ETV Bharat / state

'ਜੇਲ੍ਹਾਂ ’ਚ ਬੰਦ ਗੈਂਗਸਟਰਾਂ ਨਾਲ ਸਿੱਧੇ ਤੌਰ ’ਤੇ ਨਹੀਂ ਜੁੜ ਰਹੇ ਸਿੱਧੂ ਮੂਸੇਵਾਲਾ ਕਤਲ ਦੇ ਤਾਰ' - Important statement of Jail Minister Harjot Bains

ਫਰੀਦਕੋਟ ਜੇਲ੍ਹ ਦੀ ਚੈਕਿੰਗ ਲਈ ਪਹੁੰਚੇ ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਜੇਲ੍ਹ ਮੰਤਰੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਸਿੱਧੇ ਤੌਰ ਤੇ ਤਾਰ ਨਹੀਂ ਜੁੜ ਰਹੇ ਹਨ। ਇਸਦੇ ਨਾਲ ਹੀ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨੂੰ ਲੈਕੇ ਉਨ੍ਹਾਂ ਪ੍ਰਸ਼ਾਸਨ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ।

ਮੂਸੇਵਾਲਾ ਕਤਲ ਮਾਮਲੇ ਚ ਜੇਲ੍ਹ ਮੰਤਰੀ ਦਾ ਅਹਿਮ ਬਿਆਨ

author img

By

Published : Jun 4, 2022, 6:10 PM IST

ਫਰੀਦਕੋਟ: ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਚਨਚੇਤ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਚੈਕਿੰਗ ਕੀਤੀ ਗਈ। ਫਰੀਦਕੋਟ ਦੀ ਜੇਲ੍ਹ ਵਿਚ ਪਹੁੰਚੇ ਜੇਲ੍ਹ ਮੰਤਰੀ ਵੱਲੋਂ ਕਰੀਬ 3 ਘੰਟੇ ਤੱਕ ਜੇਲ੍ਹ ਅੰਦਰ ਰਹਿ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਹਾਈ ਸਕਿਓਰਿਟੀ ਸੈਲ ਵਿਚ ਬੰਦ ਖੂੰਖਾਰ ਅਪਰਾਧੀਆਂ ਨਾਲ ਗੱਲਬਾਤ ਕਰ ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੇਕਰ ਕਿਸੇ ਨੇ ਜੇਲ੍ਹ ਅੰਦਰ ਮੋਬਾਇਲ ਫੋਨ ਦੀ ਵਰਤੋਂ ਕੀਤੀ ਤਾਂ ਬਖਸ਼ਿਆ ਨਹੀਂ ਜਾਵੇਗਾ।

ਜੇਲ੍ਹ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਸਿੱਧੇ ਤਾਰ ਨਹੀਂ ਜੁੜ ਰਹੇ ਪਰ ਫਿਰ ਵੀ ਉਨ੍ਹਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਸੂਬੇ ਦੇ ਲੋਕਾਂ ਨਾਲ ਵਾਅਦਾ ਹੈ ਕਿ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਇਲ ਫੋਨ ਮੁਕਤ ਕੀਤਾ ਜਾਵੇਗਾ ਅਤੇ ਅਸੀਂ ਇਹ ਹਰ ਹਾਲ ਵਿਚ ਕਰਾਂਗੇ।

ਮੂਸੇਵਾਲਾ ਕਤਲ ਮਾਮਲੇ ਚ ਜੇਲ੍ਹ ਮੰਤਰੀ ਦਾ ਅਹਿਮ ਬਿਆਨ

ਇਸਦੇ ਨਾਲ ਹੀ ਜੇਲ੍ਹ ਮੰਤਰੀ ਨੇ ਕਿਹਾ ਕਿ ਕਈ ਸਾਲਾਂ ਦੇ ਗਲਬੇ ਨੂੰ ਸਾਫ ਕਰਨ ਲਈ ਲੋਕ ਸਾਨੂੰ 6 ਮਹੀਨੇ ਦਾ ਸਮਾਂ ਜਰੂਰ ਦੇਣ। ਉਨ੍ਹਾਂ ਨਾਲ ਹੀ ਦਸਿਆ ਕਿ ਸੂਬੇ ਦੀਆਂ ਜੇਲ੍ਹਾਂ ਵਿਚ ਸੁਰੱਖਿਆ ਦੇ ਮੱਦੇਨਜ਼ਰ ਗਾਰਦ ਵਧਾਈ ਗਈ ਹੈ, ਜਿਹੜੀਆਂ ਜੇਲ੍ਹਾਂ ਵਿਚ ਜੈਮਰ ਲੱਗ ਸਕਦੇ ਹਨ ਉਨ੍ਹਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਜਿੱਥੇ ਜੈਮਰ ਲੱਗੇ ਹਨ ਉਨ੍ਹਾਂ ਦੀਆਂ ਕਮੀਆਂ ਨੂੰ ਦੂਰ ਕੀਤਾ ਜਾ ਰਿਹਾ।

ਹਰਜੋਤ ਬੈਂਸ ਦੱਸਿਆ ਕਿ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ CCTV ਕੈਮਰੇ ਲਗਾਏ ਜਾਣਗੇ, ਅਤੇ ਹਾਈ ਸਕਿਓਰਿਟੀ ਸੈੱਲ ਵਿਚ ਜੈਮਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਜੇਲ੍ਹ ਵਿੱਚ ਗਾਰਦ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 6 ਮਹੀਨਿਆ ਵਿਚ ਪੰਜਾਬ ਦੀਆਂ ਜੇਲ੍ਹਾਂ ਮੋਬਾਈਲ ਫੋਨ ਮੁਕਤ ਹੋ ਜਾਣਗੀਆਂ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.