ETV Bharat / state

ਕਿਸਾਨਾਂ ਨੇ ਐਫ.ਆਈ.ਆਰ. ਰੱਦ ਕਰਵਾਉਣ ਵਿਰੁੱਧ ਲਾਇਆ ਧਰਨਾ

ਪਰਾਲੀ ਸਾੜਨ ਵਾਲੇ ਕਿਸਾਨਾਂ ਉਪਰ ਦਰਜ ਐਫ.ਆਈ.ਆਰ. ਰੱਦ ਕਰਨ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਰੇਲ ਮਾਰਗ ਜਾਮ ਕਰ ਧਰਨਾ ਪ੍ਰਦਰਸ਼ ਕੀਤਾ ਗਿਆ।

ਫ਼ੋਟੋ।
author img

By

Published : Nov 14, 2019, 10:43 PM IST

ਫ਼ਰੀਦਕੋਟ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਵੀਰਵਾਰ ਨੂੰ ਤਹਿਸੀਲ ਕੰਪਲੈਕਸ ਵਿੱਚ ਸੂਬਾਈ ਪੱਧਰ ਦਾ ਰੋਸ਼ ਮੁਜ਼ਾਹਰਾ ਕਰ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਉਪਰ ਦਰਜ ਐਫ.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਯੂਨੀਅਨ 9000 ਰੁਪਏ ਪ੍ਰਤੀ ਕਿੱਲੇ ਦੇ ਹਿਸਾਬ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ ਸਰਕਾਰ ਤੋਂ ਮੰਗ ਕਰਦੀ ਆ ਰਹੀ ਹੈ ਅਤੇ ਹੁਣ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ 100 ਰੁਪਏ ਫੀ ਕੁਇੰਟਲ ਜਿਣਸ ਦੇ ਹਿਸਾਬ ਸੱਤ ਦਿਨਾਂ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਹੁਕਮ ਕਿਸਾਨ ਜਥੇਬੰਦੀ ਦੀ ਮੰਗ ਨੂੰ ਤਸਦੀਕ ਕਰਦੇ ਹਨ।

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕੀਤੀਆਂ ਲਾਲ ਐਂਟਰੀਆਂ ਅਤੇ ਪੁਲਿਸ ਕੇਸ ਰੱਦ ਕੀਤੇ ਜਾਣ। ਪ੍ਰਦੂਸ਼ਣ ਵਿਭਾਗ ਵੱਲੋਂ ਲਾਏ ਜੁਰਮਾਨੇ ਖ਼ਤਮ ਕੀਤੇ ਜਾਣ ਅਤੇ ਸਰਪੰਚਾਂ/ਪੰਚਾਂ/ਨੰਬਰਦਾਰਾਂ ਤੋਂ ਅੱਗ ਲਾਉਣ ਵਾਲੇ ਕਿਸਾਨਾਂ ਦੀ ਕਰਵਾਈ ਜਾ ਰਹੀ ਸ਼ਨਾਖਤ ਇਸ ਲਈ ਬੰਦ ਕੀਤੀ ਜਾਵੇ ਕਿਉਂਕਿ ਇਸ ਤਰ੍ਹਾਂ ਪਿੰਡਾਂ ਵਿਚਲੀ ਭਾਈਚਾਰਕ ਸਾਂਝ ਟੁੱਟਦੀ ਹੈ।

