ਫ਼ਰੀਦਕੋਟ: ਐਸਐਸਪੀ ਸਵਰਨਦੀਪ ਸਿੰਘ ਤੇ ਡੀਐਸਪੀ ਪਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਲਤ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਸਥਾਨਕ ਪੁਲਿਸ ਵੱਲੋਂ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਪੁਲਿਸ ਇੰਸਪੈਕਟਰ ਰਾਜੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਟੀਮ ਨੂੰ ਉਸ ਵਕਤ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਵੱਲੋਂ ਵੱਖ-ਵੱਖ ਕੇਸਾਂ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।
ਮੁਖ਼ਬਰ ਨੇ ਪੁਲਿਸ ਪਾਰਟੀ ਨੂੰ ਇਤਲਾਹ ਦਿੱਤੀ ਕਿ ਰਾਮਜੀ ਸਿੰਘ ਹਾਲ ਆਬਾਦ ਚੰਦਭਾਨ ਆਪਣੇ ਘਰ ਵਿੱਚ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦਾ ਆਦਿ ਹੈ ਜੇਕਰ ਪੁਲਿਸ ਛਾਪੇਮਾਰੀ ਕਰੇ ਤਾਂ ਉਸ ਦੇ ਘਰ ਵਿੱਚ ਨਜਾਇਜ਼ ਸ਼ਰਾਬ/ਲਾਹਣ ਮਿਲ ਸਕਦੀ ਹੈ। ਮੁਖਬਰ ਦੀ ਇਤਲਾਹ ’ਤੇ ਪੁਲਿਸ ਨੇ ਛਾਪੇਮਾਰੀ ਮਾਰੀ ਕੀਤੀ ਤਾਂ ਉਸ ਦੇ ਘਰੋਂ 50 ਲੀਟਰ ਲਾਹਣ ਬਰਾਮਦ ਹੋਈ। ਉਕਤ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਗਿਆ, ਜਿਸ ਦੇ ਖਿਲਾਫ ਥਾਣਾ ਜੈਤੋ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੁਲਿਸ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੂਸਰਾ ਰੇਹੜੀ ਚੋਰ ਜਿਸ ਨੂੰ ਕਿ ਚੋਰੀ ਦੀਆਂ ਤਿੰਨ ਰੇਹੜੀਆਂ ਸਮੇਤ ਕਾਬੂ ਕੀਤਾ ਗਿਆ ਹੈ। ਕਥਿਤ ਦੋਸ਼ੀ ਮਨੂ ਕੁਮਾਰ ਪੁੱਤਰ ਦਿਆ ਰਾਮ ਵਾਸੀ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੀ ਮਹਿਲਾ ਨੇ ਧਾਗੇ ਨਾਲ ਬਣਾਈ ਅਰਧ-ਨਾਰੀ ਭਗਵਾਨ ਸ਼ਿਵ ਦੀ ਪੇਂਟਿੰਗ