ਫਰੀਦਕੋਟ: ਜਿੱਥੇ ਪੰਜਾਬ ਭਰ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਫਰੀਦਕੋਟ ਵਿਚ ਸਮੂਹ ਮੁਲਾਜ਼ਮਾਂ ਵੱਲੋਂ ਮਿਲ ਕੇ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਦਾ ਪਿੱਟ ਸਿਆਪਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਜਨਵਰੀ 2004 ਤੋਂ ਜੋ ਨਵੀਂ ਪੈਨਸ਼ਨ ਸਕੀਮ ਲਿਆਂਦੀ ਹੈ ਉਸ ਨਾਲ ਮੁਲਾਜ਼ਮਾਂ ਦਾ ਸ਼ੋਸ਼ਣ ਹੋ ਰਿਹਾ ਅਤੇ ਨਵੇਂ ਰਿਟਾਇਰ ਹੋਣ ਵਾਲੇ ਮੁਲਾਜ਼ਮਾਂ ਨੂੰ ਪੈਨਸ਼ਨ ਲਾਭ ਨਹੀਂ ਮਿਲ ਰਿਹਾ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਅੱਜ ਉਨ੍ਹਾਂ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ।
ਜੇਕਰ ਸਰਕਾਰ ਨੇ ਹਾਲੇ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਵਿੱਢਣਗੇ ਅਤੇ ਪੰਜਾਬ ਪੱਧਰ ਤੇ ਵੱਡੇ ਰੋਸ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ:- ਬਿਜਲੀ ਸੰਕਟ: ਬਾਦਲਾਂ ਦੇ ਬੀਜੇ ਕੰਢੇ ਭੁਗਤ ਰਿਹੈ ਪੰਜਾਬ: ਸਿੱਧੂ