ETV Bharat / state

ਮੰਗਾਂ ਨੂੰ ਲੈ ਕੇ ਜੰਮੂ-ਕਸ਼ਮੀਰ ਤੋਂ ਆਏ ਵਿਦਿਆਰਥੀਆਂ ਨੇ ਘੇਰੀ ਬਾਬਾ ਫਰੀਦ ਯੂਨੀਵਰਸਿਟੀ - protest outside Baba Farid University

ਬਾਬਾ ਫ਼ਰੀਦ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਜੰਮੂ-ਕਸ਼ਮੀਰ ਤੋਂ ਆਏ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਰੀਦਕੋਟ ਵਿਖੇ ਯੂਨੀਵਰਸਿਟੀ ਦੇ ਗੇਟ ਅੱਗੇ ਸੜਕ 'ਤੇ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ।

ਮੰਗਾਂ ਨੂੰ ਲੈ ਕੇ ਜੰਮੂ-ਕਸ਼ਮੀਰ ਤੋਂ ਆਏ ਵਿਦਿਆਰਥੀਆਂ ਨੇ ਘੇਰੀ ਬਾਬਾ ਫਰੀਦ ਯੂਨੀਵਰਸਿਟੀ

author img

By

Published : Nov 7, 2020, 5:35 PM IST

ਫ਼ਰੀਦਕੋਟ: ਬਾਬਾ ਫ਼ਰੀਦ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼ਨੀਵਾਰ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਦੇ ਗੇਟ ਅੱਗੇ ਸੜਕ 'ਤੇ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਅਤੇ ਭਰਵੀਂ ਨਾਅਰੇਬਾਜ਼ੀ ਕੀਤੀ। ਜੰਮੂ-ਕਸ਼ਮੀਰ ਤੋਂ ਆਏ ਇਨ੍ਹਾਂ ਮੈਡੀਕਲ ਦੇ ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਜਾਣਬੁੱਝ ਕੇ ਵਿਦਿਆਰਥੀਆਂ ਨੂੰ ਖੱਜਲ ਕਰ ਰਹੀ ਹੈ ਅਤੇ ਵਾਅਦੇ ਤੋਂ ਮੁਕਰ ਰਹੀ ਹੈ।

ਮੰਗਾਂ ਨੂੰ ਲੈ ਕੇ ਜੰਮੂ-ਕਸ਼ਮੀਰ ਤੋਂ ਆਏ ਵਿਦਿਆਰਥੀਆਂ ਨੇ ਘੇਰੀ ਬਾਬਾ ਫਰੀਦ ਯੂਨੀਵਰਸਿਟੀ

ਰੋਸ ਪ੍ਰਦਰਸ਼ਨ ਦੌਰਾਨ ਯੂਨੀਵਰਸਟੀ ਪ੍ਰਸ਼ਾਸ਼ਨ 'ਤੇ ਵਿਦਿਆਰਥੀਆਂ ਨੂੰ ਅੱਖੋਂ-ਪਰੋਖੇ ਕਰਨ ਦੇ ਦੋਸ਼ ਲਾਉਂਦਿਆਂ ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਜਾਣਬੁੱਝ ਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਤੋਂ ਟਾਲਾ ਵੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਤਾਨਾਸ਼ਾਹੀ ਕਰਦੇ ਹੋਏ ਧਰਨਾ ਲਾਏ ਜਾਣ ਵਿਰੁੱਧ ਕਈ ਵਿਦਿਆਰਥੀਆਂ ਦੇ ਨਾਂਅ ਕੱਟ ਦਿੱਤੇ ਗਏ ਹਨ।

ਵਿਦਿਆਰਥੀਆਂ ਨੇ ਦੱਸਿਆ ਕਿ ਲੌਕਡਾਊਨ ਦੇ ਮੱਦੇਨਜ਼ਰ ਇੰਡੀਅਨ ਮੈਡੀਕਲ ਕੌਂਸਲ (ਆਈਐਮਸੀ) ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਬਿਨਾਂ ਸਾਲਾਨਾ ਪ੍ਰੀਖਿਆ ਲਏ ਅਗਲੇ ਸਾਲ ਵਿੱਚ ਪ੍ਰਮੋਟ ਕੀਤੇ ਜਾਣਾ ਸੀ ਪਰੰਤੂ ਯੂਨੀਵਰਸਿਟੀ ਹੁਣ ਉਨ੍ਹਾਂ ਨੂੰ ਜੰਮੂ-ਕਸ਼ਮੀਰ ਤੋਂ ਇਥੇ ਪੰਜਾਬ ਪੁੱਜ ਕੇ ਪ੍ਰੀਖਿਆ ਦੇਣ ਲਈ ਕਹਿ ਰਹੀ ਹੈ, ਜੋ ਕਿ ਵਿਦਿਆਰਥੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਉਧਰ, ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਸੁਖਪ੍ਰੀਤ ਸਿੰਘ ਨੇ ਕਿਹਾ ਕਿ ਉਹ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਵਾਇਆ ਸੀ ਕਿ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ਲਏ ਬਿਨਾਂ ਹੀ ਅਗਲੀ ਕਲਾਸ ਵਿੱਚ ਪ੍ਰਮੋਟ ਕੀਤਾ ਜਾਵੇਗਾ ਪਰ ਹੁਣ ਯੂਨੀਵਰਸਿਟੀ ਆਪਣੇ ਵਾਅਦੇ ਤੋਂ ਭੱਜ ਰਹੀ ਹੈ, ਜਿਸ ਦਾ ਵਿਰੋਧ ਕਰਨ ਲਈ ਇਹ ਇਕੱਠੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਜ਼ਿਆਦਾਤਰ ਜੰਮੂ-ਕਸ਼ਮੀਰ ਦੇ ਹਨ, ਜੋ ਲੌਕਡਾਊਨ ਦੇ ਚਲਦੇ ਆਫ਼ਲਾਈਨ ਰੈਗੂਲਰ ਪ੍ਰੀਖਿਆ ਦੇਣ ਲਈ ਪੰਜਾਬ ਨਹੀਂ ਆ ਸਕਦੇ। ਇਸ ਤੋਂ ਇਲਾਵਾ ਜੋ ਵਿਦਿਆਰਥੀ ਕੋਰੋਨਾ ਪੌਜ਼ੀਟਿਵ ਹੈ, ਉਹ ਤਾਂ ਹਾਜ਼ਰ ਹੀ ਨਹੀਂ ਹੋ ਸਕੇਗਾ।

ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਜਾਂ ਤਾਂ ਬਿਨਾਂ ਪ੍ਰੀਖਿਆ ਲਏ ਅਗਲੀ ਜਮਾਤ ਵਿੱਚ ਪ੍ਰਮੋਟ ਕਰੇ ਜਾਂ ਫਿਰ ਆਨਲਾਈਨ ਪ੍ਰੀਖਿਆ ਲਈ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.