ਫ਼ਰੀਦਕੋਟ: ਸ਼ਹਿਰ ਦੇ ਪਿੰਡ ਸੰਗਰਾਹੂਰ ਵਿਖੇ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ 4 ਕਰੋੜ ਰੁਪਏ ਦੀ ਲਾਗਤ ਨਾਲ ਬਣੇ 66 ਕੇ.ਵੀ ਦੀ ਸਮਰੱਥਾ ਵਾਲੇ ਬਿਜਲੀ ਘਰ ਦਾ ਨੀਂਹ ਪੱਥਰ ਰੱਖਿਆ।
ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਬਿਜਲੀ ਦੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੀਨ ਦਿਆਲ ਯੋਜਨਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ 101 ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ 'ਚ ਸੁਧਾਰ ਮਿਲੇਗਾ।
ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸੰਗਰਾਹੂਰ ਵਿਖੇ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਸਬ ਸਟੇਸ਼ਨ ਦੀ ਉਸਾਰੀ ਦਾ ਕੰਮ ਵੀ ਤੁਰੰਤ ਸ਼ੁਰੂ ਹੋ ਜਾਵੇਗਾ ਅਤੇ ਇਹ ਪ੍ਰਾਜੈਕਟ ਕੁਝ ਮਹੀਨਿਆਂ 'ਚ ਮੁਕੰਮਲ ਹੋ ਜਾਵੇਗਾ। ਇਸ ਦੇ ਬਣਨ ਨਾਲ ਸਾਦਿਕ ਅਤੇ ਲਾਗਲੇ 25 ਪਿੰਡਾਂ ਨੂੰ 24 ਘੰਟੇ ਬਿਜਲੀ ਮਿਲੇਗੀ ਤੇ ਖੇਤਾਂ ਦੀ ਸਪਲਾਈ 'ਚ ਸੁਧਾਰ ਹੋਵੇਗਾ।