ETV Bharat / state

ਕਿਸਾਨ ਜਥੇਬੰਦੀਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਫ਼ਰੀਦਕੋਟ ਦੇ ਵਿਧਾਇਕ ਦੇ ਘਰ ਦਾ ਕੀਤਾ ਘਿਰਾਓ - ਫ਼ਰੀਦਕੋਟ ਦੇ ਵਿਧਾਇਕ ਦਾ ਘਰ ਘਿਰਾਓ

ਫ਼ਰੀਦਕੋਟ ਵਿੱਚ ਪੰਜਾਬ ਖੇਤ ਕਿਸਾਨ ਯੂਨੀਅਨ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਫ਼ੋਟੋ
ਫ਼ੋਟੋ
author img

By

Published : Aug 26, 2020, 5:21 PM IST

ਫ਼ਰੀਦਕੋਟ: ਪੂਰੇ ਪੰਜਾਬ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਹੱਕੀ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫ਼ਰੀਦਕੋਟ ਵਿੱਚ ਪੰਜਾਬ ਖੇਤ ਕਿਸਾਨ ਯੂਨੀਅਨ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਦੇ ਘਰ ਦਾ ਘਿਰਾਓ ਕਰ ਉਨ੍ਹਾਂ ਦੇ ਪੀਏ ਨੂੰ ਮੰਗ ਪੱਤਰ ਦਿੱਤਾ।

ਵੀਡੀਓ

ਕਿਸਾਨ ਆਗੂ ਗੁਰਇਕਬਾਲ ਸਿੰਘ ਨੇ ਆਪਣੀ ਹੱਕੀ ਮੰਗਾਂ ਬਾਰੇ ਦੱਸਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ ਕਿਹਾ ਸੀ ਉਹ ਵਾਧੂ ਪਈਆਂ ਜ਼ਮੀਨਾਂ ਨੂੰ ਖੇਤ ਮਜ਼ਦੂਰਾਂ ਤੇ ਛੋਟੋ ਕਿਸਾਨਾਂ ਵਿੱਚ ਵੰਡਣਗੇ ਪਰ ਅਜੇ ਤੱਕ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਵਾਅਦਾ ਕੀਤਾ ਸੀ ਕਿ ਉਹ ਘਰ-ਘਰ ਨੌਜਵਾਨਾਂ ਨੂੰ ਰੁਜ਼ਗਾਰ ਦੇਣਗੇ ਪਰ ਸਰਕਾਰ ਤਾਂ ਨੌਜਵਾਨਾਂ ਤੋਂ ਰੁਜ਼ਗਾਰ ਹੀ ਖੋਹਣ ਲੱਗ ਗਈ ਹੈ।

ਉਨ੍ਹਾਂ ਸਰਕਾਰ ਤੋਂ ਪਿੰਡਾਂ ਵਿੱਚ ਜਿਹੜੇ ਲਾਭਪਾਤਰੀ ਹਨ ਜਾਂ ਜੋ 5 ਮਰਲੇ ਮਕਾਨਾਂ ਵਿੱਚ ਰਹਿੰਦੇ ਹਨ ਉਨ੍ਹਾਂ ਦੇ ਲਈ ਮਤਾ ਪਾਸ ਕਰਕੇ ਉਨ੍ਹਾਂ ਨੂੰ ਪਲਾਟ ਦਿੱਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੀ ਆੜ ਵਿੱਚ ਜਿਹੜੇ 3 ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਪਾਸ ਕੀਤਾ ਹੈ। ਉਨ੍ਹਾਂ ਨੂੰ ਵਾਪਸ ਲਿਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਦੇ ਘਰ ਦਾ ਘਿਰਾਓ ਕਰ ਉਨ੍ਹਾਂ ਨੂੰ ਮੰਗ ਪੱਤਰ ਦੇਣਾ ਸੀ ਪਰ ਵਿਧਾਇਕ ਨੇ ਆਪਣੇ ਪੀਏ ਨੂੰ ਮੰਗ ਪੱਤਰ ਲੈਣ ਲਈ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆਂ ਤਾਂ ਸਾਰੇ ਮਜ਼ਦੂਰ ਤੇ ਕਿਰਤੀ ਇਕੱਠੇ ਹੋ ਕੇ ਸੂਬਾ ਸਰਕਾਰ ਵਿਰੁੱਧ ਹੋਰ ਤਿੱਖਾ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ:ਫ਼ਾਜ਼ਿਲਕਾ: ਪਿੰਡ ਚੱਕ ਬਲੋਚਾ ਮਾਹਲਮ 'ਚ ਪੁਲਿਸ ਦੀ ਛਾਪੇਮਾਰੀ, ਵੱਡੀ ਮਾਤਰਾਂ 'ਚ ਲਾਹਨ ਬਰਾਮਦ

ETV Bharat Logo

Copyright © 2025 Ushodaya Enterprises Pvt. Ltd., All Rights Reserved.