ETV Bharat / state

ਕਿਸਾਨ ਜਥੇਬੰਦੀਆਂ ਨੇ ਘੇਰਿਆ ਹਲਕਾ ਵਿਧਾਇਕ ਦਾ ਘਰ, ਹੜ੍ਹਾਂ ਨਾਲ ਹੋਏ ਨੁਕਸਾਨ ਲਈ ਕੀਤੀ ਮੁਆਵਜ਼ੇ ਦੀ ਮੰਗ

ਫਰੀਦਕੋਟ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਸਥਾਨਕ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਰਿਹਾਇਸ਼ ਦਾ ਕਿਸਾਨ ਜਥੇਬੰਦੀਆਂ ਨੇ ਘਿਰਾਓ ਕੀਤਾ। ਕਿਸਾਨਾਂ ਨੇ ਹੜ੍ਹ ਕਾਰਣ ਹੋਏ ਫਸਲ ਦੇ ਨੁਕਸਾਨ ਲਈ ਪ੍ਰਤੀ ਏਕੜ ਲੱਖ ਰੁਪਏ ਮੁਆਵਜ਼ੇ ਦੀ ਸੂਬਾ ਸਰਕਾਰ ਤੋਂ ਮੰਗ ਕੀਤੀ।

author img

By

Published : Aug 19, 2023, 5:33 PM IST

Updated : Aug 19, 2023, 6:00 PM IST

In Faridkot, farmers organizations surrounded the house of the constituency MLA
ਕਿਸਾਨ ਜਥੇਬੰਦੀਆਂ ਨੇ ਘੇਰਿਆ ਹਲਕਾ ਵਿਧਾਇਕ ਦਾ ਘਰ, ਹੜ੍ਹਾਂ ਨਾਲ ਹੋਏ ਨੁਕਸਾਨ ਲਈ ਕੀਤੀ ਮੁਆਵਜ਼ੇ ਦੀ ਮੰਗ
ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਫਰੀਦਕੋਟ: ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਫਸਲਾਂ, ਘਰਾਂ ਅਤੇ ਪਸ਼ੂ ਧੰਨ ਦੇ ਨੁਕਸਾਨ ਦਾ ਮੁਆਵਜ਼ਾ ਹਾਲੇ ਤੱਕ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਅੱਜ ਪੰਜਾਬ ਭਰ ਵਿੱਚ ਭਾਜਪਾ ਅਤੇ ਆਮ ਆਦਮੀਂ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰ ਉਹਨਾਂ ਨੂੰ ਮੰਗ ਪੱਤਰ ਸੌਂਪੇ ਗਏ। ਉੱਥੇ ਹੀ ਫਰੀਦਕੋਟ ਵਿੱਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਘਰ ਦਾ ਘਿਰਾਓ ਕੀਤਾ ਗਿਆ।

ਸਰਕਾਰ ਨੇ ਹੁਣ ਤੱਕ ਨਹੀਂ ਦਿੱਤਾ ਮੁਆਵਜ਼ਾ: ਇਸ ਦੌਰਾਨ ਕਿਸਾਨਾਂ ਨੇ ਜਿੱਥੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਹਲਕਾ ਵਿਧਾਇਕ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਬਿੰਦਰ ਸਿੰਘ ਗੌਲੇਵਾਲਾ ਅਤੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 15 ਦਿਨਾਂ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਣ ਬਾਰੇ ਕਿਹਾ ਸੀ ਪਰ ਸਰਕਾਰ ਨੇ ਕਰੀਬ 1 ਮਹੀਨਾ ਬੀਤ ਜਾਣ ਤੋਂ ਬਾਅਦ ਵੀ ਕਿਸੇ ਨੂੰ ਮੁਆਵਜਾ ਨਹੀਂ ਦਿੱਤਾ।

ਸਰਕਾਰ ਦੇਵੇ ਜਲਦ ਮੁਆਵਜ਼ਾ: ਇਸ ਦੇ ਨਾਲ ਸਰਕਾਰ ਨੇ ਜੋ ਵਾਅਦੇ ਪੰਜਾਬ ਦੇ ਨੌਜਵਾਨ ਨਾਲ ਕੀਤੇ ਸਨ, ਉਹਨਾਂ ਉੱਤੇ ਵੀ ਸਰਕਾਰ ਪੁਰੀ ਨਹੀਂ ਉਤਰੀ। ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਵੇ ਅਤੇ ਪ੍ਰਤੀ ਏਕੜ 1 ਲੱਖ ਰੁਪਏ ਅਤੇ ਪ੍ਰਤੀ ਮੱਝ ਵੀ 1 ਲੱਖ ਰੁਪਏ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਇਹਨਾਂ ਮੰਗਾਂ ਨੂੰ ਲੈ ਕੇ ਹੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵਿਧਾਇਕ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਅੱਜ ਮੰਗ ਪੱਤਰ ਸੌਂਪੇ ਗਏ ਹਨ। ਇਸ ਮੌਕੇ ਮੰਗ ਪੱਤਰ ਲੈਣ ਤੋਂ ਬਾਅਦ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਜਿਨ੍ਹਾਂ ਦਾ ਵੀ ਹੜ੍ਹਾਂ ਕਾਰਨ ਨੁਕਸਾਨ ਹੋਇਆ ਸਭ ਦੀ ਭਰਪਾਈ ਕੀਤੀ ਜਾਵੇਗੀ।

Last Updated : Aug 19, 2023, 6:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.