ਫਰੀਦਕੋਟ: ਅੱਜ ਮੁੱਖ ਮੰਤਰੀ ਫਰੀਦਕੋਟ ਮੇੇਲੇ ਵਿੱਚ ਪਹੁੰਚੇ ਜਿੱਥੇ ਜੀਓਜੀ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕਿ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਾਲੀਆਂ ਝੰਡੀਆਂ ਲਹਿਰਾਉਣ ਦੇ ਨਾਲ ਮੁੱਖ ਮੰਤਰੀ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਮੇਲੇ ਵਿੱਚ ਪਹੁੰਚਣ ਤੋਂ ਪਹਿਲਾ ਹੀ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਵੀ ਮੰਗਿਆ ਸੀ।
ਫ਼ਰੀਦਕੋਟ ਵਿਖੇ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸਾਬਕਾ ਫੌਜੀ ਇਕੱਠੇ ਹੋ ਗਏ ਜਿਹਨਾਂ ਨੇ ਮੁੱਖ ਮੰਤਰੀ ਨਾਲ ਗੱਲਬਾਤ ਦੀ ਮੰਗ ਰੱਖੀ ਸੀ, ਸਾਬਕਾ ਫੌਜੀਆਂ ਨੂੰ ਗੱਲਬਾਤ ਦਾ ਭਰੋਸਾ ਦਵਾ ਕੇ ਪੁਲਿਸ ਨੇ ਸ਼ਾਂਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਸੈਨਿਕ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਾਬਕਾ ਸੈਨਿਕ ਦਾ ਸਨਮਾਨ ਕਰਦਿਆਂ ਉਹਨਾਂ ਨੂੰ ਪਿੰਡਾਂ ਵਿਚ ਪੰਚਾਇਤੀ ਗਰਾਂਟਾਂ ਦੀ ਨਜਰਸ਼ਾਨੀ ਕਰਨ ਲਈ ਤੈਨਾਤ ਕੀਤਾ ਸੀ ਜਿਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਨੇ ਖਾਰਜ ਕਰ ਦਿੱਤਾ ਹੈ।
ਆਮ ਆਦਮੀਂ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਜੋ ਖੁਦ ਕਥਿਤ ਕੁਰੱਪਟ ਵਿਅਕਤੀ ਹੈ ਸੈਨਿਕਾਂ ਖਿਲਾਫ ਊਸ ਨੇ ਭੱਦੀ ਸ਼ਬਦਾਵਲੀ ਵਰਤੀ ਹੈ ਜਿਸ ਕਾਰਨ ਉਹਨਾਂ ਵਲੋਂ ਅੱਜ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ। ਮੇਲੇ ਵਿੱਚ ਪਹੁੰਚ ਤੋਂ ਪਹਿਲਾਂ ਮੁੱਖ ਮੰਤਰੀ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ:- ਬੱਸੀ ਪਠਾਣਾ ਦੀ ਧੀ ਨੇ ਪੇਂਟਿੰਗ ਬਣਾ ਖੱਟਿਆ ਸਨਮਾਨ