ਫ਼ਰੀਦਕੋਟ: ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ(Guest Faculty Professors ), ਪਾਰਟ ਟਾਇਮ, ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿੱਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਮਾਰੂ ਨੀਤੀਆਂ ਆਪਣਾ ਰਹੀ ਹੈ। ਜਿਸ ਕਾਰਨ ਪੂਰੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪਿਛਲੇ 35 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਪਰ ਪੰਜਾਬ ਸਰਕਾਰ ਦੇ ਕੰਨ 'ਤੇ ਅਜੇ ਵੀ ਜੂੰ ਨਹੀਂ ਸਰਕ ਰਹੀ।
ਅੱਜ ਸੋਮਵਾਰ ਫ਼ਰੀਦਕੋਟ ਦੇ ਬਲਜਿੰਦਰ ਕਾਲਜ ਦੇ ਗੇਟ ਅੱਗੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੇ ਆਪਣੇ ਕਾਲਜਾਂ ਤੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ (ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਧਾਨ ਕਾਂਗਰਸ, ਮੁੱਖ ਮੰਤਰੀ ਚੰਨੀ, ਉਚੇਰੀ ਸਿੱਖਿਆ ਮੰਤਰੀ ਪ੍ਰਗਟ ਸਿੰਘ ) ਦਾ ਪੁਤਲਾ ਸਾੜਿਆ ਗਿਆ।
ਉਹਨਾਂ ਕਿਹਾ ਕਿ ਨਵਜੋਤ ਸਿੱਧੂ ਦਿੱਲੀ ਜਾ ਕੇ ਗੈਸਟ ਟੀਚਰਾਂ ਦੇ ਹੱਕ ਵਿੱਚ ਡਰਾਮੇਬਾਜ਼ੀ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਉਹਨਾਂ ਨੰ ਨਹੀਂ ਦਿਖ ਰਹੇ। ਇਹ ਕਾਂਗਰਸ ਸਰਕਾਰ (2002) ਤੋਂ ਕਾਲਜਾਂ ਵਿੱਚ ਭਰਤੀ ਕਰਨੇ ਸ਼ੁਰੂ ਕੀਤੇ ਗਏ ਅਤੇ ਹਾਲੇ ਤੱਕ ਨਜ਼ਰਅੰਦਾਜ਼ ਕੀਤੇ ਜਾ ਰਹੇ ਹਨ।
ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਲਿਖਤੀ ਰੂਪ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ(Guest Faculty Assistant Professors Association) ਦੇ ਪ੍ਰੋ. ਅਮਰਿੰਦਰ ਸਿੰਘ ਅਤੇ ਗੁਰਪ੍ਰੀਤ ਵਿਦਿਆਰਥੀ ਨੇ ਕਿਹਾ ਕਿ ‘ਪੰਜਾਬ ਸਰਕਾਰ ਪਹਿਲ ਦੇ ਆਧਾਰ 'ਤੇ ਬਿਨਾਂ ਕਿਸੇ ਸ਼ਰਤ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ 906 ਗੈਸਟ-ਫੈਕਲਟੀ, ਪਾਰਟ ਟਾਇਮ, ਕੰਟਰੈਕਟ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਕਰੇ ਅਤੇ ਨਿਰੋਲ ਖਾਲੀ ਪਈਆਂ ਆਸਾਮੀਆਂ 'ਤੇ ਹੀ ਭਰਤੀ ਕਰੇ।
ਇਹ ਵੀ ਪੜ੍ਹੋ:ਡਾਕਟਰਾਂ ਅਤੇ ਨਰਸਾਂ ਵੱਲੋਂ OPD ਸੇਵਾ ਬੰਦ, ਸਰਕਾਰ ਖਿਲਾਫ਼ ਨਾਅਰੇਬਾਜ਼ੀ