ਫਰੀਦਕੋਟ: ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਬਾਦਲ ਪਿੰਡ ’ਚੋਂ ਫੜੀ ਗਈ ਨਜਾਇਜ਼ ਸ਼ਰਾਬ ਫੈਕਟਰੀ (Illegal Iiquor Factory) ਸਬੰਧੀ ਐੱਸਆਈਟੀ ਬਣਾਕੇ ਕੈਪਟਨ ਸਰਕਾਰ ਅਸਲ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ, ਕਿਉਂਕਿ ਹੁਣ ਤੱਕ ਵੱਖ-ਵੱਖ ਕੇਸਾਂ ’ਚ ਬਣੀਆਂ ਸਿੱਟਾਂ ਬਿਲਕੁੱਲ ਬੇਸਿੱਟਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਇਸ ਕੇਸ ਦੀ ਜਾਂਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।
ਇਹ ਵੀ ਪੜੋ: Punjab Congress Conflict: ਕਾਂਗਰਸੀ ਕੁਝ ਦਿਨਾਂ ’ਚ ਇੱਕ ਦੂਜੇ ਨੂੰ ਪਾਉਣਗੇ ਜੱਫੀਆ: ਸਿਮਰਜੀਤ ਬੈਂਸ
ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਕਿਹਾ ਕਿ ਪਹਿਲਾਂ ਵੀ ਕੈਪਟਨ ਸਰਕਾਰ ਨੇ ਨਸ਼ੇ ਦੇ ਮਾਮਲੇ ਵਿੱਚ ਅਨੇਕਾਂ ਕਮੇਟੀਆਂ ਦਾ ਗਠਨ ਕੀਤਾ ਹੈ, ਪ੍ਰੰਤੂ ਇਨਾਂ ਦਾ ਨਤੀਜਾ ਹਮੇਸ਼ਾਂ ਸਿਫ਼ਰ ਹੀ ਨਿਕਲਿਆ ਹੈ। ਵਿਧਾਇਕ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਪੰਜਾਬ ਵਿਚ ਨਕਲੀ ਸ਼ਰਾਬ ਦਾ ਮਸਲਾ ਬਹੁਤ ਗੰਭੀਰ ਮੁੱਦਾ ਹੈ ਅਤੇ ਇਹ ਸਿਆਸੀ ਸ਼ਹਿ ਤੋਂ ਬਿਨਾਂ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਪੰਜਾਬ ਵਿਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ ,ਪ੍ਰੰਤੂ ਸਰਕਾਰ ਨੇ ਆਪਣੇ ਲੋਕਾਂ ਨੂੰ ਬਚਾਉਣ ਲਈ ਇਨ੍ਹਾਂ ਮਾਮਲਿਆਂ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ।
ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਬਾਦਲਾਂ ਦੇ ਮਾਮਲਿਆਂ ਵਾਂਗ ਇਸ ਮਾਮਲੇ ਵਿਚ ਵੀ ਨਕਲੀ ਐੱਸ.ਆਈ.ਟੀ. ਬਣਾ ਕੇ ਮਾਮਲੇ ਨੂੰ ਰਫਾ-ਦਫਾ ਕਰਨ ਦਾ ਯਤਨ ਨਾ ਕਰੇ। ਜੇਕਰ ਸਰਕਾਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰਦੀ ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ ਉੱਤੇ ਸਰਕਾਰ ਦਾ ਘਿਰਾਓ ਕਰੇਗੀ।