ETV Bharat / state

ਹਰ ਵਰਗ ਦੇ ਲੋਕਾਂ ਨੇ ਇੱਕੋ ਰੰਗ 'ਚ ਰੰਗ ਕੇ ਕੀਤਾ ਜਪੁਜੀ ਸਾਹਿਬ ਦਾ ਪਾਠ - ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਹਰ ਵਰਗ ਦੇ ਲੋਕ ਇੱਕੋ ਰੰਗ ਵਿੱਚ ਇਕੱਠੇ ਹੋਏ ਅਤੇ ਉਨ੍ਹਾਂ ਨੇ ਜਪੁਜੀ ਸਾਹਿਬ ਦੇ ਪਾਠ ਦਾ ਸਿਮਰਨ ਕੀਤਾ।

ਫ਼ੋਟੋ
author img

By

Published : Nov 4, 2019, 3:25 PM IST

ਫ਼ਰੀਦਕੋਟ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੂਰੀ ਦੁਨੀਆਂ ਪੱਬਾਂ ਭਾਰ ਹੋ ਚੁੱਕੀ ਹੈ। ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਵੇਂ ਜਨਮ ਦਿਹਾੜੇ ਸਬੰਧੀ ਵੱਖ ਵੱਖ ਦੇਸ਼ਾਂ ਅਤੇ ਸੂਬਿਆਂ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਫ਼ਰੀਦਕੋਟ ਵਿੱਚ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਸਥਾਨਕ ਵਾਸੀਆਂ ਨੇ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ।

ਵੇਖੋ ਵੀਡੀਓ

ਫ਼ਰੀਦਕੋਟ ਦੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੁਸਾਇਟੀ ਅਤੇ ਸਮਾਜਸੇਵੀ ਲੋਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਨੁਸਾਰ ਇਕੱਠੇ ਹੋ ਕੇ ਨਾਮ ਜਪਣ ਦੇ ਮਕਸਦ ਨਾਲ ਇੱਕ ਵੱਖਰਾ ਉਪਰਾਲਾ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਇੱਕੋ ਰੰਗ ਵਿੱਚ ਇਕੱਠੇ ਕੀਤਾ ਗਿਆ। ਉਨ੍ਹਾਂ ਨੇ ਮਿਲ ਕੇ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਭੋਗ ਪਾਏ ਅਤੇ ਹਰ ਵਰਗ ਨੂੰ ਮਿਲ ਕੇ ਰਹਿਣ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ: ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਖੂਫੀਆ ਏਜੰਸੀਆਂ ਦਾ ਵੱਡਾ ਖ਼ੁਲਾਸਾ

ਇਸ ਮੌਕੇ ਸਮਾਜਸੇਵੀ ਆਗੂਆਂ ਅਤੇ ਹਰ ਧਰਮ ਦੇ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਪਹੁੰਚੇ ਹਰ ਵਰਗ ਦੇ ਲੋਕਾਂ ਨੇ ਇਕੱਠੇ ਬੈਠ ਕੇ। ਇੱਕੋ ਪਹਿਰਾਵੇ ਵਿੱਚ ਜਪੁਜੀ ਸਾਹਿਬ ਦੇ ਪਾਠ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਸੁਨੇਹਾ ਦਿੱਤਾ ਹੈ ਇਹ ਹੀ ਸ੍ਰੀ ਗੁਰੂ ਨਾਨਕ ਦੇਵ ਦੇ ਜਾਤ ਪਾਤ ਤੋਂ ਉਪਰ ਉਠ ਕੇ ਮਿਲ ਕੇ ਰਹਿਣ ਲਈ ਦਿੱਤੇ ਉਪਦੇਸ਼ ਦੀ ਅਸਲੀਅਤ ਹੈ। ਇਸ ਮੌਕੇ ਉਨ੍ਹਾਂ ਸਮੂਹ ਸੰਗਤ ਦਾ ਇਸ ਸਮਾਗਮ ਵਿੱਚ ਭਾਗ ਲੈਣ 'ਤੇ ਧੰਨਵਾਦ ਕੀਤਾ।