ਫ਼ੋਟੋ।
ਫ਼ੋਟੋ।

ਉਨ੍ਹਾਂ ਪਿੰਡਾਂ ਦੇ ਮੋਹਤਬਰ ਆਗੂਆਂ ਨੂੰ ਅਜਿਹੀ ਸ਼ਨਾਖਤ ਕਰਨ ਲਈ ਨਾ ਕਰਨ ਦੀ ਗੱਲ ਕਰਦਿਆਂ ਦਲੀਲ ਦਿੱਤੀ ਕਿ ਸੰਕਟ ਦੀ ਘੜੀ ਵਿੱਚ ਮੋਹਤਬਾਰਾਂ ਨੂੰ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ। ਮੁਜ਼ਾਹਰਾਕਾਰੀਆਂ ਵੱਲੋਂ ਸਰਕਾਰ ਦਾ ਪੱਖ ਕਿਸਾਨ ਤੇ ਦਰਜ਼ ਪਰਚੇ ਨੂੰ ਰੱਦ ਕਰਵਾਉਣ ਦੇ ਸਬੰਧ ਵਿੱਚ ਨਹੀਂ ਦਿਖਾਈ ਦਿੱਤਾ ਤਾਂ ਮੁਜ਼ਾਹਰਾਕਾਰੀਆਂ ਵੱਲੋਂ ਬਠਿੰਡਾ ਫਿਰੋਜ਼ਪੁਰ ਰੇਲਵੇ ਮਾਰਗ ਕਿਸਾਨ ਜਾਮ ਕੀਤਾ ਗਿਆ ਇਸ ਕਾਰਣ ਕੋਟਕਪੂਰਾ ਅਤੇ ਚੰਦ ਰੇਲਵੇ ਸਟੇਸ਼ਨਾਂ ਤੇ ਰੇਲ ਗੱਡੀਆਂ ਗਈਆਂ ਜਿਸ ਕਾਰਣ ਆਮ ਲੋਕਾਂ ਅਤੇ ਰੇਲਵੇ ਮੁਸਫ਼ਰਾਂ ਨੂੰ ਭਾਰੀ ਮੁਸ਼ਕਿਲ ਦਾ ਸਹਾਮਣਾ ਕਰਨਾ ਪਿਆ।

ਫ਼ੋਟੋ।
ਫ਼ੋਟੋ।

ਖ਼ਬਰ ਲਿਖੇ ਜਾਣ ਤੱਕ ਜ਼ਿਲ੍ਹਾ ਡਿਪਟੀ ਕਮਿਸ਼ਨਰ ਫਰੀਦਕੋਟ, ਐਸ.ਡੀ.ਐਮ. ਜੈਤੋ ਅਤੇ ਤਹਿਸੀਲਦਾਰ ਜੈਤੋ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾਈ ਪ੍ਰਧਾਨ ਜਸਜੀਤ ਸਿੰਘ ਡੱਲਵਾਲ, ਜ਼ਿਲਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਅਤੇ ਯੂਨੀਅਨ ਦੇ ਆਹੁਦੇਵਾਰਾਂ ਦੀ ਬੰਦ ਕਮਰਾ ਮੀਟਿੰਗ ਐਸ.ਡੀ.ਐਮ. ਦਫ਼ਤਰ ਵਿਖੇ ਦੇਰ ਰਾਤ ਚੱਲਦੀ ਰਹੀ। ਕਿਸਾਨ ਜਥੇਬੰਦੀਆਂ ਪ੍ਰਸ਼ਾਸਨ ਦੇ ਫੈਸਲੇ ਦੀ ਉਡੀਕ ਵਿਚ ਰੇਲਵੇ ਮਾਰਗ ਜੈਤੋ (ਗੰਗਸਰ) ਤੇ ਬੈਠੇ ਰਹੇ।

ਐਸ.ਡੀ.ਐੱਮ. ਜੈਤੋ ਨੇ ਕਿਸਾਨਾਂ ਉਪਰ ਦਰਜ ਐਫ.ਆਈ.ਆਰ. ਰੱਦ ਦੇ ਸਬੰਧ ਵਿੱਚ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਸਾਡੇ ਵੱਲੋਂ ਕਿਸਾਨਾ ਦਾ ਮੰਗ ਪੱਤਰ ਪੰਜਾਬ ਸਰਕਾਰ ਦੇ ਵਿਭਾਗ ਕੋਲ ਭੇਜ ਦਿੱਤਾ ਜਾਵੇਗਾ। ਕਿਸਾਨਾ ਵਿਰੱਧ ਐਫ.ਆਈ.ਆਰ. ਰੱਦ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਆਉਦਾ ਹੈ।

Intro:ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਦਰਜ ਐਫ.ਆਈ.ਆਰ. ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਧਰਨਾ।
ਪ੍ਰਸ਼ਾਸਨ ਵੱਲੋਂ ਅਣਦੇਖੀ ਕਿਸਾਨਾਂ ਨੇ ਕੀਤਾ ਰੇਲ ਮਾਰਗ ਜਾਮBody:

