ਫ਼ਰੀਦਕੋਟ: ਆਏ ਦੀਨ ਸ਼ਹਿਰ ਵਿੱਚ ਵੱਧ ਰਹੀ ਗੁੰਡਾਗਰਦੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਅੱਜ-ਕੱਲ੍ਹ ਅਪਰਾਧੀਆਂ ਦੇ ਹੌਂਸਲੇ ਇਨ੍ਹੇ ਬੁਲੰਦ ਹੋ ਗਏ ਹਨ ਕਿ ਉਹ ਦਿਨ ਦਿਹਾੜੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਕੋਟਕਪੂਰਾ ਤੋਂ ਸਾਹਮਣੇ ਆਇਆ ਹੈ ਜਿਖੇ 4 ਅਣਪਛਾਤਿਆਂ ਹਥਿਆਰਬੰਦ ਵਿਅਕਤੀਆਂ ਵੱਲੋਂ 2 ਨਿੱਜੀ ਟੀਵੀ ਚੈਨਲਾਂ ਦੇ ਪੱਤਰਕਾਰਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਜ਼ਖ਼ਮੀ ਪਤਰਕਾਰਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਜੇ ਕਰਵਾਈ ਨਾ ਹੋਈ ਤਾਂ ਐੱਸਐੱਪਪੀ ਦਫ਼ਤਰ ਦਾ ਹੋਵੇਗਾ ਘਿਰਾਓ
ਪੱਤਰਕਾਰਾਂ ਵੱਲੋਂ ਪੁਲਿਸ ਦੀ ਢਿੱਲੀ ਕਾਰਗੁਜਾਰੀ 'ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਪੱਤਰਕਾਰਾਂ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਸੋਮਵਾਰ ਸਵੇਰੇ 10 ਵਜੇ ਤੱਕ ਦਾ ਸਮਾਂ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਸੋਮਵਾਰ ਸਵੇਰੇ 10:30 ਵਜੇ ਐੱਸਐੱਸਪੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਪੁਲਿਸ ਕਰੇ ਆਪਣਾ ਕੰਮ ਨਹੀਂ ਤਾਂ ਅਸੀਂ ਕੰਮ ਕਰਾਉਣਾ ਜਾਂਦੇ ਹਾਂ: ਕੁਲਤਾਰ ਸਿੰਘ ਸੰਧਵਾਂ
ਇਸ ਮੌਕੇ ਜ਼ਖ਼ਮੀ ਹੋਏ ਪੱਤਰਕਾਰਾਂ ਦਾ ਹਾਲ ਜਾਨਣ ਲਈ ਕੋਟਕਪੂਰਾ ਦੇ ਆਮ ਆਦਮੀ ਪਾਰਟੀ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਿਵਲ ਹਲਪਤਾਲ ਪਹੁੰਚੇ। ਉਨ੍ਹਾਂ ਵੱਲੋਂ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ ਤੇ ਪੱਤਰਕਾਰਾਂ ਤੇ ਹੋਏ ਹਮਲੇ ਦੇ ਲਈ ਪੁਲਿਸ ਨੂੰ ਜਿਮੇਵਾਰ ਠਹਿਰਾਇਆ ਗਿਆ। ਉਨ੍ਹਾਂ ਪ੍ਰਸ਼ਾਸਨ ਨੂੰ ਜਲਦ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇ ਪੁਲਿਸ ਨੇ ਆਪਣਾ ਕੰਮ ਨਹੀਂ ਸੁਰੂ ਕੀਤਾ ਤਾਂ ਸਾਨੂੰ ਕੰਮ ਕਰਾਉਣਾ ਆਉਂਦਾ ਹੈ। ਸੰਧਵਾਂ ਨੇ ਪੱਤਰਕਾਰਾਂ ਦਾ ਸਾਥ ਦਿੰਦੇ ਹੋਏ ਕਿਹਾ ਕਿ ਉਹ ਵੀ ਸੋਮਵਾਰ ਨੂੰ ਪੱਤਰਕਾਰਾਂ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।