ETV Bharat / state

ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਜਾਣੋ ਕਿਉਂ ਤੱਤੇ ਹੋਏ ਕਿਸਾਨ - Farmers warn Punjab govt

ਪੰਜਾਬ ਸਰਕਾਰ (Government of Punjab) ਵੱਲੋਂ ਇੱਕ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਜੋ ਵੀ ਕਿਸਾਨ ਸਹਿਕਾਰੀ ਬੈਂਕਾਂ ਦੇ ਕਰਜ਼ਦਾਰ (Debtors of Cooperative Banks) ਹਨ ਅਤੇ ਡਿਫਾਲਟਰ ਹੋ ਚੁੱਕੇ ਹਨ। ਉਨ੍ਹਾਂ ਦੇ ਵਰੰਟ ਜਾਰੀ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਇਸ ਐਲਾਨ ਨੂੰ ਸੁਣਦੇ ਹੀ ਕਿਸਾਨਾਂ ‘ਚ ਨਿਰਾਸ਼ਤਾ ਫੈਲ ਗਈ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ (Leaders of farmers' organizations) ਨੇ ਪੰਜਾਬ ਸਰਕਾਰ (Government of Punjab) ਨੂੰ ਇਹ ਫੈਸਲਾ ਵਾਪਸ ਲੈਣ ਲਈ ਕਿਹਾ ਹੈ

ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ
ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ
author img

By

Published : Apr 22, 2022, 9:59 AM IST

ਫਰੀਦਕੋਟ: ਪਿਛਲੇ ਦਿਨੀਂ ਪੰਜਾਬ ਸਰਕਾਰ (Government of Punjab) ਵੱਲੋਂ ਇੱਕ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਜੋ ਵੀ ਕਿਸਾਨ ਸਹਿਕਾਰੀ ਬੈਂਕਾਂ ਦੇ ਕਰਜ਼ਦਾਰ (Debtors of Cooperative Banks) ਹਨ ਅਤੇ ਡਿਫਾਲਟਰ ਹੋ ਚੁੱਕੇ ਹਨ। ਉਨ੍ਹਾਂ ਦੇ ਵਰੰਟ ਜਾਰੀ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ।

ਇਸ ਐਲਾਨ ਨੂੰ ਸੁਣਦੇ ਹੀ ਕਿਸਾਨਾਂ ‘ਚ ਨਿਰਾਸ਼ਤਾ ਫੈਲ ਗਈ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ (Leaders of farmers' organizations) ਨੇ ਪੰਜਾਬ ਸਰਕਾਰ (Government of Punjab) ਨੂੰ ਇਹ ਫੈਸਲਾ ਵਾਪਸ ਲੈਣ ਲਈ ਕਿਹਾ ਹੈ ਅਤੇ ਚਿਤਾਵਨੀ ਦੇ ਰੂਪ ਵਾਲੇ ਸ਼ਬਦ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਤਾਂ ਕਿਸਾਨ ਬਰਦਾਸ਼ਤ ਨਹੀਂ ਕਰਨਗੇ। ਉਹ ਕਿਸੇ ਵੀ ਹਾਲਾਤ ‘ਚ ਕਿਸਾਨਾਂ ਦੀ ਗ੍ਰਿਫਤਾਰੀ (Arrest of farmers) ਨਹੀਂ ਹੋਣ ਦੇਣਗੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ (State President of Bhartiya Kisan Union Sidhupur) ਅਤੇ ਸੰਯੁਕਤ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਦਲਾਵ ਦੀਆਂ ਗੱਲਾਂ ਕਰਦੀ ਸੀ, ਇਹ ਬਦਲਾਵ ਲਿਆਉਣਾ ਚਾਉਂਦੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਮਾਨ ਹਰ ਸਟੇਜ ਤੋਂ ਕਿਸਾਨਾਂ ਦੀ ਗੱਲ ਕਰਦੇ ਸਨ, ਕਿ ਉਨ੍ਹਾਂ ਨੂੰ ਕਰਜ਼ੇ ਤੋਂ ਮੁਕਤ ਕਰਾਂਗੇ।

ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਅਤੇੇ ਕਿਸਾਨਾਂ ਇਸੇ ਅਧਾਰ ‘ਤੇ ਆਮ ਆਦਮੀ ਪਾਰਟੀ (Aam Aadmi Party) ਨੂ ਵੋਟ ਪਾਈਆਂ ਸਨ, ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਣ ਨਾਲ ਸਾਡੇ ਕਰਜ਼ ਮੁਆਫ਼ ਹੋਣਗੇ ਅਤੇ ਸਾਨੂੰ ਤੇ ਸਾਡੇ ਬੱਚਿਆ ਨੂੰ ਚੰਗਾ ਜੀਵਨ ਜਿਉਣ ਨੂੰ ਮਿਲੇਗਾ, ਪਰ ਇਹ ਸਭ ਉਸ ਸਮੇੇਂ ਉਲਟ ਹੋ ਗਿਆ, ਜਦੋਂ ਸਰਕਾਰ ਵੱਲੋਂ ਕਰਜ਼ਾਈ ਕਿਸਾਨਾਂ ਤੋਂ ਕਰਜ਼ ਵਸੂਲਣ ਦੇ ਲਈ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਹੁਕਮ ਦੇ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਸੱਤਾ ਦੇ ਨਸ਼ੇ ਵਿੱਚ ਪੰਜਾਬ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਜਿਸ ਨੂੰ ਪੰਜਾਬ ਦੇ ਲੋਕ ਅਤੇ ਕਿਸਾਨ ਜਥੇਬੰਦੀਆਂ ਬਿਲਕੁਲ ਵੀ ਬਰਦਾਸ਼ ਨਹੀਂ ਕਰਨਗੀਆਂ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਨੇ ਆਪਣਾ ਫੈਸਲਾ ਵਾਪਸ ਨਹੀਂ ਲਿਆ ਤਾਂ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਕੱਠੇ ਹੋ ਜਾਣ ਅਤੇ ਕੋਈ ਵੀ ਕਰਜ਼ੇ ਸਬੰਧੀ ਗ੍ਰਿਫ਼ਤਾਰੀ ਨਾ ਕਰਨ ਦੇਣ।

ਇਹ ਵੀ ਪੜ੍ਹੋ: ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ, ਭਿੱਜੀ ਮੰਡੀਆਂ ’ਚ ਪਹੁੰਚੀ ਕਣਕ

ETV Bharat Logo

Copyright © 2025 Ushodaya Enterprises Pvt. Ltd., All Rights Reserved.