ਫਰੀਦਕੋਟ: ਕੋਟਕਪੁਰਾ ਅਤੇ ਬਹਿਬਲਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵਲੋਂ ਕੋਟਕਪੂਰਾ ਗੋਲੀਕਾਂਡ ਵਿਚ ਨਾਮਜਦ ਕੀਤੇ ਗਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਅਗਾਉਂ ਜਮਾਨਤ ਲਈ ਬੀਤੇ ਦਿਨੀਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਲਗਾਈ ਗਈ ਸੀ ਜਿਸ ਤੇ ਅੱਜ ਸੁਣਵਾਈ ਹੋਵੇਗੀ।
ਐਸਆਈਟੀ ਵਲੋਂ 2 ਵਾਰ ਲਗਾਤਾਰ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਮਨਤਾਰ ਸਿੰਘ ਬਰਾੜ ਨੇ ਬਲੈਂਕਿਟ ਬੇਲ ਲਈ ਅਰਜ਼ੀ ਲਗਾਈ ਸੀ ਜਿਸ ਨੂੰ ਅਦਾਲਤ ਨੇ ਐਸਆਈਟੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਖਾਰਜ ਕਰ ਦਿੱਤਾ ਸੀ।
ਐਸਆਈਟੀ ਨੇ ਮਨਤਾਰ ਸਿੰਘ ਬਰਾੜ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ 2018 ਵਿਚ ਜਸਟਿਸ ਰਣਜੀਤ ਸਿੰਘ ਦੀ ਸਿਫਾਰਸ਼ ਤੋਂ ਬਾਅਦ ਅਜੀਤ ਸਿੰਘ ਨਾਮੀਂ ਵਿਅਕਤੀ ਦੇ ਬਿਆਨਾਂ 'ਤੇ ਥਾਣਾ ਸਿਟੀ ਕੋਟਕਪੁਰਾ ਵਿੱਚ ਦਰਜ FIR ਨੰਬਰ 129 ਵਿਚ ਨਾਮਜਦ ਕਰ ਲਿਆ ਸੀ।
ਇਸੇ ਮਾਮਲੇ ਵਿਚ ਮਨਤਾਰ ਸਿੰਘ ਬਰਾੜ ਨੇ ਅਗਾਉਂ ਜ਼ਮਾਨਤ ਲਈ ਫਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦਾਖਲ ਕੀਤੀ ਸੀ ਜਿਸ ਤੇ ਅੱਜ ਸੁਣਵਾਈ ਹੋਵੇਗੀ ।