ETV Bharat / state

1984 ਦੇ ਦੋਸ਼ੀਆਂ ਦੀ ਜ਼ਮਾਨਤਾਂ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ: ਲੌਂਗੋਵਾਲ

ਲੌਂਗੋਵਾਲ ਦਾ ਕਹਿਣਾ ਸਿੱਖ ਕਤਲੇਆਮ ਦੇ ਦੋਸ਼ੀਆਂ ਦੀਆਂ ਜ਼ਮਾਨਤ ਮਨਜੂਰ ਕਰਨ ਵਾਲੀ ਸੁਪਰੀਮ ਕੋਰਟ ਦੇ ਫ਼ੈਸਲੇ ਲਈ ਰੀਵਿਊ ਪਟੀਸ਼ਨ ਪਾਵਾਂਗੇ। ਸਿੱਖ ਕਤਲੇਆਮ ਦੇ ਦੋਸੀਆ ਨੂੰ ਜ਼ਮਾਨਤਾਂ ਨਹੀਂ ਸਗੋਂ ਸਖ਼ਤ ਸ਼ਜਾਵਾ ਮਿਲਣੀਆਂ ਚਾਹੀਦੀਆਂ।

ਫ਼ੋਟੋ
author img

By

Published : Jul 25, 2019, 7:43 AM IST

ਫ਼ਰੀਦਕੋਟ: 1984 ਸਿੱਖ ਕਤਲੇਆਮ 'ਤੇ ਬੋਲਦਿਆਂ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਦੋਸ਼ੀਆਂ ਦੀ ਜ਼ਮਾਨਤਾਂ ’ਤੇ ਮੁੜ ਵਿਚਾਰ ਕਰਨਾ ਚਾਹਿਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਮਾਨਯੋਗ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦੀ ਮੁੜ ਸਮੀਖਿਆ ਕੀਤੇ ਜਾਣ ਬਾਰੇ ਰਵੀਜਨ ਪਟੀਸ਼ਨ ਦਾਖਲ ਕਰੇਗੀ ਤਾਂ ਜੋ ਇਸ ਫ਼ੈਸਲੇ ਨੂੰ ਦੁਬਾਰਾ ਵਾਚਿਆ ਜਾ ਸਕੇ।

ਵੀਡੀਓ

1984 ਦਾ ਸਿੱਖ ਕਤਲੇਆਮ ਅਣਮਨੁੱਖੀ ਕਰੂਰਕਾਰੇ ਦੀ ਸਿਖ਼ਰ ਸੀ ਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਹਾਈਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸੁਪਰੀਮ ਕੋਰਟ ਵਿੱਚੋਂ ਜ਼ਮਾਨਤਾਂ ਮਿਲਣਾ ਅਫ਼ਸੋਸਨਾਕ ਦੱਸਿਆ ਦਿਆਂ ਕਿਹਾ ਕਿ ਇਸ ਬਾਰੇ ਉੱਚ ਅਦਾਲਤ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ।ਲੌਂਗੋਵਾਲ ਦਾ ਕਹਿਣਾ ਹੈ ਕਿ ਪਹਿਲਾਂ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਵੱਲੋਂ ਹਮਲਾ ਕਰਨਾ, ਫਿਰ ਨਵੰਬਰ 1984 ਵਿੱਚ ਦਿੱਲੀ ਸਮੇਤ ਹੋਰ ਥਾਵਾਂ 'ਤੇ ਸਿੱਖ ਕਤਲੇਆਮ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ। ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤੇ ਇਸ ਵਿੱਚ ਉੱਚ ਅਦਾਲਤ ਨੂੰ ਕਿਸੇ ਕਿਸਮ ਦੀ ਢਿੱਲ ਨਹੀਂ ਦੇਣੀ ਚਾਹੀਦੀ।

ਦੁਜੇ ਪਾਸੇ ਬਰਗਾੜੀ ਬੇਅਦਬੀ ਮਾਮਲੇ 'ਤੇ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੇ ਦਿਨ ਹੀ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਤੇ ਇਸ ਮਾਮਲੇ ਵਿੱਚ ਕਾਨੂੰਨੀ ਮਾਹਿਰਾ ਦੀ ਰਾਇ ਲੈ ਕੇ ਅਗਲੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

