ETV Bharat / state

ਬਹਿਬਲ ਕਲਾਂ ਗੋਲੀਕਾਂਡ: ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ - ਗ੍ਰਿਫਤਾਰ

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੀ ਜ਼ਮਾਨਤ ਅਰਜ਼ੀ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਕੀਤਾ ਖਾਰਜ।

ਸਾਬਕਾ ਐਸਐਸਪੀ ਚਰਨਜੀਤ ਸ਼ਰਮਾ
author img

By

Published : Mar 2, 2019, 9:10 PM IST

ਫ਼ਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੀ ਜ਼ਮਾਨਤ ਅਰਜ਼ੀ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਖ਼ਾਰਜ ਕਰ ਦਿੱਤਾ ਹੈ।
ਦੱਸ ਦਈਏ, ਬੀਤੇ ਦਿਨੀਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵੱਲੋਂ ਜ਼ਿਲ੍ਹਾ ਅਦਾਲਤ ‘ਚ ਜ਼ਮਾਨਤ ਲਈ ਦਿੱਤੀ ਗਈ ਅਰਜ਼ੀ ‘ਤੇ ਸੁਣਵਾਈ ਹੋਈ ਸੀ। ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਸੁਣਵਾਈ 2 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ। ਉਸ ਵੇਲੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੀ ਗਈ ਸੀ ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।

Intro:ਚਰਨਜੀਤ ਸ਼ਰਮਾਂ ਨੂੰ ਅਦਾਲਤ ਦਾ ਝਟਕਾ, ਜਮਾਨਤੀ ਅਰਜੀ ਖਾਰਜ

Body:ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਵਿਸੇਸ ਜਾਂਚ ਟੀਮ ਵੱਲੋਂ ਗ੍ਰਿਫਤਾਰ ਮੋਗਾ ਦੇ ਤੱਤਕਾਲੀ SSP ਚਰਨਜੀਤ ਸਿੰਘ ਸ਼ਰਮਾਂ ਨੂੰ ਫਰੀਦਕੋਟ ਦੀ ਜਿਲ੍ਹਾ ਅਤੇ ਸੈਸ਼ਨ ਅਦਾਲਤ ਵੱਲੋਂ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ । ਬੀਤੇ ਕੱਲ੍ਹ ਚਰਨਜੀਤ ਸਿੰਘ ਸ਼ਰਮਾਂ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੋਈ ਸੀ ਅਤੇ ਮਾਨਯੋਗ ਅਦਾਲਤ ਨੇ ਫੈਸਲਾ ਅੱਜ ਬਾਅਦ ਦੁਪਿਹਰ ਤੱਕ ਲਈ ਰਾਖਵਾਂ ਰੱਖਿਆ ਸੀ। ਅੱਜ ਜਿਲ੍ਹਾ ਅਤੇ ਸ਼ੈਸ਼ਨ ਜੱਜ ਹਰਪਾਲ ਸਿੰਘ ਨੇ ਚਰਨਜੀਤ ਸਿੰਘ ਸ਼ਰਮਾਂ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ।

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.