ETV Bharat / state

ਫ਼ਰੀਦਕੋਟ 'ਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਫੂਕਿਆ ਕੈਪਟਨ ਦਾ ਪੁਤਲਾ

author img

By

Published : Mar 15, 2020, 5:50 PM IST

ਪੰਜਾਬ ਭਰ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਰਕਾਰੀ ਕਾਲਜਾਂ ਦੇ ਬਾਹਰ ਧਰਨੇ 'ਤੇ ਬੈਠੇ ਹਨ। ਇਸੇ ਤਹਿਤ ਫ਼ਰੀਦਕੋਟ ਵਿਚ ਵੀ ਕੱਚੇ ਪ੍ਰੋਫੈਸਰਾਂ ਨੇ ਇੱਕ ਰੋਸ ਮਾਰਚ ਕਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਫ਼ਰੀਦਕੋਟ 'ਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਧਰਨਾ

ਫ਼ਰੀਦਕੋਟ: ਪੰਜਾਬ ਭਰ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਰਕਾਰੀ ਕਾਲਜਾਂ ਦੇ ਬਾਹਰ ਧਰਨੇ 'ਤੇ ਬੈਠੇ ਹਨ, ਜਿਨ੍ਹਾਂ ਦਾ ਸਾਥ ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਵੀ ਦੇ ਰਹੇ ਹਨ।

ਵੇਖੋ ਵੀਡੀਓ

ਸੰਘਰਸ਼ ਕਮੇਟੀ ਦੇ ਸੱਦੇ 'ਤੇ ਫ਼ਰੀਦਕੋਟ ਵਿਚ ਕੱਚੇ ਪ੍ਰੋਫੈਸਰਾਂ ਵਲੋਂ ਇੱਕ ਰੋਸ ਮਾਰਚ ਕਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਧਰਨੇ ਵਿਚ ਸ਼ਾਮਲ ਹੋਏ ਅਤੇ ਅਧਿਆਪਕਾਂ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਐਲਾਨ ਕੀਤਾ।

ਇਸ ਮੌਕੇ ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਫੈਸਰ ਅਮਰਿੰਦਰ ਸਿੰਘ ਅਤੇ ਬਖ਼ਸੀਸ ਸਿੰਘ ਨੇ ਦੱਸਿਆ ਕਿ ਉਹ 15-16 ਸਾਲ ਤੋਂ ਲਗਾਤਾਰ ਗੈਸਟ ਫੈਕਲਟੀ ਦੇ ਤੌਰ 'ਤੇ ਸਹਾਇਕ ਪ੍ਰੋਫੈਸਰ ਦੇ ਰੂਪ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਦੀ ਬਜਾਏ ਨਵੀਂ ਨੀਤੀ ਤਹਿਤ ਉਨ੍ਹਾਂ ਨੂੰ ਹਟਾ ਕੇ ਨਵੀਂ ਭਰਤੀ ਕਰਨਾ ਚਹਾਉਂਦੀ ਹੈ ਜੋ ਕਿ ਉਹ ਕਿਸੇ ਵੀ ਹਾਲ ਵਿਚ ਨਹੀਂ ਹੋਣ ਦੇਣਗੇ।

ਇਹ ਵੀ ਪੜੋ:ਪੋਤੇ ਦੀ ਇੱਛਾ ਰੱਖਣ ਵਾਲੀ ਦਾਦੀ ਨੇ 2 ਸਾਲਾ ਮਾਸੂਮ ਪੋਤੀ ਦਾ ਸਾੜਿਆ ਹੱਥ, ਦਾਦੀ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਇਸੇ ਲਈ ਉਹ ਅਣਮਿੱਥੇ ਸਮੇ ਲਈ ਹੜਤਾਲ 'ਤੇ ਬੈਠੇ ਹਨ ਅਤੇ ਸ਼ਨਿੱਚਰਵਾਰ ਨੂੰ ਉਨ੍ਹਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.