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਅੱਜ ਤਹਿਸੀਲ ਕੰਪਲੈਕਸ ਵਿਚ ਸੂਬਾਈ ਪੱਧਰ ਦਾ ਰੋਸ ਮੁਜ਼ਾਹਰਾ ਕਰ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਉਪਰ ਦਰਜ ਐਫ.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਯੂਨੀਅਨ 9000 ਰੁਪਏ ਪ੍ਰਤੀ ਕਿੱਲੇ ਦੇ ਹਿਸਾਬ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ ਸਰਕਾਰ ਤੋਂ ਮੰਗ ਕਰਦੀ ਆ ਰਹੀ ਹੈ ਅਤੇ ਹੁਣ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ 100 ਰੁਪਏ ਫੀ ਕੁਇੰਟਲ ਜਿਣਸ ਦੇ ਹਿਸਾਬ ਸੱਤ ਦਿਨਾਂ ਵਿਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਹੁਕਮ ਕਿਸਾਨ ਜਥੇਬੰਦੀ ਦੀ ਮੰਗ ਨੂੰ ਤਸਦੀਕ ਕਰਦੇ ਹਨ। ਉਨਾਂ ਮੰਗ ਕੀਤੀ ਕਿ ਪੰਜਾਬ ਭਰ ਦੇ ਵਿਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕੀਤੀਆਂ ਲਾਲ ਐਂਟਰੀਆਂ ਅਤੇ ਪੁਲੀਸ ਕੇਸ ਰੱਦ ਕੀਤੇ ਜਾਣ। ਪ੍ਰਦੂਸ਼ਣ ਵਿਭਾਗ ਵੱਲੋਂ ਲਾਏ ਜੁਰਮਾਨੇ ਖਤਮ ਕੀਤੇ ਜਾਣ ਅਤੇ ਸਰਪੰਚਾਂ/ਪੰਚਾਂ/ਨੰਬਰਦਾਰਾਂ ਤੋਂ ਅੱਗ ਲਾਉਣ ਵਾਲੇ ਕਿਸਾਨਾਂ ਦੀ ਕਰਵਾਈ ਜਾ ਰਹੀ ਸ਼ਨਾਖਤ ਇਸ ਲਈ ਬੰਦ ਕੀਤੀ ਜਾਵੇ ਕਿਉਂ ਕਿ ਇਸ ਤਰਾਂ ਪਿੰਡਾਂ ਵਿਚਲੀ ਭਾਈਚਾਰਕ ਸਾਂਝ ਟੁੱਟਦੀ ਹੈ। ਉਨਾਂ ਪਿੰਡਾਂ ਦੇ ਮੋਹਤਬਰ ਆਗੂਆਂ ਨੂੰ ਅਜਿਹੀ ਸ਼ਨਾਖਤ ਕਰਨ ਲਈ ਨਾ ਕਰਨ ਦੀ ਗੱਲ ਕਰਦਿਆਂ ਦਲੀਲ ਦਿੱਤੀ ਕਿ ਸੰਕਟ ਦੀ ਘੜੀ ਵਿਚ ਮੋਹਤਬਾਰਾਂ ਨੂੰ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ। ਮੁਜ਼ਾਹਰਾਕਾਰੀਆਂ ਵੱਲੋਂ ਸਰਕਾਰ ਦਾ ਪੱਖ ਕਿਸਾਨ ਤੇ ਦਰਜ਼ ਪਰਚੇ ਨੂੰ ਰੱਦ ਕਰਵਾਉਣ ਦੇ ਸਬੰਧ ਵਿਚ ਨਹੀਂ ਦਿਖਾਈ ਦਿੱਤਾ ਤਾਂ ਮੁਜ਼ਾਹਰਾਕਾਰੀਆਂ ਵੱਲੋਂ ਬਠਿੰਡਾ ਫਿਰੋਜ਼ਪੁਰ ਰੇਲਵੇ ਮਾਰਗ ਕਿਸਾਨ ਜਾਮ ਕੀਤਾ ਗਿਆ ਇਸ ਕਾਰਣ ਕੋਟਕਪੂਰਾ ਅਤੇ ਚੰਦ ਰੇਲਵੇ ਸਟੇਸ਼ਨਾਂ ਤੇ ਰੇਲ ਗੱਡੀਆਂ ਗਈਆਂ ਜਿਸ ਕਾਰਣ ਆਮ ਲੋਕਾਂ ਅਤੇ ਰੇਲਵੇ ਮੁਸਫ਼ਰਾਂ ਨੂੰ ਭਾਰੀ ਮੁਸ਼ਕਿਲ ਦਾ ਸਹਾਮਣਾ ਕਰਨਾ ਪਿਆ। ਖ਼ਬਰ ਲਿਖੇ ਜਾਣ ਤੱਕ ਜ਼ਿਲਾ ਡਿਪਟੀ ਕਮਿਸ਼ਨਰ ਫਰੀਦਕੋਟ, ਐਸ.