ਫ਼ਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰਫ਼ਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਸ ਮਗਰੋਂ ਅਦਾਲਤ ਨੇ ਉਮਰਾਨੰਗਲ ਨੂੰ 14 ਦਿਨਾਂ ਦੇ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਵੀਡੀਓ ਕਾਨਫ਼ਰੰਸਿੰਗਰਾਹੀਂ ਹੋਵੇਗੀ।
ਆਈਜੀ ਉਮਰਾਨੰਗਲ ਦੇ ਵਕੀਲ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਸੀ ਜਿਸ ਕਰਕੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਤੇਭੇਜ ਦਿੱਤਾ ਹੈ।
ਇਸ ਮੌਕੇ ਸਹਾਇਕ ਜ਼ਿਲ੍ਹਾ ਅਟਾਰਨੀ ਅਮਨਦੀਪ ਕੌਰ ਨੇ ਕਿਹਾ ਕਿ ਅਦਾਲਤ ਨੇ ਉਮਰਾਨੰਗਲ ਨੂੰ 14 ਦਿਨਾਂ ਲਈ ਫ਼ਰੀਦਕੋਟ ਜੇਲ੍ਹ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ 12 ਮਾਰਚ ਨੂੰ ਵੀਡੀਓ ਕਾਨਫ਼ਰੰਸਿੰਗਰਾਹੀਂ ਹੋਵੇਗੀ।
ਜ਼ਿਕਰਯੋਗ ਹੈ ਕਿ ਬੀਤੀ 18 ਫ਼ਰਵਰੀ ਨੂੰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਐਸਆਈਟੀ ਨੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 19 ਫ਼ਰਵਰੀ ਨੂੰ ਫ਼ਰੀਦਕੋਟ ਅਦਾਲਤ ਨੇ ਉਨ੍ਹਾਂ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜਿਆ ਸੀ।
23 ਫ਼ਰਵਰੀ ਨੂੰ ਅਦਾਲਤ ਨੇ ਆਈਜੀ ਉਮਰਾਨੰਗਲ ਦਾ 3 ਦਿਨਾਂ ਲਈ ਹੋਰ ਪੁਲਿਸ ਰਿਮਾਂਡ ਵਧਾ ਦਿੱਤਾ ਸੀ। ਮੰਗਲਵਾਰ ਨੂੰ ਉਨ੍ਹਾਂ ਦਾ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਜਿਸ ਤੋਂ ਬਾਅਦਮੁੜ ਤੋਂ ਉਮਰਾਨੰਗਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।