪ੍ਰਦਰਸ਼ਨ
author img

By

Published : Oct 5, 2022, 3:47 PM IST

ਫਰੀਦਕੋਟ: ਅੱਜ ਪੂਰੇ ਦੇਸ਼ ਵਿਚ ਜਿੱਥੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਅੱਜ ਵੀ ਫ਼ਰੀਦਕੋਟ ਦੇ ਵਿੱਚ ਕੌਮੀ ਕਿਸਾਨ ਯੂਨੀਅਨ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਐੱਸਪੀ ਅਤੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਨਾਅਰੇਬਾਜ਼ੀ ਕੀਤੀ ਗਈ।

ਦੱਸ ਦਈਏ ਕਿ ਐਸਐਸਪੀ ਦਫ਼ਤਰ ਦੇ ਬਾਹਰ ਪਿਛਲੇ 22 ਦਿਨਾਂ ਤੋਂ ਕੌਮੀ ਕਿਸਾਨ ਯੂਨੀਅਨ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਕਿਉਂਕਿ ਲਗਾਤਾਰ ਫ਼ਰੀਦਕੋਟ ਜ਼ਿਲ੍ਹੇ ਦੇ ਵਿਚ ਲਗਾਤਾਰ ਮੋਟਰਾਂ ਚੋਰੀ, ਟਰਾਂਸਫਰ ਚੋਰੀ ਅਤੇ ਤਾਰਾਂ ਲਾਈਆਂ ਜਾ ਰਹੀਆਂ ਹਨ। ਜਿਸ ਦੇ ਵਜੋਂ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਦਾ ਰੋਸ ਪ੍ਰਦਰਸ਼ਨ

ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਧਰਨਾ ਅੱਜ 22 ਵੇਂ ਦਿਨ ਵਿਚ ਪਹੁੰਚ ਗਿਆ ਹੈ ਉਨ੍ਹਾਂ ਵੱਲੋਂ ਹੁਣ ਤੱਕ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਨੇ ਕੁਲਤਾਰ ਸੰਧਵਾਂ ਉਨ੍ਹਾਂ ਦੇ ਧਰਨੇ ਵਿੱਚ ਵੀ ਆਏ ਸਨ ਪਰ ਉਨ੍ਹਾਂ ਵੱਲੋਂ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਦੁਸਹਿਰੇ ਦੇ ਤਿਉਹਾਰ ਦੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂਕਿ ਲਗਾਤਾਰ ਖੇਤਾਂ ਵਿਚੋਂ ਮੋਟਰਾਂ,ਟਰਾਂਸਪੋਰਟ ਅਤੇ ਤਾਰਾ ਚੋਰੀਆਂ ਹੋ ਰਹੀਆਂ ਨੇ ਹੁਣ ਤੱਕ ਕਰੋੜਾਂ ਦਾ ਨੁਕਸਾਨ ਕਿਸਾਨਾਂ ਦਾ ਹੋ ਚੁੱਕਿਆ ਹੈ ਪਰ ਫ਼ਰੀਦਕੋਟ ਪ੍ਰਸ਼ਾਸਨ ਵੱਲੋਂ ਇਸ ਵੱਲ ਧਿਆਨ ਦਿੱਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੀਆਂ ਇਹ ਮੰਗਾਂ ਨਹੀਂ ਪੂਰੀਆਂ ਹੁੰਦੀਆਂ ਅਤੇ CM ਭਗਵੰਤ ਮਾਨ ਜੋ ਮੀਟਿੰਗ ਦੀ ਮੰਗ ਕੀਤੀ ਉਹ ਪੂਰੀ ਨਹੀਂ ਹੁੰਦੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕਾਲੀ ਦੀਵਾਲੀ ਮਨਾਈ ਜਾਵੇਗੀ ਅਤੇ ਉਨ੍ਹਾਂ ਵੱਲੋਂ ਜੈਤੋ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਇਹ ਪੂਰੇ ਪੰਜਾਬ ਦਾ ਮਸਲਾ ਹੈ ਜੇਕਰ ਇਹ ਮਸਲਾ ਹੱਲ ਨਹੀਂ ਹੁੰਦਾ ਤਾਂ ਉਨ੍ਹਾਂ ਵੱਲੋਂ ਪੰਜਾਬ ਪੱਧਰ ਦੇ ਉੱਪਰ 117 ਐੱਮਐੱਲਏ ਅਤੇ ਘਰਾਂ ਦੇ ਬਾਹਰ ਵੀ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜੋ: ਕੈਪਟਨ ਸੰਧੂ ਦਾ ਨਾਂ ਸੋਲਰ ਲਾਈਟ ਘੁਟਾਲੇ ਮਾਮਲੇ ਵਿੱਚ ਸ਼ਾਮਲ ਕਰਨ ਉੱਤੇ ਭੜਕੇ MP ਬਿੱਟੂ

ETV Bharat Logo

Copyright © 2024 Ushodaya Enterprises Pvt. Ltd., All Rights Reserved.