ਡੀ.ਐਮ. ਜੈਤੋ ਅਤੇ ਤਹਿਸੀਲਦਾਰ ਜੈਤੋ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾਈ ਪ੍ਰਧਾਨ ਜਸਜੀਤ ਸਿੰਘ ਡੱਲਵਾਲ, ਜ਼ਿਲਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਅਤੇ ਯੂਨੀਅਨ ਦੇ ਆਹੁਦੇਵਾਰਾਂ ਦੀ ਬੰਦ ਕਮਰਾ ਮੀਟਿੰਗ ਐਸ.ਡੀ.ਐਮ. ਦਫ਼ਤਰ ਵਿਖੇ ਦੇਰ ਰਾਤ ਚੱਲਦੀ ਰਹੀ। ਕਿਸਾਨ ਜਥੇਬੰਦੀਆਂ ਪ੍ਰਸ਼ਾਸਨ ਦੇ ਫੈਸਲੇ ਦੀ ਉਡੀਕ ਵਿਚ ਰੇਲਵੇ ਮਾਰਗ ਜੈਤੋ (ਗੰਗਸਰ) ਤੇ ਬੈਠੇ ਰਹੇ।
ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ, ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਸੀਨੀ. ਮੀਤ ਪ੍ਰਧਾਨ ਜਸਬੀਰ ਸਿੰਘ ਸਿੱਧੂਪੁਰ, ਪ੍ਰੈਸ ਸਕੱਤਰ ਮੇਹਰ ਸਿੰਘ ਥੇਹੜੀ, ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਜ਼ਿਲਾ ਫਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜਰਨਲ ਸਕੱਤਰ ਇੰਦਰਜੀਤ ਘਣੀਆ। ਜ਼ਿਲਾ ਸੰਗਰੂਰ ਦੇ ਪ੍ਰਧਾਨ ਸੁਰਜੀਤ ਫਤਹਿਗੜ, ਜਨਰਲ ਸਕੱਤਰ ਰਣ ਸਿੰਘ ਚੱਠਾ, ਮੁਕਤਸਰ ਜ਼ਿਲੇ ਦੇ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਜਨਰਲ ਸਕੱਤਰ ਨਿਰਮਲ ਸਿੰਘ ਜੱਸੇਆਣਾ, ਜ਼ਿਲਾ ਬਠਿੰਡਾ ਦੇ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ, ਫ਼ਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ, ਸੀਨੀਅਰ ਮੀਤ ਪ੍ਰਧਾਨ ਰਾਮ ਰਾਮ ਸੇਵਕ, ਵਰਿੰਦਰ ਸਿੰਘ ਫਰੀਦਕੋਟ ਆਦਿ ਨੇ ਸੰਬੋਧਨ ਕੀਤਾ।
ਐਸ.ਡੀ.ਐੱਮ. ਜੈਤੋ ਨੇ ਕਿਸਾਨਾਂ ਉਪਰ ਦਰਜ ਐਫ.ਆਈ.ਆਰ. ਰੱਦ ਦੇ ਸਬੰਧ ਵਿਚ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਸਾਡੇ ਵੱਲੋਂ ਕਿਸਾਨਾ ਦਾ ਮੰਗ ਪੱਤਰ ਪੰਜਾਬ ਸਰਕਾਰ ਦੇ ਵਿਭਾਗ ਕੋਲ ਭੇਜ ਦਿੱਤਾ ਜਾਵੇਗਾ। ਕਿਸਾਨਾ ਵਿਰੱੁਧ ਐਫ.ਆਈ.ਆਰ. ਰੱਦ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਆਉਦਾ ਹੈ। Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.