ਫ਼ਰੀਦਕੋਟ: ਸੀਆਈਏ ਸਟਾਫ਼ ਫ਼ਰੀਦਕੋਟ ਦੇ ਇੰਸਪੈਕਟਰ ਨਰਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਦੀ ਮੌਤ ਦਫ਼ਤਰ ਅੰਦਰ ਹੀ ਗੋਲੀ ਲੱਗਣ ਨਾਲ ਹੋਈ। ਹਾਲਾਂਕਿ ਮੌਤ ਹੋਣ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਮੌਜੂਦ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਮੁਤਾਬਕ ਨਰਿੰਦਰ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਹੈ। ਫ਼ਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।