ETV Bharat / state

ਡੇਰਾ ਪ੍ਰੇਮੀ ਕਤਲ ਮਾਮਲਾ: 4 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਗੈਂਗਸਟਰ ਹਰਜਿੰਦਰ ਰਾਜੂ

ਦੇਰ ਰਾਤ ਗੈਂਗਸਟਰ ਹਰਜਿੰਦਰ ਰਾਜੂ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਅਦਾਲਤ ਨੇ 4 ਦਿਨ ਦੇ ਲਈ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ।

Gangster Harjinder Raju on 4 day police remand
ਡੇਰਾ ਪ੍ਰੇਮੀ ਕਤਲ ਮਾਮਲਾ
author img

By

Published : Nov 15, 2022, 9:29 AM IST

Updated : Nov 15, 2022, 9:48 AM IST

ਫਰੀਦਕੋਟ: ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਮਾਮਲੇ ਵਿੱਚ ਕੋਟਕਪੁਰਾ ਪੁਲਿਸ ਨੇ ਗੈਂਗਸਟਰ ਹਰਜਿੰਦਰ ਰਾਜੂ ਨੂੰ ਮੋਗਾ ਤੋਂ ਪ੍ਰੋਡਕਸ਼ਨ ਵਰੰਟ ਤੋਂ ਫਰੀਦਕੋਟ ਵਿਖੇ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਨਯੋਗ ਅਦਾਲਤ ਨੇ ਗੈਂਗਸਟਰ ਹਰਜਿੰਦਰ ਰਾਜੂ ਨੂੰ 4 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ।

ਗੋਲਡੀ ਬਰਾੜ ਦੇ ਬੇਹੱਦ ਕਰੀਬੀ ਹੈ ਗੈਂਗਸਟਰ ਹਰਜਿੰਦਰ ਰਾਜੂ: ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੈਂਗਸਟਰ ਹਰਜਿੰਦਰ ਰਾਜੂ ਨੇ ਗੋਲਡੀ ਨਾਲ ਮਿਲ ਕੇ ਕਤਲ ਦੀ ਸਾਜਿਸ਼ ਰਚੀ ਸੀ। ਇਸ ਸਮੇਂ ਫਰੀਦਕੋਟ ਦੀ ਜੇਲ੍ਹ ਵਿੱਚ ਹਰਜਿੰਦਰ ਰਾਜੂ ਬੰਦ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਗੈਂਗਸਟਰ ਰਾਜੂ ਨੇ ਗੋਲਡੀ ਨੂੰ ਹੀ ਸ਼ੂਟਰ ਮੁਹੱਈਆ ਕਰਵਾਏ ਸੀ। ਹਰਜਿੰਦਰ ਰਾਜੂ ਨੂੰ ਗੋਲਡੀ ਬਰਾੜ ਦਾ ਬੇਹੱਦ ਕਰੀਬੀ ਵੀ ਦੱਸਿਆ ਜਾ ਰਿਹਾ ਹੈ।

ਪ੍ਰਦੀਪ ਦਾ ਕੀਤਾ ਗਿਆ ਗੋਲੀਆਂ ਮਾਰ ਕੇ ਕਤਲ: ਕਾਬਿਲੇਗੌਰ ਹੈ ਕਿ ਫਰੀਦਕੋਟ ਦੇ ਹਲਕਾ ਕੋਟਕਪੂਰਾ ਵਿਚ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਿਤ ਮੁਕੱਦਮਾਂ ਨੰਬਰ 63 ਅਤੇ 128/2015 ਥਾਨਾਂ ਬਾਜਾਖਾਨਾ ਵਿਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਵੀਰਵਾਰ ਨੂੰ ਸਵੇਰੇ ਕੁਝ ਸ਼ੂਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਵਾਰਦਾਤ ਸਮੇਂ ਸਵੇਰ ਵੇਲੇ ਆਪਣੀ ਦੁਕਾਨ ਅੰਦਰ ਮੌਜੂਦ ਸੀ। ਵਾਰਦਾਤ ਦੀ ਪੂਰੀ ਘਟਨਾ CCTV ਵਿਚ ਕੈਦ ਹੋ ਗਈ ਜਿਸ ਵਿਚ 5 / 6 ਹਮਲਾਵਰਾਂ ਨੇ ਤਾਬੜ ਤੋੜ ਫਾਇਰਿੰਗ ਕਰ ਕੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ ਰਾਜੂ ਦਾ ਜਿੱਥੇ ਕਤਲ ਕਰ ਦਿੱਤਾ ਗਿਆ, ਉਥੇ ਹੀ ਉਸ ਦਾ ਗੰਨਮੈਨ ਹਾਕਮ ਸਿੰਘ ਅਤੇ ਇਕ ਹੋਰ ਵਿਅਕਤੀ ਜੋ ਕੋਟਕਪੂਰਾ ਦਾ ਸਾਬਕਾ MC ਦੱਸਿਆ ਜਾ ਰਿਹਾ ਹੈ ਉਹ ਗੰਭੀਰ ਜਖਮੀਂ ਹੋ ਗਏ।

ਗੋਲਡੀ ਬਰਾੜ ਨੇ ਲਈ ਸੀ ਜ਼ਿੰਮੇਵਾਰੀ : ਸੋਸ਼ਲ ਮੀਡੀਆਂ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਲਿੱਖਿਆ ਕਿ "ਅੱਜ ਜੋ ਕੋਟਕਪੂਰਾ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਇਸ ਗੋਲੀਬਾਰੀ ਦੌਰਾਨ ਜਿਸ ਪੁਲਿਸ ਮੁਲਾਜ਼ਮ ਦਾ ਨੁਕਸਾਨ ਉਸ ਲਈ ਸਾਨੂੰ ਦੁੱਖ ਹੈ, ਪਰ ਸਿਰਫ਼ ਤਨਖਾਹ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸੁਰੱਖਿਆ ਕਰਨ ਵਾਲਿਆਂ ਉੱਤੇ ਵੀ ਲੱਖ ...7 ਸਾਲ ਹੋ ਗਏ ਸੀ ਇਨਸਾਫ ਲਈ 3 ਸਰਕਾਰਾਂ ਦਾ ਮੂੰਹ ਵੇਖਦਿਆ ਨੂੰ, ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ।"

ਇਹ ਵੀ ਪੜੋੇ: ਅਸਾਮ ਵਿੱਚ ਬਦਮਾਸ਼ਾਂ ਵੱਲੋਂ ਪਰਵਾਸੀ ਪੰਛੀਆਂ ਨੂੰ ਦਿੱਤਾ ਜਾ ਰਿਹੈ ਜ਼ਹਿਰ

Last Updated : Nov 15, 2022, 9:48 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.