ਫਰੀਦਕੋਟ: ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉੱਥੇ ਸਰਕਾਰ ਵੱਲੋਂ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਗੱਲ ਕਰੀਏ ਫਰੀਦਕੋਟ ਦੀ ਤਾਂ ਇੱਥੇ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਦੇ ਪ੍ਰਬੰਧਕਾਂ ਵੱਲੋਂ ਲੱਖਾਂ ਦੀ ਗਿਣਤੀ ’ਚ ਆਯੁਰਵੈਦਿਕ ਇਮੀਊਨਟੀ ਬੂਸਟਰ ਖੁਰਾਕ ਤਿਆਰ ਕਰ ਰਹੀ ਹੈ। ਜਿੱਥੇ ਕਿਸਾਨ ਦਿੱਲੀ ਦੀ ਸਰਹੱਦ ’ਤੇ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਹ ਖੁਰਾਕ ਵੰਡੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਸੰਸਥਾ ਵੱਲੋਂ ਫਰੀਦਕੋਟ ਅਤੇ ਆਸਪਾਸ ਦੇ ਪਿੰਡਾਂ ਵਿਚ ਇਸ ਆਯੁਰਵੈਦਿਕ ਦਵਾਈ ਨੂੰ ਘਰ-ਘਰ ਜਾ ਕੇ ਵੰਡਿਆ ਜਾ ਰਿਹਾ ਤਾਂ ਜੋ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਨੂੰ ਰੋਕਣ ਵਿੱਚ ਯੋਗਦਾਨ ਪਾਇਆ ਜਾ ਸਕੇ।
ਇਸ ਦੌਰਾਨ ਗੁਰਦੁਆਰਾ ਲੰਗਰ ਮਾਤਾ ਖੀਵੀ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਅਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹੀ ਦਿਨੀਂ ਕੋਰੋਨਾ ਦੀ ਮਹਾਂਮਾਰੀ ਫੈਲੀ ਹੋਈ ਹੈ ਅਤੇ ਇਸ ਬੀਮਾਰੀ ਦੇ ਇਲਾਜ ਲਈ ਸਭ ਤੋਂ ਜ਼ਰੂਰੀ ਹੈ, ਸਾਡੇ ਸਰੀਰ ਵਿਚ ਰੋਗਾਂ ਨਾਲ ਲੜਨ ਦੀ ਸਮਰੱਥਾ ਵਿਚ ਵਾਧਾ। ਇਸੇ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉੱਥੇ ਦੇ ਨਾਲ ਹੀ ਉਨ੍ਹਾਂ ਦੀ ਸੰਸਥਾ ਵੱਲੋਂ ਆਯੁਰਵੈਦਿਕ ਇਮੀਊਨਟੀ ਬੂਸਟਰ ਦੀਆਂ ਖੁਰਾਕਾਂ ਤਿਆਰ ਕੀਤੀਆ ਗਈਆਂ ਹਨ ਜੋ ਸਰੀਰ ਵਿਚ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਦੀ ਹੈ।
ਇਹ ਵੀ ਪੜੋ: ਬਠਿੰਡਾ: ਏਐਸਆਈ ਵੱਲੋਂ ਬਲਾਤਕਾਰ ਪੀੜਤਾ ਦੇ ਬੇਟੇ ਨੂੰ ਮਿਲੀ ਜ਼ਮਾਨਤ