ਫ਼ਰੀਦਕੋਟ: ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ। ਹਾਈਕੋਰਟ ਨੇ ਫ਼ਰੀਦਕੋਟ ਅਦਾਲਤ ਨੂੰ ਇਸ ਮਾਮਲੇ ਵਿੱਚ ਦਾਇਰ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਏ ਜਾਣ ਦੀ ਹਦਾਇਤ ਕੀਤੀ।
ਕੀ ਹੈ ਪੂਰਾ ਮਾਮਲਾ
ਫ਼ਰੀਦਕੋਟ ਜ਼ਿਲ੍ਹੇ ਦੇ ਬਹੁਤ ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੀਤੇ ਦਿਨੀਂ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਖ਼ਿਲਾਫ਼ ਫ਼ਰੀਦਕੋਟ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ 9 ਫ਼ਰਵਰੀ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ, ਜਿਸ ਦੇ ਚੱਲਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਨ੍ਹਾਂ ਦੋਸ਼ਾਂ ਨੂੰ ਕੁਵੈਸ਼ ਕਰਨ ਲਈ ਪਹੁੰਚ ਕੀਤੀ ਸੀ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਲਈ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ 15 ਜਨਵਰੀ ਨੂੰ ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਬਹਿਬਲ ਕਲਾਂ ਗੋਲੀਕਾਂਡ ਵਿੱਚ ਪਰਮਰਾਜ ਸਿੰਘ ਉਮਰਾਨੰਗਲ ਦੀ ਗੈਰਹਾਜ਼ਰੀ ਵਿੱਚ ਚਲਾਨ ਪੇਸ਼ ਕੀਤਾ ਸੀ ਜਿਸ ਤੋਂ ਬਾਅਦ ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਮਾਮਲੇ ਨੂੰ ਕੁਵੈਸ਼ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ, ਜਿਸ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਇਸ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਹੇਠਲੀ ਅਦਾਲਤ ਦੇ ਹੁਕਮਾਂ 'ਤੇ ਅਗਲੇ ਹੁਕਮਾਂ ਤਕ ਰੋਕ ਲਗਾ ਕੇ ਫ਼ਰੀਦਕੋਟ ਅਦਾਲਤ ਨੂੰ ਹਦਾਇਤ ਕੀਤੀ ਕਿ ਚਲਾਨ ਦੀਆਂ ਕਾਪੀਆਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਹੱਈਆ ਕਰਵਾਈਆਂ ਜਾਣ।