ਫਰੀਦਕੋਟ: ਬੀਤੇ ਕਰੀਬ 9 ਦਿਨਾਂ ਤੋਂ ਪੰਜਾਬ ਵਿਚ 6 ਵੱਖ ਵੱਖ ਥਾਵਾਂ ਤੇ ਅਣਮਿੱਥੇ ਸਮੇਂ ਲਈ ਧਰਨੇ ਤੇ ਬੈਠੇ ਕਿਸਾਨਾਂ ਨਾਲ ਉਹਨਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਨੁਮਾਇੰਦਿਆਂ ਦੀ ਅੱਜ ਵੀਰਵਾਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ। ਦੱਸ ਦਈਏ ਕਿ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ਦੇ ਗੈਸਟ ਹਾਊਸ Baba Farid University Faridkot ਵਿਚ ਕਰੀਬ ਡੇਢ ਘੰਟਾ ਚੱਲੀ ਮੀਟਿੰਗ ਵਿਚ ਕਿਸਾਨਾਂ ਦੀ ਪਹਿਲੀ ਹੀ ਮੰਗ ਨੂੰ ਲੈ ਸਰਕਾਰ ਨਾਲ ਪੇਸ਼ ਫਸ ਗਿਆ ਅਤੇ ਕਿਸਾਨ ਮੀਟਿੰਗ ਦਾ ਬਾਈਕਾਟ ਕਰ ਕੇ ਬਾਹਰ ਆ ਗਏ। Farmers meeting guest house Baba Farid University
ਇਸ ਦੌਰਾਨ ਗੱਲਬਾਤ ਕਰਦਿਆਂ BKU ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਅੱਜ ਵੀਰਵਾਰ ਨੂੰ ਉਹਨਾਂ ਨੂੰ ਸਰਕਾਰ ਦੇ ਨੁਮਾਇੰਦਿਆਂ ਨਾਲ ਮੰਗਾਂ ਸਬੰਧੀ ਗੱਲਬਾਤ ਕਰਨ ਬਾਰੇ ਬੁਲਾਇਆ ਗਿਆ ਸੀ। ਉਹਨਾਂ ਕਿਹਾ ਕਿ ਸਾਡੇ ਨਾਲ ਮੀਟਿੰਗ ਵਿਚ ਪੁਲਿਸ ਕਮਿਸ਼ਨਰ ਜਲੰਧਰ, DC ਫਰੀਦਕੋਟ ਅਤੇ SSP ਫਰੀਦਕੋਟ ਸ਼ਾਮਲ ਰਹੇ। ਕਿਸਾਨਾਂ ਨੇ ਆਪਣੀਆਂ ਸਾਰੀਆਂ ਮੰਗਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ।
ਉਹਨਾਂ ਕਿਹਾ ਕਿ ਚੱਲਦੀ ਮੀਟਿੰਗ ਵਿਚ ਹਲਕਾ ਫਰੀਦਕੋਟ ਤੋੰ ਆਮ ਆਦਮੀਂ ਪਾਰਟੀ ਦੇ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਮੀਟਿੰਗ ਵਿਚ ਸ਼ਾਮਲ ਹੋਏ, ਜਿੰਨਾ ਸਾਹਮਣੇ ਕਿਸਾਨਾਂ ਨੇ ਆਪਣੀ ਇਹ ਮੰਗ ਰੱਖੀ ਕਿ ਸਭ ਤੋਂ ਪਹਿਲਾਂ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ ਤੋਂ ਮੁਆਫ਼ੀ ਮੰਗੇ। ਉਹਨਾਂ ਦੱਸਿਆ ਕਿ ਹਲਕਾ ਵਿਧਾਇਕ ਨੇ ਨਾ ਤਾਂ ਹਾਂ ਵਿਚ ਜਵਾਬ ਦਿੱਤਾ ਅਤੇ ਨਾ ਹੀ ਨਾ ਵਿਚ ਜਵਾਬ ਦਿੱਤਾ, ਜਿਸ ਕਾਰਨ ਕਿਸਾਨ ਮੀਟਿੰਗ ਦਾ ਬਾਈਕਾਟ ਕਰ ਬਾਹਰ ਆ ਗਏ।
ਇਹ ਵੀ ਪੜੋ:- ਕਿਸਾਨਾਂ ਦਾ ਸਰਕਾਰ ਖਿਲਾਫ਼ ਧਰਨਾ 9ਵੇਂ ਦਿਨ ਵੀ ਜਾਰੀ