ਫਰੀਦਕੋਟ : 1 ਜੁਲਾਈ ਤੋਂ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਗਾ ਸਕਦੇ ਹਨ ਮੁੜ ਤੋਂ ਮੋਰਚਾ, 1 ਜੂਨ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਚ ਮਨਾਏ ਗਏ ਪਸ਼ਚਾਤਾਪ ਦਿਵਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਨੂੰ ਬੇਅਦਬੀ ਨਾਲ ਜੁੜੇ ਮਾਮਲਿਆਂ ਦਾ 30 ਜੂਨ ਤੱਕ ਹੱਲ ਕਰਨ ਦਾ ਦਿੱਤਾ ਸੀ ਅਲਟੀਮੇਟਮ।
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 1 ਜੂਨ 2021 ਨੂੰ ਸਿੱਖ ਜਥੇਬੰਦੀਆਂ ਵੱਲੋਂ 30 ਜੂਨ ਤੱਕ ਦਾ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਅਲਟੀਮੇਟਮ ਪੂਰਾ ਹੋ ਗਿਆ ਹੈ ਪਰ ਹਾਲੇ ਤੱਕ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਗਵਾਹਾਂ ਅਤੇ ਨਾਮਜਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸੇ ਲਈ ਕੱਲ੍ਹ ਤੋਂ ਸਿੱਖ ਜਥੇਬੰਦੀਆਂ ਵੱਲੋਂ ਆਪਣੇ ਦਿੱਤੇ ਗਏ ਪ੍ਰੋਗਰਾਮ ਤਹਿਤ ਕੱਲ੍ਹ ਬਰਗਾੜੀ ਜਾਂ ਕੀਤੇ ਹੋਰ ਇਨਸਾਫ ਲੈਣ ਲਈ ਮੋਰਚਾ ਮੁੜ ਲਗਾਇਆ ਜਾ ਸਕਦਾ ਹੈ। ਜਿਸ ਨੂੰ ਲੈ ਕੇ ਹਾਲੇ ਤੱਕ ਸਿਮਰਨਜੀਤ ਸਿੰਘ ਮਾਨ ਵੱਲੋਂ ਦੇਰ ਰਾਤ ਤੱਕ ਕੋਈ ਵੀ ਬਿਆਨ ਜਾਰੀ ਨਹੀਂ ਹੋਇਆ।
ਇਹ ਵੀ ਪੜ੍ਹੋ:ਕੋਟਕਪੂਰਾ ਗੋਲੀਕਾਂਡ: SIT ਵਲੋਂ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਸੰਮਨ
ਜਿਸ ਤੋਂ ਸਾਫ ਜਾਹਿਰ ਹੈ ਕਿ ਕੱਲ੍ਹ ਸਿਮਰਨਜੀਤ ਸਿੰਘ ਮਾਨ ਆਪਣੇ ਸਾਥੀਆਂ ਅਤੇ ਸਿੱਖ ਸੰਗਤਾਂ ਸਮੇਤ ਕੋਈ ਵੱਡਾ ਐਕਸ਼ਨ ਕਰ ਸਕਦੇ ਹਨ।