ਬੀਤੇ ਦਿਨ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਲਖਬੀਰ ਸਿੰਘ ਅਰਾਈਆਂ ਵਾਲਾ ਦਾ ਦੇਹਾਂਤ ਹੋ ਗਿਆ ਸੀ ਜਿਸ ਦੀ ਅੰਤਿਮ ਅਰਦਾਸ ਵਿੱਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿੱਪ ਤੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਚਹਾਉਣ ਵਾਲਿਆ ਨੇ ਸਰਧਾਂਜਲੀ ਭੇਟ ਕੀਤੀ।

Intro:ਜਥੇਦਾਰ ਲਖਬੀਰ ਸਿੰਘ ਅਰਾਈਆਂ ਵਾਲਾ ਦੇ ਜਾਣ ਨਾਲ ਸ਼ੋਮਣੀ ਅਕਾਲੀ ਦਲ, ਐਸਜੀਪੀਸੀ ਅਤੇ ਅਰਾਈਆਂ ਵਾਲਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ- ਭਾਈ ਗੋਬਿੰਦ ਸਿੰਘ ਲੌਂਗੋਵਾਲ
ਸਿੱਖ ਕਤਲੇਆਮ ਦੇ ਕੁਝ ਦੋਸੀਆਂ ਦੀਆਂ ਜਮਾਨਤ ਮੰਨਜੂਰ ਕਰਨ ਵਾਲੇ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਲਈ ਰੀਵਿਊ ਪਟੀਸ਼ਨ ਪਾਂਵਾਂਗੇ- ਲੌਂਗੋਵਾਲ
ਸਿੱਖ ਕਤਲੇਆਮ ਦੇ ਦੋਸੀਆ ਨੂੰ ਜਮਾਨਤਾਂ ਨਹੀਂ ਸਗੋਂ ਸਖਤ ਸਜਾਵਾ ਮਿਲਣੀਆਂ ਚਾਹੀਦੀਆਂ -ਗੋਬਿੰਦ ਸਿੰਘ ਲੌਂਗੋਵਾਲ
ਬੇਅਦਬੀ ਮਾਮਲਿਆ ਵਿਚ ਸੀਬੀਆਈ ਦੀ ਕਲੋਜਰ ਰਿਪੋਰਟ ਨੂੰ ਅਸੀਂ ਰੱਦ ਕੀਤਾ ਹੈ ਅਤੇ ਇਸ ਸੰਬੰਧੀ ਕਾਨੂੰਨੀ ਮਾਹਿਰਾ ਦੀ ਰਾਇ ਲੈ ਕੇ ਅਗਲੀ ਨੀਤੀ ਤਿਆਰ ਕਰਾਂਗੇBody:

ਐਂਕਰ
ਬੀਤੀ ਦਿਨੀ ਅਕਾਲ ਚਲਾਣਾਂ ਕਰ ਗਏ ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਲਖਬੀਰ ਸਿੰਘ ਅਰਾਈਆਂ ਵਾਲਾ ਨਮਿਤ ਅੰਤਿਮ ਅਰਦਾਸ ਹੋਈ ਅਤੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸਬਾਕਾ ਐਮਐਲਏ ਅਤੇ ਸਾਬਕਾ ਮੰਤਰੀਆਂ ਨੇ ਸਰਧਾਜਲੀ ਭੇਂਟ ਕੀਤੀ। ਇਸ ਮੌਕੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਪਹੁੰਚੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਥੇਦਾਰ ਲਖਬੀਰ ਸਿੰਘ ਦੇ ਅਕਾਲ ਚਲਾਣਾ ਕਰਨ ਨਾਲ ਸ੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਰਾਈਆਂ ਵਾਲਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਵੀਓ 1
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਤੇਦਾਰ ਲਖਬੀਰ ਸਿੰਘ ਅਰਾਈਆ ਵਾਲਾ ਨਮਿਤ ਅੰਤਿਮ ਅਰਦਾਸ ਹੋਈ ਜਿਸ ਵਿਚ ਅਕਾਲੀ ਦਲ ਦੀ ਸੀਨੀਅਰ ਲੀਡਰਸਿਪ ਅਤੇ ਵੱਡੀ ਗਿਣਤੀ ਉਹਨਾਂ ਦੇ ਚਹਾਉਣ ਵਾਲਿਆ ਨੇ ਸਰਧਾਂਜਲੀ ਭੇਟ ਕੀਤੀ।ਇਸ ਮੌਕੇ ਗੱਲਬਾਤ ਕਰਦਿਆਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਥੇਦਾਰ ਲਖਬੀਰ ਸਿੰਘ ਦੇ ਚਲੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ, ਸ਼ਰੋਮਣ ਿਗੁਰਦੁਆਰਾ ਪ੍ਰਬੰਦਕ ਕਮੇਟੀ ਅਤੇ ਅਰਾਈਆਂ ਵਾਲਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾ ਕਿਹਾ ਕਿ ਜਥੇਦਾਰ ਲਖਬੀਰ ਸਿੰਘ ਅਰਾਈਆਂ ਵਾਲਾ ਮਿਹਨਤ ਿਅਤੇ ਜਿਮੇਦਾਰ ਲੀਡਰ ਸਨ।
ਬਾਈਟ: ਭਾਈ ਗੋਬਿੰਦ ਸਿੰਘ ਲੌਂਗੋਵਾਲ
ਵੀਓ 2
ਬੀਤੇ ਦਿਨੀ ਭਾਰਤ ਦੀ ਸਰਵਉੱਚ ਅਦਾਲਤ(ਸੁਪਰੀਮ ਕੋਰਟ) ਵੱਲੋਂ ਦਿੱਲੀ ਦੇ ਸਿੱਖ ਕਤਲੇਆਮ ਦੇ ਦੋਸੀਆਂ ਵਿਚੋਂ ਕੁਝ ਨੂੰ ਜਮਾਨਤ ਦਿੱਤੇ ਜਾਣ ਦੇ ਫੈਸਲੇ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸੀਆਂ ਨੂੰ ਜਮਾਨਤਾਂ ਨਹੀਂ ਸਗੋਂ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ। ਉਹਨਾ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਮਾਨਯੋਗ ਸੁਪਰੀਮ ਕੋਰਟ ਦੇ ਇਸ ਫੈਸਲੇ ਦੀ ਮੁੜ ਸਮੀਖਿਆ ਕੀਤੇ ਜਾਣ ਬਾਰੇ ਸੁਪਰੀਮ ਕੋਰਟ ਵਿਚ ਰਵੀਜਨ ਪਟੀਸ਼ਨ ਦਾਖਲ ਕਰੇਗੀ। ਤਾਂ ਜੋ ਇਸ ਫੈਸਲੇ ਨੂੰ ਦੁਬਾਰਾ ਵਾਚਿਆ ਜਾ ਸਕੇ।
ਬਾਈਟ: ਭਾਈ ਗੋਬਿੰਦ ਸਿੰਘ ਲੋਂਗੋਵਾਲ
ਵੀਓ 3
ਬਰਗਾੜੀ ਵਿਖੇ ਹੋਈ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਦੀ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਬੰਦ ਕਰਨ ਲਈ ਮੋਹਾਲੀ ਦੀ ਸੀਬੀਆਈ ਅਦਾਲਤ ਵਿਚ ਬੀਤੇ ਦਿਨੀ ਦਾਖਲ ਕੀਤੀ ਗਈ ਕਲੋਜਰ ਰਿਪੋਟ ਦੇ ਬਾਰੇ ਵਿਚ ਪੁਛੇ ਗਏ ਸਵਾਲ ਦੇ ਜਾਵਬ ਵਿਚ ਭਾੲ ਿਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੇ ਦਿਨ ਹੀ ਕਲੋਜਰ ਰਿਪੋਰਟ ਨੰੁ ਰੱਦ ਕਰ ਦਿੱਤਾ ਸੀ । ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਕਾਨੂੰਨੀ ਮਾਹਿਰਾ ਦੀ ਰਾਇ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਬਾਈਟ : ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.