Intro:ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਹੋਏ ਹਰ ਵਰਗ ਦੇ ਲੋਕਾਂ ਨੇ ਇੱਕੋ ਰੰਗ ਚ ਇਕੱਠੇ ਹੋ ਕੇ ਕੀਤੇ ਜਪੁਜੀ ਸਾਹਿਬ ਦੇ ਪਾਠ।Body:
ਐਕਰ - ਭਾਵੇਂ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੂਰੀ ਦੁਨੀਆਂ ਪਬਾ ਭਾਰ ਹੋ ਚੁੱਕੀ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਜਨਮ ਦਿਹਾੜੇ ਸਬੰਧੀ ਵੱਖ ਵੱਖ ਦੇਸ਼ਾਂ, ਸੂਬਿਆਂ ਚ ਨਗਰ ਕੀਰਤਨ ਕੱਢੇ ਜਾ ਰਹੇ ਹਨ ਅਤੇ ਉਸ ਮਹਾਨ ਦਿਹਾੜੇ ਦਾ ਬੇਸਬਰੀ ਨਾਲ ਇੰਤਜ਼ਾਰ ਵੀ ਕੀਤਾ ਜਾ ਰਿਹਾ ਹੈ। ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸੁਨੇਹੇ ਨੂੰ ਅਪਨਾਉਣ ਅਤੇ ਆਪਣੇ ਫਰਜ਼ਾਂ ਨੂੰ ਸਮਝਣ ਵਿੱਚ ਅੱਜ ਦਾ ਇਨਸਾਨ ਕੋਹਾਂ ਦੂਰ ਜਾ ਚੁੱਕਾ ਹੈ।ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਨੁਸਾਰ (ਪਵਣੁ,ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ)
(ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ ਸਾਡੀ ਮਾਤਾ ਹੈ)
ਅੱਜ ਅਸੀਂ ਗੁਰੂ, ਪਿਤਾ ਅਤੇ ਮਾਤਾ ਨੂੰ ਪ੍ਰਦੂਸ਼ਿਤ ਕਰਕੇ ਰੱਖ ਦਿੱਤਾ ਹੈ ਅਤੇ ਹਰ ਇਨਸਾਨ ਉਕਤ ਉਪਦੇਸ਼ ਦੀ ਪਾਲਣਾ ਕਰਨ ਤੋਂ ਭੱਜ ਚੁੱਕਾ ਹੈ,
ਜਦੋਂ ਕਿ ਕਿਤੇ ਨਾ ਕਿਤੇ ਸਮਾਜਸੇਵੀ ਸੰਸਥਾਵਾਂ ਵਾਤਵਰਨ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ,ਇਸੇ ਤਹਿਤ ਫਰੀਦਕੋਟ ਦੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੂਸਸਿਟੀ ਅਤੇ ਸਮਾਜਸੇਵੀ ਲੋਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਨੁਸਾਰ ਇਕੱਠੇ ਹੋਕੇ ਨਾਮ ਜਪਣ ਦੇ ਮਕਸਦ ਨਾਲ ਇੱਕ ਵੱਖਰਾ ਉਪਰਾਲਾ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਇੱਕੋ ਰੰਗ ਚ ਇਕੱਠੇ ਕਰਕੇ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਭੋਗ ਪਾਏ ਗਏ ਅਤੇ ਹਰ ਵਰਗ ਨੂੰ ਮਿਲ ਕੇ ਰਹਿਣ ਦਾ ਸੰਦੇਸ਼ ਦਿੱਤਾ।

ਇਸ ਮੌਕੇ ਸਮਾਜਸੇਵੀ ਆਗੂਆਂ ਅਤੇ ਹਰ ਧਰਮ ਦੇ ਲੋਕਾਂ ਨੇ ਅੱਜ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿਚ ਪਹੁੰਚੇ ਹਰ ਵਰਗ ਦੇ ਲੋਕਾਂ ਨੇ ਇਕੱਠੇ ਬੈਠ ਕੇ ਉਹ ਵੀ ਇੱਕੋ ਡਰੈਸ ਚ ਜਪੁਜੀ ਸਾਹਿਬ ਦੇ ਪਾਠ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਸੁਨੇਹਾ ਦਿੱਤਾ ਹੈ ਇਹ ਹੀ ਸ੍ਰੀ ਗੁਰੂ ਨਾਨਕ ਦੇਵ ਦੇ ਜਾਤ ਪਾਤ ਤੋਂ ਉਪਰ ਉਠ ਕੇ ਮਿਲ ਕੇ ਰਹਿਣ ਲਈ ਦਿੱਤੇ ਉਪਦੇਸ਼ ਦੀ ਅਸਲੀਅਤ ਹੈ।ਇਸ ਮੌਕੇ ਉਨ੍ਹਾਂ ਸਮੂਹ ਸੰਗਤ ਦਾ ਇਸ ਸਮਾਗਮ ਵਿੱਚ ਭਾਗ ਲੈਣ ਤੇ ਧੰਨਵਾਦ ਕੀਤਾ।

ਬਾਈਟਾਂ- ਪ੍ਰਬੰਧਕ ਅਤੇ ਸਮਾਜਸੇਵੀ Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.